NEW DELHI,(PUNJAB TODAY NEWS CA):- ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਅਗਸਤ ਨੂੰ ਪੰਜਾਬ ਆਉਣਗੇ,ਇਸ ਮੌਕੇ ਉਹ ਮੁੱਲਾਂਪੁਰ (ਨਿਊ ਚੰਡੀਗੜ੍ਹ) (Mullpur (New Chandigarh)) ਵਿਖੇ ਹੋਮੀ ਭਾਭਾ ਕੈਂਸਰ ਹਸਪਤਾਲ (Homi Bhabha Cancer Hospital) ਅਤੇ ਖੋਜ ਕੇਂਦਰ ਦਾ ਉਦਘਾਟਨ ਕਰਨਗੇ,ਪੰਜਾਬ ਵਿਚ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਬਣਨ ਤੋਂ ਬਾਅਦ ਉਹ ਪਹਿਲੀ ਵਾਰ ਪੰਜਾਬ ਦਾ ਦੌਰਾ ਕਰਨਗੇ।
MRI, CT, Mammography, Digital Radiography ਆਦਿ ਆਧੁਨਿਕ ਸਹੂਲਤਾਂ ਵੀ ਇੱਥੇ ਉਪਲਬਧ ਹਨ,ਰਬੰਧਕਾਂ ਅਨੁਸਾਰ 6 ਮਹੀਨਿਆਂ ਵਿਚ ਇਹ ਹਸਪਤਾਲ ਬਣ ਕੇ ਪੂਰੀ ਤਰ੍ਹਾਂ ਤਿਆਰ ਹੋ ਜਾਵੇਗਾ,ਇਸ ਦੇ ਸਾਰੇ 300 ਬੈੱਡ ਚਾਲੂ ਹੋ ਜਾਣਗੇ,ਇਸ ਨਾਲ ਸਿਰਫ਼ ਪੰਜਾਬ ਹੀ ਨਹੀਂ ਸਗੋਂ Jammu Kashmir, Himachal Pradesh, Haryana, Uttarakhand ਅਤੇ Rajasthan ਦੇ ਮਰੀਜ਼ਾਂ ਨੂੰ ਵੀ ਫਾਇਦਾ ਮਿਲੇਗਾ,PM Modi ਦੀ ਆਮਦ ਦੇ ਚਲਦਿਆਂ ਬੀਤੇ ਦਿਨ ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ ਹੋਮੀ ਭਾਭਾ ਕੈਂਸਰ ਹਸਪਤਾਲ (Homi Bhabha Cancer Hospital) ਅਤੇ ਖੋਜ ਕੇਂਦਰ ਦਾ ਦੌਰਾ ਕੀਤਾ।