CHANDIGARH,(PUNJAB TODAY NEWS CA):- ਬਰਮਿੰਘਮ (Birmingham) ਵਿਖੇ ਹਾਲ ਹੀ ਵਿੱਚ ਸੰਪੰਨ ਹੋਈਆਂ ਰਾਸ਼ਟਰਮੰਡਲ ਖੇਡਾਂ (Commonwealth Games) ਵਿੱਚ ਦੇਸ਼ ਦਾ ਨਾਮ ਰੌਸ਼ਨ ਵਾਲੇ ਪੰਜਾਬ ਦੇ 23 ਖਿਡਾਰੀਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) 9.30 ਕਰੋੜ ਰੁਪਏ ਦੀ ਇਨਾਮ ਰਾਸ਼ੀ ਨਾਲ ਸਨਮਾਨਤ ਕਰਨਗੇ,ਚੰਡੀਗੜ (Chandigarh) ਵਿਖੇ ਹੋਣ ਵਾਲੇ ਸਨਮਾਨ ਸਮਾਰੋਹ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਤਮਗੇ ਜਿੱਤਣ ਅਤੇ ਹਿੱਸਾ ਲੈਣ ਵਾਲੇ ਸਾਰੇ ਪੰਜਾਬੀ ਖਿਡਾਰੀਆਂ ਨੂੰ ਸਨਮਾਨ ਕਰਨਗੇ।
ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann)ਵੱਲੋਂ ਪੰਜਾਬ ਨੂੰ ਮੁੜ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਜਿਸ ਤਹਿਤ ਸੂਬੇ ਦੇ ਨਾਮ ਰੌਸ਼ਨ ਵਾਲੇ ਖਿਡਾਰੀਆਂ ਨੂੰ ਨਗਦ ਇਨਾਮ ਰਾਸ਼ੀ ਨਾਲ ਸਨਮਾਨਤ ਕੀਤਾ ਜਾ ਰਿਹਾ ਹੈ,ਇਸ ਤੋਂ ਇਲਾਵਾ 29 ਅਗਸਤ ਨੂੰ ਪੰਜਾਬ ਵਿੱਚ ਖੇਡਾਂ ਦਾ ਮਹਾਂਕੁੰਭ ‘ਖੇਡਾਂ ਵਤਨ ਪੰਜਾਬ ਦੀਆਂ-2022’ (“Kheden Watan Punjab Ki-2022”) ਸ਼ੁਰੂ ਹੋ ਰਹੀਆਂ ਹਨ।
ਬਰਮਿੰਘਮ ਰਾਸ਼ਟਰਮੰਡਲ ਖੇਡਾਂ-2022 (Birmingham Commonwealth Games-2022) ਵਿੱਚ ਚਾਂਦੀ ਦਾ ਤਮਗਾ ਜੇਤੂ ਖਿਡਾਰੀ ਨੂੰ 50 ਲੱਖ ਰੁਪਏ, ਕਾਂਸੀ ਦਾ ਤਮਗਾ ਜੇਤੂ ਨੂੰ 40 ਲੱਖ ਰੁਪਏ ਅਤੇ ਹਿੱਸਾ ਲੈਣ ਵਾਲੇ ਖਿਡਾਰੀ ਨੂੰ 5 ਲੱਖ ਰੁਪਏ ਦੀ ਇਨਾਮ ਰਾਸ਼ੀ ਨਾਲ ਸਨਮਾਨਤ ਕੀਤਾ ਜਾ ਰਿਹਾ ਹੈ।
ਬਰਮਿੰਘਮ (Birmingham) ਵਿਖੇ ਪੰਜਾਬ ਦੇ 23 ਖਿਡਾਰੀਆਂ ਨੇ ਹਿੱਸਾ ਲਿਆ ਜਿਨਾਂ ਵਿੱਚੋਂ 19 ਖਿਡਾਰੀਆਂ ਨੇ ਤਿੰਨ ਚਾਂਦੀ ਅਤੇ ਚਾਰ ਕਾਂਸੀ ਦੇ ਤਮਗੇ ਜਿੱਤੇ,ਵੇਟਲਿਫਟਰ ਵਿਕਾਸ ਠਾਕੁਰ, ਪੁਰਸ਼ ਹਾਕੀ ਟੀਮ ਦੇ Manpreet Singh, Harmanpreet Singh, Akashdeep Singh, Mandeep Singh, Gurjant Singh, Hardik Singh, Varun Kumar, Krishna Pathak, Shamsher Singh, Germanjit Singh and Jugraj Singh, ਮਹਿਲਾ ਕ੍ਰਿਕਟ ਟੀਮ ਦੀ Harmanpreet Kaur, Harleen Deo ਤੇ Tania Bhatia ਨੇ ਚਾਂਦੀ ਦਾ ਤਮਗਾ ਜਿੱਤਿਆ।
ਵੇਟਲਿਫਟਰ ਹਰਜਿੰਦਰ ਕੌਰ, ਲਵਪ੍ਰੀਤ ਸਿੰਘ ਤੇ ਗੁਰਦੀਪ ਸਿੰਘ ਅਤੇ ਮਹਿਲਾ ਹਾਕੀ ਟੀਮ ਦੀ ਖਿਡਾਰਨ ਗੁਰਜੀਤ ਕੌਰ ਨੇ ਕਾਂਸੀ ਦਾ ਤਮਗਾ ਜਿੱਤਿਆ,ਇਸ ਤੋਂ ਇਲਾਵਾ ਜੂਡੋ ਵਿੱਚ ਜਸਲੀਨ ਸੈਣੀ, ਅਥਲੈਟਿਕਸ ਵਿੱਚ ਨਵਜੀਤ ਕੌਰ ਢਿੱਲੋਂ ਅਤੇ ਸਾਈਕਲਿੰਗ ਵਿੱਚ ਨਮਨ ਕਪਿਲ ਤੇ ਵਿਸ਼ਵਜੀਤ ਸਿੰਘ ਨੇ ਹਿੱਸਾ ਲਿਆ।