
LUDHIANA,(PUNJAB TODAY NEWS CA):- ਅੱਜ ਪੂਰੇ ਦੇਸ਼ ਵਿੱਚ ਆਜ਼ਾਦੀ ਦਿਹਾੜਾ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ,ਵੱਖ-ਵੱਖ ਸੂਬਾ ਸਰਕਾਰ ਵੱਲੋਂ ਸਮਾਗਮ ਕਰਵਾਏ ਜਾ ਰਹੇ ਹਨ,ਇਸ ਤਹਿਤ ਪੰਜਾਬ ਸਰਕਾਰ (Punjab Govt) ਵੱਲੋਂ ਲੁਧਿਆਣਾ (Ludhiana) ਵਿਖੇ ਸਟੇਡੀਅਮ ਵਿੱਚ ਸੂਬਾ ਪੱਧਰੀ ਸਮਾਗਮ ਕਰਵਾਇਆ ਗਿਆ,ਇਸ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਵਲੋਂ ਤਿਰੰਗਾ ਝੰਡਾ ਲਹਿਰਾਇਆ ਗਿਆ।
ਇਸ ਮੌਕੇ ਉਨ੍ਹਾਂ ਨੇ ਪੰਜਾਬੀਆਂ ਨੂੰ ਸੰਬੋਧਿਤ ਵੀ ਕੀਤਾ,ਪੰਜਾਬੀਆਂ ਨੂੰ ਸੰਬੋਧਿਤ ਕਰਦਿਆਂ ਉਨ੍ਹਾਂ ਨੇ ਅਜ਼ਾਦੀ ਵਿੱਚ ਯੋਗਦਾਨ ਪਾਉਣ ਵਾਲੇ ਸ਼ਹੀਦਾਂ ਨੂੰ ਯਾਦ ਕੀਤਾ,ਉਨ੍ਹਾਂ ਨੇ ਸ਼ਹੀਦਾਂ ਦੇ ਦਰਸਾਏ ਮਾਰਗ ਉਤੇ ਚੱਲਣ ਲਈ ਪ੍ਰੇਰਿਤ ਕੀਤਾ,ਇਸ ਮੌਕੇ ਉਨ੍ਹਾਂ ਨੇ ਸ਼ਹੀਦਾਂ ਦੇ ਸੁਪਨਿਆਂ ਵਾਲਾ ਪੰਜਾਬ ਸਿਰਜਿਆ ਜਾਵੇਗਾ,ਮੁੱਖ ਮੰਤਰੀ ਮਾਨ ਨੇ ਇਸ ਮੌਕੇ ਧੀਆਂ ਬਾਰੇ ਬੋਲਦਿਆਂ ਕਿਹਾ ਕਿ ਹਰ ਧੀ ਨੂੰ ਤਰੱਕੀ ਕਰਨ ਦਾ ਪੂਰਾ ਹੱਕ ਹੈ ਅਤੇ ਸਾਨੂੰ ਧੀਆਂ ਨੂੰ ਪੂਰਾ ਮੌਕਾ ਦੇਣਾ ਚਾਹੀਦਾ ਹੈ,ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਹਰ ਵਾਰ ਇਹੀ ਖ਼ਬਰ ਆਉਂਦੀ ਹੈ ਕਿ ਕੁੜੀਆਂ ਨੇ ਮਾਰੀ ਬਾਜ਼ੀ ਅਤੇ ਕੁੜੀਆਂ ਪਹਿਲੇ ਨੰਬਰ ‘ਤੇ ਆਈਆਂ ਹਨ।