Hyderabad,(Punjab Today News Ca):- ਸੂਬੇ ਵਿੱਚ ਫਿਲਮ ਸਿਟੀ (Film City) ਦੀ ਸਥਾਪਨਾ ਲਈ ਬੁਨਿਆਦੀ ਢਾਂਚੇ,ਸੰਕਲਪ ਅਤੇ ਹੋਰ ਲੋੜਾਂ ਦਾ ਵਿਸਥਾਰ ਨਾਲ ਅਧਿਐਨ ਕਰਨ ਲਈ ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ (Aman Arora) ਨੇ ਇੱਕ ਵਫ਼ਦ ਸਮੇਤ ਰਾਮੋਜੀ ਫਿਲਮ ਸਿਟੀ ਅਤੇ ਅੰਨਪੂਰਨਾ ਸਟੂਡੀਓਜ਼,ਹੈਦਰਾਬਾਦ (Ramoji Film City And Annapurna Studios,Hyderabad) ਦਾ ਦੌਰਾ ਕੀਤਾ।
ਪੰਜਾਬ ਸਰਕਾਰ ਮਨੋਰੰਜਨ ਉਦਯੋਗ (Punjab Government Entertainment Industry) ਲਈ ਢੁਕਵੇਂ ਸਥਾਨ ‘ਤੇ ਅਤਿ-ਆਧੁਨਿਕ ਫਿਲਮ ਅਤੇ ਮਨੋਰੰਜਨ ਸਿਟੀ (State-Of-The-Art Film And Entertainment City) ਦੀ ਸਥਾਪਨਾ ਕਰਨ ਵੱਲ ਸੇਧਤ ਹੈ।
ਹੈਦਰਾਬਾਦ (Hyderabad) ਦੇ ਮਨੋਰੰਜਨ ਮਾਹਿਰਾਂ ਦੇ ਫੀਡਬੈਕ ਸਾਂਝੀ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਵਿਚਲੇ ਦੋ ਕੌਮਾਂਤਰੀ ਹਵਾਈ ਅੱਡਿਆਂ, ਸੂਬੇ ਦੇ ਹਰ ਪਿੰਡ ਤੱਕ ਪਹੁੰਚ ਰੱਖਣ ਵਾਲੇ ਭਾਰਤ ਦੇ ਸਭ ਤੋਂ ਵਧੀਆ ਸੜਕੀ ਸੰਪਰਕ,ਰੇਲ ਸੰਪਰਕ ਅਤੇ ਆਧੁਨਿਕ ਜੀਵਨ ਸ਼ੈਲੀ Hollywood, Bollywood, Pollywood ਅਤੇ Tollywood ਨੂੰ ਸੂਬੇ ਵੱਲ ਖਿੱਚਣ ਲਈ ਅਹਿਮ ਹਥਿਆਰ ਹਨ।
ਕੈਬਨਿਟ ਮੰਤਰੀ ਅਮਨ ਅਰੋੜਾ (Cabinet Minister Aman Arora) ਨੇ ਕਿਹਾ ਕਿ ਪੰਜਾਬ ਹਮੇਸ਼ਾ ਹੀ ਫਿਲਮ ਸਨਅਤ ਲਈ ਖਿੱਚ ਦਾ ਕੇਂਦਰ ਰਿਹਾ ਹੈ ਪਰ ਇੱਥੇ ਲੋੜੀਂਦੇ ਬੁਨਿਆਦੀ ਢਾਂਚੇ ਅਤੇ ਸਾਜ਼ੋ-ਸਾਮਾਨ ਦੀ ਘਾਟ ਹਮੇਸ਼ਾ ਰੜਕਦੀ ਰਹੀ ਹੈ,ਉਨ੍ਹਾਂ ਕਿਹਾ ਕਿ ਆਪਣੀ ਕੁਦਰਤੀ ਸੁੰਦਰਤਾ,ਚਾਰ ਰੁੱਤਾਂ ਅਤੇ ਆਪਣੇ ਅਮੀਰ ਸੱਭਿਆਚਾਰ ਅਤੇ ਵਿਰਸੇ ਲਈ ਜਾਣੇ ਜਾਂਦੇ ਪੰਜਾਬ ਵਿੱਚ ਕੈਮਰੇ ਦੀਆਂ ਲੋੜਾਂ ਪੂਰਾ ਕਰਨ ਦੀ ਅਥਾਹ ਸਮਰੱਥਾ ਹੈ।