CHANDIGARH,(PUNJAB TODAY NEWS CA):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Punjab Chief Minister Bhagwant Singh Mann) ਨੇ ਪੰਜਾਬੀਆਂ ਸਮੇਤ ਸਮੂਹ ਭਾਰਤੀਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਮੁਬਾਰਕਾਂ ਦਿੱਤੀਆਂ ਹਨ,ਇਸ ਸਕਬਧੀ CM ਮਾਨ ਵੱਲੋਂ ਇੱਕ ਟਵੀਟ ਵੀ ਕੀਤਾ ਗਿਆ ਹੈ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Punjab Chief Minister Bhagwant Singh Mann) ਨੇ ਟਵੀਟ ਕਰਦਿਆਂ ਲਿਖਿਆ,“ਮੇਰਾ ਭਾਰਤ ਮਹਾਨ,ਅੱਜ ਸਾਡੇ ਦੇਸ਼ ਨੂੰ ਆਜ਼ਾਦ ਹੋਇਆਂ 75 ਸਾਲ ਪੂਰੇ ਹੋ ਚੁੱਕੇ ਹਨ,ਭਾਰਤ ਨੂੰ ਆਜ਼ਾਦ ਕਰਵਾਉਣ ਲਈ ਅਨੇਕਾਂ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਨੂੰ ਆਜ਼ਾਦੀ ਦਿਹਾੜੇ ਮੌਕੇ ਉਹ ਪ੍ਰਣਾਮ ਕਰਦਾ ਹਾਂ।