
AMRITSAR SAHIB,(PUNJAB TODAY NEW CA):- Guru Granth Sahib ji Parkash Purab:- ਗੁਰੂ ਨਗਰੀ ਅੰਮ੍ਰਿਤਸਰ (Guru Nagri Amritsar) ‘ਚ ਅੱਜ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ (Sri Guru Granth Sahib Ji) ਦਾ ਪਹਿਲਾ ਪ੍ਰਕਾਸ਼ ਪੁਰਬ (Prakash Purab) ਬਹੁਤ ਹੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ,ਸ੍ਰੀ ਗੁਰੂ ਗ੍ਰੰਥ ਸਾਹਿਬ ਜੀ (Sri Guru Granth Sahib Ji) ਦੇ 418ਵੇਂ ਪਹਿਲੇ ਪ੍ਰਕਾਸ਼ ਪੁਰਬ ਦੇ ਸਬੰਧ ‘ਚ ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ਵਿਖੇ ਅਤਿ ਸੁੰਦਰ ਫੁੱਲਾਂ ਦੀ ਸਜਾਵਟ ਕੀਤੀ ਗਈ।

ਸਿੱਖਾਂ ਦੇ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ (Fifth Guru Sri Guru Arjan Dev Ji) ਨੇ ਅੱਜ ਦੇ ਦਿਨ 1604 ਨੂੰ ਹਰਿਮੰਦਰ ਸਾਹਿਬ ਵਿਖੇ ਪਹਿਲੀ ਵਾਰ ਗੁਰੂ ਗ੍ਰੰਥ ਸਾਹਿਬ ਜੀ (Guru Granth Sahib Ji) ਦਾ ਪ੍ਰਕਾਸ਼ ਕੀਤਾ ਸੀ,ਉਦੋਂ ਤੋਂ ਹਰ ਸਾਲ ਸ੍ਰੀ ਹਰਿਮੰਦਰ ਸਾਹਿਬ ਜੀ (Sri Harmandir Sahib Ji) ਵਿਖੇ ਗੁਰੂ ਗ੍ਰੰਥ ਸਾਹਿਬ ਜੀ (Guru Granth Sahib Ji)ਦਾ ਪ੍ਰਕਾਸ਼ ਪੁਰਬ ਮਨਾਇਆ ਜਾਂਦਾ ਹੈ।

ਸ੍ਰੀ ਹਰਿਮੰਦਰ ਸਾਹਿਬ ਜੀ (Sri Harmandir Sahib Ji),ਸ੍ਰੀ ਅਕਾਲ ਤਖਤ ਸਾਹਿਬ,ਸ੍ਰੀ ਦਰਬਾਰ ਸਾਹਿਬ ਦੇ ਸਾਰੇ ਪ੍ਰਵੇਸ਼ ਦੁਆਰ ‘ਤੇ ਪਰਿਕਰਮਾ ਨੂੰ 50 ਤੋਂ ਵੱਧ ਕਿਸਮਾਂ ਦੇ ਦੇਸੀ ਵਿਦੇਸ਼ੀ ਫੁੱਲਾਂ ਨਾਲ ਸਜਾਇਆ ਗਿਆ,ਰੰਗ ਬਿਰੰਗੇ ਫੁੱਲਾਂ ਨਾਲ ਮਹਿਕਦੇ ਤੇ ਐਲ.ਈ.ਡੀ ਲਾਈਟਾਂ (LED Lights) ‘ਚ ਜਗਮਗਾਉਂਦੇ ਇਸ ਅਲੌਕਿਕ ਨਜ਼ਾਰੇ ਨੂੰ ਵੇਖ ਸੰਗਤਾਂ ਡਾਢੀਆਂ ਖੁਸ਼ ਹਨ।

ਸੰਗਤਾਂ ਵੱਲੋਂ ਇਸ ਅਦਭੁਤ ਨਜ਼ਾਰੇ ਨੂੰ ਆਪਣੇ ਮੋਬਾਇਲਾਂ ‘ਚ ਕੈਦ ਕਰ ਲਗਾਤਾਰ ਸੋਸ਼ਲ ਮੀਡੀਆ (Social Media) ‘ਤੇ ਸ਼ੇਅਰ ਕੀਤਾ ਜਾ ਰਿਹਾ,ਦੇਸ਼ ਵਿਦੇਸ਼ ਤੋਂ ਲੱਖਾਂ ਦੀ ਤਾਦਾਦ ‘ਚ ਸੰਗਤ ਇੱਥੇ ਸਜਦਾ ਕਰਨ ਲਈ ਪਹੁੰਚਦੀ ਹੈ,ਸ੍ਰੀ ਗੁਰੂ ਗ੍ਰੰਥ ਸਾਹਿਬ ਜੀ (Sri Guru Granth Sahib Ji) ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਵੱਖ ਵੱਖ ਸਿਆਸੀ ਆਗੂਆਂ ਵੱਲੋਂ ਟਵੀਟ ਕਰਕੇ ਵਧਾਈ ਦਿੱਤੀ ਗਈ ਹੈ।

ਇਸ ਵਾਰ ਦੇਸ਼ ਅਤੇ ਵਿਦੇਸ਼ਾਂ ਤੋਂ ਵੱਖਰੀਆਂ ਕਿਸਮਾਂ ਦੇ 110 ਟਨ ਫੁੱਲ ਲਿਆਂਦੇ ਗਏ ਹਨ ਜਿਸ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁੰਦਰ ਸਜਾਵਟ ਕੀਤੀ ਗਈ ਹੈ,ਸੁੰਦਰ ਫੁੱਲਾਂ ਅਤੇ ਲਾਈਟਾਂ ਨਾਲ ਸਜੇ ਸ੍ਰੀ ਹਰਿਮੰਦਰ ਸਾਹਿਬ ਜੀ (Sri Harmandir Sahib Ji) ਦੀ ਸੁੰਦਰਤਾ ਅੱਜ ਵੀ ਕੀਤੀ ਜਾ ਰਹੀ ਹੈ,ਅੱਜ ਸ਼ਾਮ ਨੂੰ ਸ੍ਰੀ ਹਰਿਮੰਦਰ ਸਾਹਿਬ ਜੀ (Sri Harmandir Sahib Ji) ਵਿੱਚ ਦੀਪਮਾਲਾ ਵੀ ਕੀਤੀ ਜਾਵੇਗੀ ਅਤੇ ਆਤਿਸ਼ਬਾਜੀ ਵੀ ਕੀਤੀ ਜਾਵੇਗੀ,ਜਿਸ ਨੂੰ ਦੇਖਣ ਲਈ ਲੱਖਾਂ ਦੀ ਗਿਣਤੀ ਵਿੱਚ ਲੋਕ ਪਹੁੰਚ ਰਹੇ ਹਨ।
