spot_img
Thursday, April 25, 2024
spot_img
spot_imgspot_imgspot_imgspot_img
Homeਪੰਜਾਬ12 ਅਗਸਤ ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤਕ ਪੰਜਾਬ...

12 ਅਗਸਤ ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤਕ ਪੰਜਾਬ ਬੰਦ ! ਵਾਲਮੀਕਿ ਸਮਾਜ ਨੇ ਦਿੱਤੀ ਬੰਦ ਦੀ ਕਾਲ

PUNJAB TODAY NEWS CA:-

CHANDIGARH,PUNJAB TODAY NEWS CA:- ਐੱਸਸੀ/ਬੀਸੀ ਵਰਗ ਨੂੰ ਲੈ ਕੇ ‘ਆਪ’ ਦੇ ਐਡਵੋਕੇਟ ਜਨਰਲ ਅਨਮੋਲ ਰਤਨ ਸਿੰਘ ਸਿੱਧੂ (Advocate General Anmol Ratan Singh Sidhu) ਵੱਲੋਂ ਇਤਰਾਜ਼ਯੋਗ ਟਿੱਪਣੀ (Objectionable Comment) ਕਰਨ ਦੇ ਵਿਰੋਧ ’ਚ 12 ਅਗਸਤ ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤਕ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ,ਇਹ ਸੱਦਾ ਵਾਲਮੀਕਿ ਟਾਈਗਰ ਫੋਰਸ ਆਲ ਇੰਡੀਆ (Valmiki Tiger Force All India) ਤੇ ਗੁਰੂ ਰਵਿਦਾਸ ਟਾਈਗਰ ਫੋਰਸ ਪੰਜਾਬ (Guru Ravidas Tiger Force Punjab) ਵੱਲੋਂ ਸੰਯੁਕਤ ਰੂਪ ’ਚ ਕੀਤਾ ਗਿਆ ਹੈ।

ਮਾਮਲੇ ਨੂੰ ਲੈ ਕੇ ਚੰਡੀਗੜ੍ਹ ’ਚ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ (Cabinet Minister Kuldeep Dhaliwal) ਨਾਲ ਮੀਟਿੰਗ ਦੌਰਾਨ ਮਸਲੇ ਦਾ ਸਕਾਰਾਤਮਕ ਹੱਲ ਨਾ ਕੱਢੇ ਜਾਣ ਕਾਰਨ ਉਕਤ ਐਲਾਨ ਕੀਤਾ ਗਿਆ,ਇਹ ਐਲਾਨ ਬਾਲਮੀਕੀ ਤੀਰਥ ਅਸਥਾਨ ਅੰਮ੍ਰਿਤਸਰ (Balmiki Shrine Amritsar) ਤੋਂ ਜਾਰੀ ਹੁਕਮਾਂ ਵਿੱਚ ਕੀਤਾ ਗਿਆ ਹੈ,ਇਸ ਦਿਨ ਪੰਜਾਬ ਪੂਰੀ ਤਰ੍ਹਾਂ ਬੰਦ ਰਹੇਗਾ।

ਇਸ ਦਿਨ ਭਾਵ ਸ਼ੁੱਕਰਵਾਰ ਨੂੰ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤਕ ਪੰਜਾਬ ਪੂਰੀ ਤਰ੍ਹਾਂ ਬੰਦ ਰਹੇਗਾ,ਇਸ ਦੌਰਾਨ ਵਾਲਮੀਕਿ ਟਾਈਗਰ ਫੋਰਸ ਆਲ ਇੰਡੀਆ ਦੇ ਪ੍ਰਧਾਨ ਅਜੇ ਖੋਸਲਾ, ਉਪ ਪ੍ਰਧਾਨ ਵਿੱਕੀ ਚੀਦਾ ਤੇ ਸ੍ਰੀ ਗੁਰੂ ਰਵਿਦਾਸ ਟਾਈਗਰ ਫੋਰਸ (Guru Ravidas Tiger Force Punjab) ਦੇ ਪ੍ਰਧਾਨ ਜੱਸੀ ਤੱਲ੍ਹਣ ਨੇ ਕਿਹਾ ਕਿ ਸੰਗਠਨਾਂ ਵੱਲੋਂ ਵਿਰੋਧ ਕਰਨ ਦੇ ਬਾਵਜੂਦ ਪਾਰਟੀ ਇਸ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ ਜਿਸ ਕਾਰਨ ਸਮਾਜ ਵਿਚ ਭਾਰੀ ਰੋਹ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular

Recent Comments