PUNJAB TODAY NEWS CA:- ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ (Deputy Commissioner Mr. Mohammad Ishfaq) ਨੇ ਜਾਣਕਾਰੀ ਦਿੰਦਿਆਂ ਦੱਸਿਆ ਰਣਜੀਤ ਸਾਗਰ ਡੈਮ (Ranjit Sagar Dam) ਦੇ ਅਧਿਕਾਰੀਆਂ ਵੱਲੋਂ ਸੂਚਿਤ ਕੀਤਾ ਗਿਆ ਹੈ ਕਿ ਅੱਜ 17 ਅਗਸਤ ਨੂੰ ਸਵੇਰੇ 8 ਵਜੇ ਦੇ ਕਰੀਬ ਡੈਮ (Dam) ਵਿੱਚੋਂ ਪਾਣੀ ਛੱਡਿਆ ਜਾਵੇਗਾ ਜੋ ਕਰੀਬ 3 ਜਾਂ 4 ਘੰਟਿਆਂ ਬਾਅਦ ਗੁਰਦਾਸਪੁਰ ਜ਼ਿਲ੍ਹੇ (Gurdaspur District) ਨਾਲ ਲੱਗਦੇ ਰਾਵੀ ਦਰਿਆ ਵਿੱਚ ਪਹੁੰਚੇਗਾ।
ਡਿਪਟੀ ਕਮਿਸ਼ਨਰ (Deputy Commissioner) ਨੇ ਰਾਵੀ ਦਰਿਆ (Ravi River) ਨੇੜਲੇ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਦਰਿਆ ਨੇੜਲੇ ਨੀਵੇਂ ਖੇਤਾਂ/ਇਲਾਕੇ ਵਿੱਚ ਜਾਣ ਤੋਂ ਗੁਰੇਜ਼ ਕਰਨ,ਉਨ੍ਹਾਂ ਨੇ ਕਿਹਾ ਕਿ ਇਸ ਸਬੰਧੀ ਪ੍ਰਸ਼ਾਸਨ ਨੇ ਪੂਰੀਆਂ ਤਿਆਰੀਆਂ ਕਰ ਲਈਆਂ ਹਨ ਤੇ ਵਿਭਾਗ ਹਰ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਹੈ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੜਕ ਵਿੱਚ ਪਏ ਪਾੜ ਨੂੰ ਭਰਨ ਲਈ ਪੁਖ਼ਤਾ ਪ੍ਰਬੰਧ ਕਰ ਲਏ ਹਨ ਅਤੇ ਸਬੰਧਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਕੰਮ ਕੀਤਾ ਜਾ ਰਿਹਾ ਹੈ!ਲੇਬਰ,ਜੀਸੀਬੀ ਮਸ਼ੀਨਾਂ (GCB Machines) ਤੇ ਬੋਰੀਆਂ ਵਿੱਚ ਮਿੱਟੀ ਭਰਨ ਦਾ ਕੰਮ ਜੰਗੀ ਪੱਧਰ ਉਤੇ ਚੱਲ ਰਿਹਾ ਹੈ।
ਉਨ੍ਹਾਂ ਲੋਕਾਂ ਨੂੰ ਕਿਸੇ ਘਬਰਾਹਟ ਵਿੱਚ ਨਾ ਆਉਣ ਦੀ ਅਪੀਲ ਕੀਤੀ ਤੇ ਕਿਹਾ ਪ੍ਰਸ਼ਾਸਨ ਵੱਲੋਂ ਲੋੜੀਂਦੇ ਸਾਰੇ ਇੰਤਜਾਮ ਕੀਤੇ ਗਏ ਹਨ ਅਤੇ ਜੋ ਲੋਕ ਜਾਂ ਖੇਤਾਂ ਵਿੱਚ ਕੰਮ ਕਰਨ ਲਈ ਕਿਸਾਨ ਪੁਲ ਤੋਂ ਪਾਰ ਗਏ ਸਨ, ਉਹ ਬੇੜੀ ਰਾਹੀਂ ਵਾਪਸ ਆ ਗਏ ਹਨ,ਇਸ ਮੌਕੇ ਉਨ੍ਹਾਂ ਨੇ ਬੀਐਸਐਫ (BSF) ਦੇ ਅਧਿਕਾਰੀਆਂ ਕੋਲੋਂ ਵੀ ਸਾਰੀ ਸਥਿਤੀ ਦਾ ਜਾਇਜ਼ਾ ਲਿਆ।