AMRTISAR SAHIB,(PUNJAB TODAY NEWS CA):- ਬਰਮਿੰਘਮ (Birmingham) ਵਿਖੇ ਹੋ ਰਹੀਆਂ ਕਾਮਨਵੈਲਥ ਖੇਡਾਂ (Commonwealth Games) ਭਾਰਤ ਦਾ ਨਾਮ ਰੌਸ਼ਨ ਕਰਨ ਵਾਲੀ ਭਾਰ ਤੋਲਕ ਟੀਮ ਜਿਸ ਵਿੱਚ ਪੁਰਸ਼ ਤੇ ਮਹਿਲਾ ਟੀਮਾਂ ਦੇ ਖਿਡਾਰੀ ਸ਼ਾਮਿਲ ਹਨ,ਅੱਜ ਸਵੇਰੇ ਸ੍ਰੀ ਗੁਰੂ ਰਾਮਦਾਸ ਅੰਮ੍ਰਿਤਸਰ ਹਵਾਈ (Sri Guru Ramdas Amritsar Airport) ਅੱਡੇ ਪੁੱਜੇ,ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਖਿਡਾਰੀਆਂ ਤੇ ਕੋਚਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ।
ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ (Deputy Commissioner Mr. Harpreet Singh Sudan) ਨੇ ਹਰੇਕ ਖਿਡਾਰੀ ਨੂੰ ਗੁਲਦਸਤੇ ਦੇ ਕੇ ਜੀ ਆਇਆਂ ਕਿਹਾ,ਜਦਕਿ ਹੋਰ ਅਧਿਕਾਰੀਆਂ ਨੇ ਖਿਡਾਰੀਆਂ ਦੇ ਹਾਰ ਪਾ ਕੇ ਸਵਾਗਤ ਕੀਤਾ,ਦੱਸਣਯੋਗ ਹੈ ਕਿ ਇਸ ਟੀਮ ਨੇ ਕਾਮਨਵੈਲਥ ਖੇਡਾਂ (Commonwealth Games) ਵਿੱਚ ਭਾਰਤ ਲਈ 10 ਤਗਮੇ ਜਿੱਤੇ ਹਨ,ਜਿਸ ਵਿੱਚ 3 ਸੋਨੇ, 3 ਚਾਂਦੀ ਤੇ 4 ਕਾਂਸੀ ਦੇ ਤਮਗੇ ਸ਼ਾਮਿਲ ਹਨ।
ਜ਼ਿਆਦਾ ਖੁਸ਼ੀ ਵਾਲੀ ਗੱਲ ਇਹ ਹੈ ਕਿ ਇਸ ਟੀਮ ਵਿੱਚ ਚਾਰ ਤਗਮਾ ਜੇਤੂ ਖਿਡਾਰੀ ਪੰਜਾਬ ਤੋਂ ਹਨ,ਜਿਨ੍ਹਾਂ ਵਿਚੋ ਇਕ ਲਵਪ੍ਰੀਤ ਸਿੰਘ ਦਾ ਪਿੰਡ ਦਾ ਅੰਮ੍ਰਿਤਸਰ ਹਵਾਈ ਅੱਡੇ ਦੇ ਬਿਲਕੁਲ ਨਾਲ ਬਲ ਸਿਕੰਦਰ ਹੈ,ਲਵਪ੍ਰੀਤ ਸਿੰਘ ਨੇ 109 ਕਿਲੋ ਭਾਰ ਵਰਗ ਵਿਚ ਕਾਂਸੀ ਦਾ ਤਗਮ ਜਿੱਤਿਆ ਹੈ,ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਪੰਜਾਬ (Punjab Chief Minister Bhagwant Singh Mann) ਦੇ ਤਗਮਾ ਜੇਤੂ ਖਿਡਾਰੀਆਂ ਲਈ ਇਨਾਮਾਂ ਦੀ ਵੱਡੀ ਰਾਸ਼ੀ ਦਾ ਐਲਾਨ ਕੀਤਾ ਹੈ।
ਜਿਨ੍ਹਾਂ ਵਿੱਚ ਚਾਂਦੀ ਦਾ ਤਗਮਾ ਜੇਤੂ ਵਿਕਾਸ ਠਾਕੁਰ ਨੂੰ 50 ਲੱਖ ਰੁਪਏ ਤੇ ਕਾਂਸੀ ਦਾ ਤਗਮਾ ਜੇਤੂ ਹਰਜਿੰਦਰ ਕੌਰ, ਲਵਪ੍ਰੀਤ ਸਿੰਘ ਤੇ ਗੁਰਦੀਪ ਸਿੰਘ ਨੂੰ 40 ਲੱਖ ਰੁਪਏ ਦਾ ਨਕਦ ਇਨਾਮ ਮੁੱਖ ਮੰਤਰੀ ਵੱਲੋਂ ਐਲਾਨਿਆ ਜਾ ਚੁੱਕਾ ਹੈ,ਅੱਜ ਟੀਮ ਦੀ ਆਮਦ ਉਤੇ ਖੇਡ ਮੰਤਰੀ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ (Sports Minister Mr. Gurmeet Singh Meet Here) ਨੇ ਵੀ ਖਿਡਾਰੀਆਂ ਨੂੰ ਵਧਾਈ ਭੇਜੀ।
ਅੱਜ ਭਾਰਤ ਪੁੱਜੇ ਖਿਡਾਰੀਆਂ ਵਿੱਚ ਸੋਨ ਤਗਮਾ ਜੇਤੂ ਮੀਰਾਂ ਬਾਈ ਚਾਨੂੰ, ਜਿਰਮੀ ਲਾਲਰੀਨੁਗਾ, ਅਚਿੰਤਾ ਸੀਉਲੀ, ਚਾਂਦੀ ਦਾ ਤਮਗਾ ਜੇਤੂ ਭੰਡਾਰਨੀ ਦੇਵੀ, ਸੰਕੇਤ ਸਰਗਰ, ਵਿਕਾਸ ਠਾਕੁਰ, ਕਾਂਸੀ ਦਾ ਤਗਮਾ ਜੇਤੂ ਹਰਜਿੰਦਰ ਕੌਰ, ਗੁਰਦੀਪ ਸਿੰਘ, ਗੁਰੂਰਾਜਾ ਪੂਜਾਰੇ ਸ਼ਾਮਿਲ ਸਨ,ਇਸ ਤੋਂ ਇਲਾਵਾ ਚੌਥੇ ਸਥਾਨ ਉਤੇ ਰਹੀ ਅਜੇ ਸਿੰਘ, ਪੋਰੀ ਹਜਾਰਿਕਾ (ਸੱਤਵੇਂ), ਊਸ਼ਾ ਕੁਮਾਰਾ (ਛੇਵੇਂ) ਅਤੇ ਪੂਰਨਿਮਾ ਪਾਂਡੇ (ਛੇਵੇਂ ਸਥਾਨ) ਵੀ ਅੱਜ ਪਹੁੰਚੇ ਖਿਡਾਰੀਆਂ ਵਿੱਚ ਸ਼ਾਮਿਲ ਸਨ।
ਸੂਦਨ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦੇਣ ਦੇ ਨਾਲ-ਨਾਲ ਭਾਗ ਲੈਣ ਵਾਲੇ ਸਾਰੇ ਖਿਡਾਰੀਆਂ ਦੀ ਤਾਰੀਫ਼ ਕਰਦੇ ਕਿਹਾ ਕਿ ਤੁਸੀਂ ਡੇਢ ਸੌ ਕਰੋੜ ਭਾਰਤੀਆਂ ਦੀ ਨੁਮਾਇੰਦਗੀ ਕਰਨ ਵਾਲੀ ਟੀਮ ਹੋ ਤੇ ਸਾਨੂੰ ਤੁਹਾਡੇ ਹਰੇਕ ਮੈਂਬਰ ਉਤੇ ਮਾਣ ਹੈ,ਇਸ ਮੌਕੇ ਹਵਾਈ ਅੱਡੇ ਦੇ ਅਧਿਕਾਰੀ, ਤਹਿਸੀਲਦਾਰ ਜਗਸੀਰ ਸਿੰਘ,ਸਿਮਰਨ ਸਿੰਘ ਖੇਡ ਵਿਭਾਗ ਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ, ਜਿਨ੍ਹਾਂ ਨੇ ਖਿਡਾਰੀਆਂ ਦਾ ਸਵਾਗਤ ਕੀਤਾ।