
BARNALA,(PUNJAB TODAY NEWS CA):- ਸਾਬਕਾ ਵਿਧਾਇਕ ਪਿਰਮਲ ਸਿੰਘ ਧੌਲਾ (Former MLA Pirmal Singh Dhola) ਨੂੰ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amarinder Singh Raja Waring) ਨੇ ਪਾਰਟੀ ਤੋਂ ਬਾਹਰ ਕੱਢ ਦਿੱਤਾ ਹੈ,ਇਹ ਕਾਰਵਾਈ ਉਨ੍ਹਾਂ ‘ਤੇ ਲੱਗੇ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ਾਂ ਹੇਠ ਕੀਤੀ ਗਈ ਹੈ,ਰਾਜਾ ਵੜਿੰਗ ਨਾਲ ਮੁਲਾਕਾਤ ਕਰਕੇ ਚੰਡੀਗੜ੍ਹ ਤੋਂ ਪਰਤੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਲੱਕੀ ਪੱਖੋ (Gurpreet Singh Lucky Pakho) ਨੇ ਕਿਹਾ ਕਿ ਸੋਮਵਾਰ ਨੂੰ ਉਹ ਪ੍ਰੈਸ ਕਾਨਫਰੰਸ ਕਰਕੇ ਸਾਬਕਾ ਵਿਧਾਇਕ ਪਿਰਮਲ ਸਿੰਘ ਧੌਲਾ ਨੂੰ ਪਾਰਟੀ ਵਿੱਚੋਂ ਕੱਢਣ ਬਾਰੇ ਪਾਰਟੀ ਵਰਕਰਾਂ ਤੇ ਅਹੁਦੇਦਾਰਾਂ ਨੂੰ ਜਾਣੂ ਕਰਵਾਉਣਗੇ।
ਤੁਹਾਨੂੰ ਦੱਸ ਦੇਈਏ ਕਿ ਸਾਬਕਾ ਵਿਧਾਇਕ ਪਿਰਮਲ ਸਿੰਘ ਧੌਲਾ ਨੇ 2017 ਵਿੱਚ ਭਦੌੜ ਸੀਟ ਤੋਂ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਵਿਧਾਨ ਸਭਾ ਚੋਣ (Assembly Elections) ਜਿੱਤੀ ਸੀ,ਸੁਖਪਾਲ ਸਿੰਘ ਖਹਿਰਾ (Sukhpal Singh Khaira) ਦੇ ਨਾਲ ਹੀ ਉਹ ਆਮ ਆਦਮੀ ਪਾਰਟੀ (Aam Aadmi Party) ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋ ਗਏ ਸਨ,2022 ਦੀਆਂ ਵਿਧਾਨ ਸਭਾ ਚੋਣਾਂ (Assembly Elections) ਵਿੱਚ ਭਦੌੜ ਤੋਂ ਕਾਂਗਰਸ ਦੀ ਟਿਕਟ ਲਈ ਕਾਫੀ ਦੌੜ ਲੱਗੀ ਸੀ।
ਪਰ ਕਾਂਗਰਸ ਹਾਈਕਮਾਂਡ ਨੇ ਤਤਕਾਲੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਨੂੰ ਮੈਦਾਨ ਵਿੱਚ ਉਤਾਰਿਆ ਸੀ,ਸੂਬੇ ਵਿੱਚ ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਤੋਂ ਹੀ ਸਾਬਕਾ ਵਿਧਾਇਕ ਪਿਰਮਲ ਸਿੰਘ ਧੌਲਾ (Former MLA Pirmal Singh Dhola) ਹਲਕਾ ਭਦੌੜ ਵਿੱਚ ਪਾਰਟੀ ਗਤੀਵਿਧੀਆਂ ਤੋਂ ਦੂਰ ਚੱਲੇ ਆ ਰਹੇ ਸਨ,ਕਾਂਗਰਸ ਨੇ ਇਸ ਦਾ ਸਖਤ ਨੋਟਿਸ ਲੈਂਦਿਆਂ ਹੁਣ ਪਾਰਟੀ ਨੂੰ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ।