
JALANDHAR,(PUNJAB TODAY NEWS CA):- ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਉਮਰ ਦੇ ਵਿਅਕਤੀਆਂ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2022’ (“Kheden Watan Punjab Diyan-2022”) ਦਾ ਆਗਾਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਸੋਮਵਾਰ ਨੂੰ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ (Guru Gobind Singh Stadium) ਤੋਂ ਕੀਤਾ ਜਾ ਰਿਹਾ ਹੈ, ਜਿਸ ਲਈ ਸਾਰੀਆਂ ਤਿਆਰੀਆਂ ਮੁਕੰਮਲ ਕੀਤੀਆਂ ਜਾ ਚੁੱਕੀਆਂ ਹਨ,ਦੱਸ ਦੇਈਏ ਕਿ ਸੋਮਵਾਰ ਨੂੰ ਜਲੰਧਰ (Jalandhar) ਵਿੱਚ ਪੰਜਾਬ ਖੇਡ ਮੇਲੇ (Punjab Sports Fair) ਦੇ ਉਦਘਾਟਨੀ ਸਮਾਗਮ ਦੇ ਚਲਦਿਆਂ ਸਕੂਲਾਂ ਨੇ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ।
ਇਸ ਮੈਗਾ ਖੇਡ ਸਮਾਰੋਹ ਦੌਰਾਨ ਨਾਮੀ ਖਿਡਾਰੀਆਂ ਵੱਲੋਂ ਮਸ਼ਾਲ ਮਾਰਚ ਕੀਤਾ ਜਾਵੇਗਾ,ਜਿਨ੍ਹਾਂ ਵਿੱਚ Baljit Singh Dhillon, Simranjit Kaur, Rajinder Singh Rahelu, Manjeet Kaur, Vikas Thakur, Gurjit Kaur, Damneet Singh Mann, Swaran Singh Virk, Sukhpal Singh Pali, Harpreet Singh Happy, Suman Sharma, Pranav Chopra, Gurpreet Singh ਸ਼ਾਮਿਲ ਹਨ,ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਸਟੇਡੀਅਮ ਵਿੱਚ ਸੱਭਿਆਚਾਰਕ ਵੰਨਗੀਆਂ ਪੇਸ਼ ਕੀਤੀਆਂ ਜਾਣਗੀਆਂ,ਇਸ ਤੋਂ ਇਲਾਵਾ ਉਦਘਾਟਨ ਸਮਾਰੋਹ ਦੌਰਾਨ ਨਾਮੀ ਪੰਜਾਬੀ ਗਾਇਕਾਂ ਵੱਲੋਂ ਆਪਣੇ ਗੀਤਾਂ ਨਾਲ ਦਰਸ਼ਕਾਂ ਦਾ ਮਨੋਰੰਜਨ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਅਤੇ ਪੁਲਿਸ ਕਮਿਸ਼ਨਰ ਗੁਰਸ਼ਰਨ ਸਿੰਘ ਸੰਧੂ (Police Commissioner Gursharan Singh Sandhu) ਨੇ ਐਤਵਾਰ ਨੂੰ ਸਟੇਡੀਅਮ ਵਿਖੇ ਸੁਰੱਖਿਆ ਦੇ ਮੱਦੇਨਜ਼ਰ ਕੀਤੇ ਗਏ ਇੰਤਜ਼ਾਮਾਂ ਦਾ ਜਾਇਜ਼ਾ ਲਿਆ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ,ਇਸ ਦੌਰਾਨ ਡਿਪਟੀ ਕਮਿਸ਼ਨਰ (Deputy Commissioner) ਵੱਲੋਂ ਉਦਘਾਟਨ ਸਮਾਰੋਹ ਲਈ ਕੀਤੇ ਸਮੁੱਚੇ ਬੰਦੋਬਸਤ ਦੀ ਸਮੀਖਿਆ ਵੀ ਕੀਤੀ ਗਈ,ਦੋ ਮਹੀਨੇ ਚੱਲਣ ਵਾਲੇ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਅੰਡਰ-14, ਅੰਡਰ-17, ਅੰਡਰ-21 ਤੋਂ ਇਲਾਵਾ ਵੱਖ-ਵੱਖ ਉਮਰ ਵਰਗ 21-40, 41-50 ਅਤੇ 50 ਸਾਲ ਤੋਂ ਵੱਧ ਉਮਰ ਵਰਗ ਦੇ ਵਿਅਕਤੀ ਹਿੱਸਾ ਲੈ ਸਕਦੇ ਹਨ।
ਸ਼ਡਿਊਲ ਅਨੁਸਾਰ ਬਲਾਕ ਪੱਧਰੀ ਟੂਰਨਾਮੈਂਟ 1 ਤੋਂ 7 ਸਤੰਬਰ ਤੱਕ ਕਰਵਾਏ ਜਾ ਰਹੇ ਹਨ, ਜਿਸ ਵਿੱਚ Volleyball, Athletics, Football, Kabaddi, Kho-Kho ਅਤੇ ਰੱਸਾਕਸ਼ੀ (Tug Of War) ਦੇ ਮੁਕਾਬਲੇ ਹੋਣਗੇ ਜਦਕਿ 12 ਤੋਂ 22 ਸਤੰਬਰ ਤੱਕ ਹੋਣ ਵਾਲੇ ਜ਼ਿਲ੍ਹਾ ਪੱਧਰੀ ਟੂਰਨਾਮੈਂਟਾਂ ਵਿੱਚ Athletics, Football, Kabaddi, Kho-Kho, Volleyball, Handball, Softball, Judo, Roller Skating, Gatka, Kick Boxing, Hockey, Netball, Badminton, Basketball, Power Lifting, Lawn Tennis, Wrestling, Swimming, Boxing, Table Tennis ਅਤੇ Weight Lifting ਦੇ ਮੁਕਾਬਲੇ ਹੋਣਗੇ।
ਇਸੇ ਤਰ੍ਹਾਂ 10 ਤੋਂ 21 ਅਕਤੂਬਰ ਤੱਕ ਹੋਣ ਵਾਲੇ ਰਾਜ ਪੱਧਰੀ ਟੂਰਨਾਮੈਂਟਾਂ ਵਿੱਚ ਸਾਰੀਆਂ ਜ਼ਿਲ੍ਹਾ ਪੱਧਰੀ ਖੇਡਾਂ ਤੋਂ ਇਲਾਵਾ Kick Boxing, Archery, Shooting, Chess, Rowing, Gymnastics, Fencing ਅਤੇ Power Lifting ਸ਼ਾਮਿਲ ਹਨ,ਜ਼ਿਕਰਯੋਗ ਹੈ ਕਿ ਖੇਡ ਮੁਕਾਬਲਿਆਂ ਲਈ ਰਜਿਸਟ੍ਰੇਸ਼ਨ ਦੀ ਆਖਰੀ ਮਿਤੀ 30 ਅਗਸਤ ਹੈ ਅਤੇ ਚਾਹਵਾਨ ਇਸ ਮੰਤਵ ਲਈ ਸਥਾਪਤ ਵਿਸ਼ੇਸ਼ ਪੋਰਟਲ www.punjabkhedmela2022.in ‘ਤੇ ਰਜਿਸਟਰ ਕਰ ਸਕਦੇ ਹਨ ਜਾਂ ਆਫਲਾਈਨ ਰਜਿਸਟ੍ਰੇਸ਼ਨ (Offline Registration) ਲਈ ਜ਼ਿਲ੍ਹਾ ਖੇਡ ਦਫ਼ਤਰ ਵਿੱਚ ਪਹੁੰਚ ਕਰ ਸਕਦੇ ਹਨ।