NEW DELHI,(PUNJAB TODAY NEWS CA):- ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ (Famous Comedian Raju Srivastava) ਨੂੰ ਲੈ ਕੇ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ,ਰਾਜੂ ਸ਼੍ਰੀਵਾਸਤਵ ਨੂੰ ਦਿਲ ਦਾ ਦੌਰਾ ਪਿਆ ਹੈ,ਦਿਲ ਦਾ ਦੌਰਾ ਪੈਣ ਕਾਰਨ ਰਾਜੂ ਸ਼੍ਰੀਵਾਸਤਵ ਨੂੰ ਦਿੱਲੀ ਦੇ ਸਰਕਾਰੀ ਹਸਪਤਾਲ ਏਮਜ਼ (Government Hospital AIIMS) ਵਿੱਚ ਭਰਤੀ ਕਰਵਾਇਆ ਗਿਆ ਹੈ,ਉਸ ਦੇ ਭਰਾ ਅਤੇ ਪੀਆਰਓ (PRO) ਨੇ ਪੁਸ਼ਟੀ ਕੀਤੀ ਹੈ ਕਿ ਕਾਮੇਡੀਅਨ (Comedian) ਨੂੰ ਦਿਲ ਦਾ ਦੌਰਾ ਪਿਆ ਸੀ।