CHANDIGARH,(PUNJAB TODAY NEWS CA):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨੇ ਅੱਜ 4358 ਕਾਂਸਟੇਬਲਾਂ (Constables) ਨੂੰ ਨਿਯੁਕਤੀ ਪੱਤਰ ਸੌਂਪੇ ਹਨ,ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਸਾਰੀ ਭਰਤੀ ਪੂਰੀ ਪਾਰਦਰਸ਼ੀ ਢੰਗ ਨਾਲ ਕੀਤੀ ਗਈ ਹੈ,ਉਨ੍ਹਾਂ ਕਿਹਾ ਕਿ ਸਰਕਾਰ ਜਨਤਾ ਨਾਲ ਕੀਤੇ ਆਪਣੇ ਸਾਰੇ ਵਾਅਦੇ ਪੂਰੇ ਕਰ ਰਹੀ ਹੈ,ਉਨ੍ਹਾਂ ਨੇ ਕਿਹਾ ਹੈ ਕਿ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਵਾਲੇ ਵਾਅਦੇ ਉੱਤੇ ਪੂਰੀ ਤਰ੍ਹਾਂ ਵਚਨਬੱਧ ਹੈ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨੇ ਕਿਹਾ ਹੈ ਜਨਤਾ ਨਾਲ ਕੀਤੇ ਹੋਏ ਵਾਅਦਿਆਂ ਨੂੰ ਇਕ-ਇਕ ਕਰਕੇ ਪੂਰਾ ਕੀਤਾ ਜਾਵੇਗਾ,ਉਨ੍ਹਾਂ ਨੇ ਕਿਹਾ ਹੈ ਕਿ ਨੌਜਵਾਨਾਂ ਦੇ ਸੁਨਹਿਰੇ ਭਵਿੱਖ ਨੂੰ ਲੈ ਕੇ ਪੰਜਾਬ ਸਰਕਾਰ (Punjab Govt) ਚਿੰਤਤ ਹੈ।