spot_img
Friday, March 29, 2024
spot_img
spot_imgspot_imgspot_imgspot_img
Homeਅੰਤਰਰਾਸ਼ਟਰੀਪਾਕਿਸਤਾਨ ‘ਚ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਏ ਡਾ.ਐਸ.ਪੀ.ਸਿੰਘ ਓਬਰਾਏ

ਪਾਕਿਸਤਾਨ ‘ਚ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਏ ਡਾ.ਐਸ.ਪੀ.ਸਿੰਘ ਓਬਰਾਏ

PUNJAB TODAY NEWS CA:-

PUNJAB TODAY NEWS CA:-  ਪਾਕਿਸਤਾਨ (Pakistan) ‘ਚ ਹੜ੍ਹ ਪੀੜਤਾਂ ਦੀ ਮਦਦ ਲਈ ਦੁਬਈ (Dubai) ਦੇ ਪ੍ਰਸਿੱਧ ਸਿੱਖ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ (Sikh businessman And Sarbat Da Bhala Charitable Trust) ਦੇ ਬਾਨੀ ਡਾ.ਐਸ.ਪੀ.ਸਿੰਘ ਓਬਰਾਏ (Dr. SP Singh Oberoi) ਨੇ 30 ਹਜਾਰ 30 ਪੌਂਡ ਦੀ ਵੱਡੀ ਰਾਸ਼ੀ ਭੇਜੀ ਹੈ।

ਡਾ. ਓਬਰਾਏ ਨੇ ਦੱਸਿਆ ਕਿ ਉਨ੍ਹਾਂ ਨਾਲ ਪਾਕਿਸਤਾਨ ਦੇ ਸੂਬਾ ਪੰਜਾਬ ਦੇ ਸਾਬਕਾ ਗਵਰਨਰ ਅਤੇ ਸਰਵਰ ਫਾਊਂਡੇਸ਼ਨ (Former Governor of Punjab and Sarwar Foundation) ਦੇ ਪ੍ਰਧਾਨ ਚੌਧਰੀ ਮੁਹੰਮਦ ਸਰਵਰ (Chaudhry Mohammad Sarwar) ਨੇ ਸੰਪਰਕ ਕਰ ਕੇ ਹੜ੍ਹ ਪੀੜਤਾਂ ਦੀ ਮਦਦ ਕਰਨ ਲਈ ਅਪੀਲ ਕੀਤੀ ਸੀ।

ਜਿਸ ‘ਤੇ ਤੁਰੰਤ ਕਾਰਵਾਈ ਕਰਦਿਆਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ (Sarbat da Bhala Charitable Trust) ਵੱਲੋਂ ਹੜ੍ਹਾਂ ਦੌਰਾਨ ਸੇਵਾ ਕਾਰਜ ਨਿਭਾਉਣ ਵਾਲੀ ਸਰਵਰ ਫਾਊਂਡੇਸ਼ਨ ਲਾਹੌਰ (Server Foundation Lahore) ਨੂੰ ਹੜ੍ਹ ਪੀੜਤਾਂ ਦੀ ਮਦਦ ਲਈ 30 ਹਜ਼ਾਰ 30 ਪੌਂਡ (ਪਾਕਿਸਤਾਨ (Pakistan) ਦੀ ਕਰੰਸੀ ਅਨੁਸਾਰ ਲਗਪਗ 80 ਲੱਖ ਰੁਪਏ) ਭੇਜੇ ਹਨ।

ਉਨ੍ਹਾਂ ਨੇ ਦੱਸਿਆ ਕਿ ਪਾਕਿਸਤਾਨ (Pakistan) ਦੇ ਵੱਖ-ਵੱਖ ਹਿੱਸਿਆਂ ਅੰਦਰ ਆਏ ਭਿਆਨਕ ਹੜ੍ਹਾਂ ਕਾਰਨ ਬਹੁਤ ਵੱਡਾ ਜਾਨੀ ਤੇ ਮਾਲੀ ਨੁਕਸਾਨ ਹੋਇਆ ਹੈ,ਜਿਸ ਕਾਰਨ ਜਿੱਥੇ ਲੱਖਾਂ ਲੋਕ ਬੇਘਰ ਹੋ ਗਏ ਹਨ,ਸਾਬਕਾ ਗਵਰਨਰ ਚੌਧਰੀ ਮੁਹੰਮਦ ਸਰਵਰ (Former Governor Chaudhry Mohammad Sarwar) ਨੇ ਇਸ ਵੱਡੀ ਮਦਦ ਲਈ ਡਾ.ਐੱਸ.ਪੀ.ਸਿੰਘ ਓਬਰਾਏ (Dr. SP Singh Oberoi) ਦਾ ਵਿਸ਼ੇਸ਼ ਧੰਨਵਾਦ ਕੀਤਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular

Recent Comments