spot_img
Friday, April 19, 2024
spot_img
spot_imgspot_imgspot_imgspot_img
Homeਪੰਜਾਬਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਅੱਜ ਬੜੀ ਸ਼ਰਧਾ ਅਤੇ...

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਅੱਜ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ

PUNJAB TODAY NEWS CA:-

Sultanpur Lodhi 2 September 2022,(PUNJAB TODAY NEWS CA):-  ਸ੍ਰੀ ਗੁਰੂ ਨਾਨਕ ਦੇਵ ਜੀ (Sri Guru Nanak Dev Ji) ਦੇ ਵਿਆਹ ਪੁਰਬ 2 ਸਤੰਬਰ ਨੂੰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ,ਬਾਬੇ ਨਾਨਕ (Baba Nanak) ਦੇ ਵਿਆਹ ਪੁਰਬ ਦੀ ਖੁਸ਼ੀ ’ਚ ਬਰਾਤ ਰੂਪੀ ਅਲੌਕਿਕ ਅਤੇ ਮਹਾਨ ਨਗਰ ਕੀਰਤਨ (Nagar Kirtan) ਅੱਜ ਸਵੇਰੇ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ (Sultanpur Lodhi) ਦੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ (Historical Gurdwara Sri Ber Sahib) ਤੋਂ ਬਟਾਲਾ ਲਈ ਰਵਾਨਾ ਹੋਇਆ,ਇਸ ਦੇ ਪਹਿਲਾਂ ਹੈੱਡ ਗ੍ਰੰਥੀ ਵੱਲੋਂ ਨਗਰ ਕੀਰਤਨ ਦੀ ਆਰੰਭਤਾ ਦੀ ਅਰਦਾਸ ਕੀਤੀ ਗਈ।

ਇਸ ਦੇ ਬਾਅਦ ਮਹਾਨ ਨਗਰ ਕੀਰਤਨ ਆਰੰਭ ਹੋਇਆ,ਬਰਾਤ ਰੂਪੀ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ (Barat Rupi Nagar Kirtan Sri Guru Granth Sahib) ਦੀ ਛਤਰਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਕੱਢਿਆ ਗਿਆ,ਇਸ ਮੌਕੇ ਪਾਲਕੀ ਸਾਹਿਬ ਨੂੰ ਸੁੰਦਰ ਫੁੱਲਾਂ ਨਾਲ ਸਜਾਇਆ ਗਿਆ ਹੈ,ਇਸ ਵਾਰ ਬਰਾਤ ਰੂਪੀ ਨਗਰ ਕੀਰਤਨ ’ਚ ਐੱਸ. ਜੀ. ਪੀ. ਸੀ. (S. G. P. C.) ਦੇ ਅਤੇ ਵੱਖ-ਵੱਥ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਅਤੇ ਪ੍ਰਸ਼ਾਸਨ ਦੇ ਅਧਿਕਾਰੀ ਵੀ ਸ਼ਾਮਲ ਹੋਏ,ਇਸ ਮੌਕੇ ਸਿਆਸੀ ਪਾਰਟੀਆਂ ਦੇ ਆਗੂਆਂ ਸਮੇਤ ਸਾਰੀ ਸੰਗਤ ਸਤਨਾਮ ਵਾਹਿਗੁਰੂ ਦਾ ਜਾਪ ਕਰਦੀ ਹੋਈ ਬਾਬਾ ਨਾਨਕ (Baba Nanak) ਦੇ ਰੰਗ ’ਚ ਰੰਗੀ ਹੋਈ ਵਿਖਾਈ ਦਿੱਤੀ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular

Recent Comments