Friday, March 24, 2023
spot_imgspot_imgspot_imgspot_img
Homeਅੰਤਰਰਾਸ਼ਟਰੀPakistan Floods News: ਕੈਨੇਡਾ ਹੜ੍ਹਾਂ ਦੀ ਮਾਰ ਹੇਠ ਆਏ ਪਾਕਿਸਤਾਨ ਨੂੰ 5...

Pakistan Floods News: ਕੈਨੇਡਾ ਹੜ੍ਹਾਂ ਦੀ ਮਾਰ ਹੇਠ ਆਏ ਪਾਕਿਸਤਾਨ ਨੂੰ 5 ਮਿਲੀਅਨ ਡਾਲਰ ਦੇਵੇਗਾ

PUNJAB TODAY NEWS CA:-

OTTAWA,(PUNJAB TODAY NEWS CA):- Pakistan Floods News: ਪਾਕਿਸਤਾਨ (Pakistan) ਵਿੱਚ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ,ਹੁਣ ਤੱਕ ਵੱਡਾ ਜਾਨੀ-ਮਾਲੀ ਨੁਕਸਾਨ ਹੋ ਚੁੱਕਾ ਹੈ,ਇਸ ਮਾੜੇ ਸਮੇਂ ਵਿੱਚ ਕੈਨੇਡਾ ਸਰਕਾਰ ਪਾਕਿਸਤਾਨ (Government of Canada Pakistan) ਦੀ ਮਦਦ ਲਈ ਅੱਗੇ ਆਈ ਹੈ,ਇਸ ਦੇ ਚਲਦਿਆਂ ਕੌਮਾਂਤਰੀ ਵਿਕਾਸ ਮੰਤਰੀ ਹਰਜੀਤ ਸਿੰਘ ਸੱਜਣ (International Development Minister Harjit Singh Sajjan) ਨੇ ਪਾਕਿਸਤਾਨ ਨੂੰ 5 ਮਿਲੀਅਨ ਡਾਲਰ ਵਿੱਤੀ ਮਦਦ ਵਜੋਂ ਦੇਣ ਦਾ ਐਲਾਨ ਕੀਤਾ।

ਪਾਕਿਸਤਾਨ (Pakistan) ਵਿੱਚ ਜੂਨ ਮਹੀਨੇ ਤੋਂ ਲੈ ਕੇ ਹੁਣ ਤੱਕ ਭਾਰੀ ਮੀਂਹ ਤੇ ਹੜ੍ਹਾਂ ਨੇ ਵੱਡਾ ਨੁਕਸਾਨ ਕੀਤਾ ਹੈ,ਇਸ ਦੌਰਾਨ ਲਗਭਗ 1 ਹਜ਼ਾਰ ਤੋਂ ਵੱਧ ਲੋਕਾਂ ਦੀ ਜਾਨ ਚਲੀ ਗਈ ਅਤੇ ਦੇਸ਼ ਭਰ ਵਿੱਚ 33 ਮਿਲੀਅਨ ਲੋਕਾਂ ਦਾ ਜੀਵਨ ਤਹਿਸ-ਨਹਿਸ ਹੋ ਗਿਆ,ਅਜਿਹੇ ਸਮੇਂ ਵਿੱਚ ਕੈਨੇਡਾ ਸਰਕਾਰ ਪਾਕਿਸਤਾਨ (Government of Canada Pakistan) ਦੀ ਵਿੱਤੀ ਮਦਦ ਲਈ ਅੱਗੇ ਆਈ ਐ।

ਇਸ ਸਬੰਧੀ ਕੈਨੇਡਾ ਦੇ ਕੌਮਾਂਤਰੀ ਵਿਕਾਸ ਮੰਤਰੀ ਹਰਜੀਤ ਸਿੰਘ ਸੱਜਣ (International Development Minister Harjit Singh Sajjan) ਨੇ 5 ਮਿਲੀਅਨ ਭਾਵ 50 ਲੱਖ ਡਾਲਰ ਪਾਕਿਸਤਾਨ ਨੂੰ ਮਨੁੱਜੀ ਸਹਾਇਤਾ ਵਜੋਂ ਦੇਣ ਦਾ ਐਲਾਨ ਕੀਤਾ,ਉਨ੍ਹਾਂ ਕਿਹਾ ਕਿ ਜਿਹੜੇ ਹਾਲਾਤ ਵਿੱਚੋਂ ਪਾਕਿਸਤਾਨ ਲੰਘ ਰਿਹਾ ਹੈ, ਅਜਿਹੇ ਵਿੱਚ ਸਾਰੇ ਦੇਸ਼ਾਂ ਨੂੰ ਪਾਕਿਸਤਾਨ ਦਾ ਸਾਥ ਦੇਣਾ ਚਾਹੀਦਾ ਹੈ ਤਾਂ ਜੋ ਮੁਸੀਬਤ ਵਿੱਚ ਫਸੇ ਲੋਕਾਂ ਨੂੰ ਕੁਝ ਰਾਹਤ ਮਿਲ ਸਕੇ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular