
KAHLON,BHOGPUR,(AZAD SOCH NEWS):- ਪੰਜਾਬ ਦੇ ਜ਼ਿਲ੍ਹਾ ਜਲੰਧਰ ਦੇ ਬਲਾਕ ਭੋਗਪੁਰ (Block Bhogpur)ਦੇ ਮੁੱਖ ਪੁਲਿਸ ਥਾਣਾ (Main Police Station) ਤੋਂ ਮਹਿਜ਼ 100 ਮੀਟਰ ਦੀ ਦੂਰੀ ‘ਤੇ ਸਥਿਤ ਗੁਰਦੁਆਰਾ ਅਕਾਲਗੜ੍ਹ ਸਾਹਿਬ (Gurdwara Akalgarh Sahib) ਵਿਖੇ ਸ੍ਰੀ ਗੁਟਕਾ ਸਾਹਿਬ (Sri Gutka Sahib) ਦੀ ਬੇਅਦਬੀ ਕਰਨ ਦੀ ਘਟਨਾ ਦਾ ਮਾਮਲਾ ਸਾਹਮਣੇ ਆਇਆ ਹੈ,ਇਹ ਘਟਨਾ 12 ਅਗਸਤ ਸਵੇਰੇ 6 ਤੋਂ 7 ਵਜੇ ਦੇ ਕਰੀਬ ਹੈ।
ਜਦੋਂ ਇੱਕ ਨੌਜਵਾਨ ਨੇ ਗੁਰਦੁਆਰਾ ਸਾਹਿਬ (Gurdwara Sahib) ਵਿਖੇ ਦਾਖਲ ਹੋ ਕੇ ਪ੍ਰਕਾਸ਼ ਕੀਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ (Sri Guru Granth Sahib Ji) ਕੋਲ ਵਿਛਾਏ ਰੁਮਾਲਾ ਸਾਹਿਬ ਖਿਲਾਰ ਦਿੱਤੇ ਤੇ ਹੋਰ ਸਾਮਾਨ ਇਧਰੋਂ-ਉਧਰ ਸੁੱਟਣਾ ਸ਼ੁਰੂ ਕਰ ਦਿੱਤਾ।
ਗੁਰਦੁਆਰਾ ਸਾਹਿਬ (Gurdwara Sahib) ਵਿਖੇ ਮੱਥਾ ਟੇਕਣ ਆਏ ਸਤਨਾਮ ਸਿੰਘ ਨੇ ਇਹ ਸਭ ਵੇਖ ਲਿਆ,ਇਸ ਤੋਂ ਬਾਅਦ ਗੁਰਦੁਆਰਾ ਸਾਹਿਬ (Gurdwara Sahib) ਦੇ ਪ੍ਰਧਾਨ ਉਂਕਾਰ ਸਿੰਘ ਸ਼ੇਰੇ ਪੰਜਾਬ, ਕੌਂਸਲਰ ਪਰਮਿੰਦਰ ਸਿੰਘ ਕਰਵਲ, ਅਮਰਜੀਤ ਸਿੰਘ, ਤਰਲੋਚਨ ਸਿੰਘ, ਸੁਖਵਿੰਦਰ ਸਿੰਘ, ਬਿੱਕਰ ਸਿੰਘ ਤੇ ਭਾਈ ਰਵਿੰਦਰ ਸਿੰਘ ਹੈਡ ਗ੍ਰੰਥੀ ਤੇ ਗੁਰਦੁਆਰਾ ਸਾਹਿਬ (Gurdwara Sahib) ਵਿਖੇ ਮੌਜੂਦ ਸੰਗਤ ਨੇ ਨੌਜਵਾਨ ਨੂੰ ਕਾਬੂ ਕਰ ਲਿਆ ਤੇ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ।
ਇਸ ਮਗਰੋਂ ਪੁਲਿਸ ਨੇ ਮਿਲੀ ਸ਼ਿਕਾਇਤ ਦੇ ਅਧਾਰ ‘ਤੇ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ!ਹਾਲਾਂਕਿ,ਨੌਜਵਾਨ ਨੂੰ ਮਾਨਸਿਕ ਤੌਰ ‘ਤੇ ਬਿਮਾਰ ਦੱਸਿਆ ਜਾ ਰਿਹਾ ਹੈ ਜਿਸ ਨੂੰ ਕਾਬੂ ਕਰਨ ਸਮੇਂ ਅੱਧ-ਨਗਨ ਹਾਲਤ ‘ਚ ਸੀ ਤੇ ਉਸ ਦੇ ਸਿਰ ਵਿੱਚ ਕੀੜੇ ਪਏ ਹੋਏ ਹਨ,ਵਾਇਰਲ (Viral) ਹੋਏ ਇਕ ਵੀਡੀਓ (Video) ‘ਚ ਦੇਖਿਆ ਜਾ ਸਕਦਾ ਹੈ।
ਕਿ ਗੁਰਦੁਆਰਾ ਸਾਹਿਬ (Gurdwara Sahib) ਵਿਖੇ ਪਿਆ ਸਾਮਾਨ ਖਿਲਰਿਆ ਹੋਇਆ ਸੀ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ (Sri Guru Granth Sahib Ji) ਦੀ ਬੀੜ ਨੂੰ ਬੜੇ ਧਿਆਨ ਨਾਲ ਜਾਂਚਿਆ ਜਾ ਰਿਹਾ ਹੈ,ਜਦੋਂ ਨੌਜਵਾਨ ਨੂੰ ਕਾਬੂ ਕੀਤਾ ਗਿਆ ਤਾਂ ਗੁਰਦੁਆਰਾ ਸਾਹਿਬ (Gurdwara Sahib) ਵਿੱਚ ਸਥਾਨਕ ਲੋਕ ਇਕੱਠੇ ਹੋਣੇ ਸ਼ੁਰੂ ਹੋ ਗਏ ਹਨ।