CHANDIGARH,(PUNJAB TODAY NEWS CA):- ਅਗਨੀਪਥ ਸਕੀਮ (Agneepath Scheme) ਤਹਿਤ ਹੋਣ ਵਾਲੀਆਂ ਭਰਤੀਆਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਸਾਰੇ ਡਿਪਟੀ ਕਮਿਸ਼ਨਰਾਂ (Deputy Commissioners) ਨੂੰ ਨਿਰਦੇਸ਼ ਦਿੱਤੇ ਹਨ ਕਿ ਪੰਜਾਬ ਵਿੱਚ ਅਗਨੀਵੀਰਾਂ ਦੀ ਭਰਤੀ ਲਈ ਆਰਮੀ ਅਥਾਰਟੀਆਂ ਪੂਰਾ ਸਹਿਯੋਗ ਕਰਨ,ਉਨ੍ਹਾਂ ਕਿਹਾ ਕਿ ਕਿਸੇ ਵੀ ਢਿੱਲ ਨੂੰ ਗੰਭੀਰਤਾ ਨਾਲ ਦੇਖਿਆ ਜਾਵੇਗਾ,ਸੂਬੇ ਵਿੱਚੋਂ ਵੱਧ ਤੋਂ ਵੱਧ ਉਮੀਦਵਾਰਾਂ ਨੂੰ ਫੌਜ ਵਿੱਚ ਭਰਤੀ ਕਰਨ ਦੀ ਹਰ ਕੋਸ਼ਿਸ਼ ਕੀਤੀ ਜਾਵੇਗੀ।

ਦੱਸ ਦੇਈਏ ਕਿ ਅਗਨੀਪਥ ਸਕੀਮ (Agneepath Scheme) ਤਹਿਤ ਹੋਣ ਵਾਲੀਆਂ ਭਰਤੀਆਂ ਨੂੰ ਲੈ ਕੇ ਖਬਰਾਂ ਆ ਰਹੀਆਂ ਸਨ ਕਿ ਸਥਾਨਕ ਪ੍ਰਸ਼ਾਸਨ ਵੱਲੋਂ ਨੌਜਵਾਨਾਂ ਨੂੰ ਸਹਿਯੋਗ ਨਹੀਂ ਮਿਲ ਰਿਹਾ,ਜਿਸ ਰਾਹੀਂ ਸੈਂਕੜਿਆਂ ਦੀ ਗਿਣਤੀ ਵਿੱਚ ਨੌਜਵਾਨਾਂ ਨੂੰ ਰੋਜ਼ਗਾਰ ਮਿਲ ਸਕਦਾ ਹੈ,ਸਥਾਨਕ ਪ੍ਰਸ਼ਾਸਨ ਦੇ ਰਵੱਈਏ ਨੂੰ ਵੇਖਦੇ ਹੋਏ ਫੌਜ ਨੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੂੰ ਇਸ ਸਮੱਸੀਆ ਬਾਰੇ ਜਾਣੂ ਕਰਵਾਇਆ ਸੀ,ਫੌਜ ਦਾ ਕਹਿਣਾ ਹੈ ਕਿ ਜੇ ਅਜਿਹਾ ਹੀ ਰਿਹਾ ਤਾਂ ਭਰਤੀ ਪ੍ਰਕਿਰਿਆ ਨੂੰ ਜਾੰ ਤਾਂ ਠੰਡੇ ਬਸਤੇ ‘ਚ ਪਾਉਣਾ ਪਏਗਾ ਜਾਂ ਫਿਰ ਗੁਆਂਢੀ ਰਾਜਾਂ ਵਿੱਚ ਸ਼ਿਫਟ ਕਰਨਾ ਪਏਗਾ।
ਭਾਰਤੀ ਫੌਜ ਵੱਲੋਂ ਅਗਨੀਪਥ ਸਕੀਮ (Agneepath Scheme) ਤਹਿਤ ਜਲੰਧਰ ਵਿੱਚ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਦੀਯੋਜਨਾ ਹੈ,ਫੌਜ ਦਾ ਕਹਿਣਾ ਹੈ ਕਿ ਸਥਾਨਕ ਪ੍ਰਸ਼ਾਸਨ ਤੋਂ ਸਹਿਯੋਗ ਨਾ ਮਿਲਣ ਕਰਕੇ ਇਸ ਵਿੱਚ ਅੜਚਨ ਆ ਰਹੀ ਹੈ,ਮੇਜਰ ਜਨਰਲ ਸ਼ਰਦ ਬਿਕਮ ਸਿੰਘ (Major General Sharad Bikam Singh) ਨੇ ਇਸ ਬਾਰੇ ਸੀ.ਐੱਮ. ਮਾਨ (CM Mann) ਨੂੰ ਚਿੱਠੀ ਲਿਖ ਕੇ ਦੱਸਿਆ ਕਿ ਜਲੰਧਰ ਦਾ ਸਥਾਨਕ ਪ੍ਰਸ਼ਾਸਨ ਭਰਤੀ ਪ੍ਰਕਿਰਿਆ ਵਿੱਚ ਸਹਿਯੋਗ ਨਹੀਂ ਕਰ ਰਹੇ,ਉਨ੍ਹਾਂ ਲਿਖਿਆ ਕਿ ਰਾਜ ਸਰਕਾਰ ਵੱਲੋਂ ਇਸ ਬਾਰੇ ਸਪੱਸ਼ਟ ਨਿਰਦੇਸ਼ ਨਾ ਹੋਣ ਅਤੇ ਫੰਡ ਦੀ ਕਮੀ ਦੀ ਗੱਲ ਕਹੀ ਜਾ ਰਹੀ ਹੈ।
ਰਿਪੋਰਟਾਂ ਮੁਤਾਬਕ ਫੌਜ ਵੱਲੋਂ ਲਿਖੀ ਗਈ ਚਿੱਠੀ ਦਾ ਹਵਾਲਾ ਦਿੱਤਾ ਗਿਆ ਹੈ,ਇਸ ਵਿੱਚ ਸੈਨਾ ਦਾ ਕਹਿਣਾ ਹੈ ਕਿ ਸਥਾਨਕ ਪ੍ਰਸ਼ਾਸਨ ਨੂੰ ਅਗਨੀਪਥ ਯੋਜਨਾ ਦੇ ਤਹਿਤ ਭਰਤੀ ਰੈਲੀ ਦੇ ਆਯੋਜਨ ਲਈ ਕੁਝ ਜ਼ਰੂਰੀ ਸੁਵਿਧਾਵਾਂ ਪ੍ਰਦਾਨ ਕਰਨੀਆਂ ਪੈਣਗੀਆਂ, ਜਿਵੇਂ ਕਿ ਅਮਨ-ਕਾਨੂੰਨ ਬਣਾਈ ਰੱਖਣ ਲਈ ਲੋੜੀਂਦੀ ਪੁਲਿਸ ਫੋਰਸ,ਭੀੜ ਨੂੰ ਕੰਟਰੋਲ ਕਰਨ ਦੀ ਪ੍ਰਣਾਲੀ, ਉਮੀਦਵਾਰਾਂ ਨੂੰ ਕਾਬੂ ਕਰਨਾ ਆਦਿ।
ਫੌਜ ਵੱਲੋਂ ਪੰਜਾਬ ਸਰਕਾਰ (Punjab Govt) ਨੂੰ ਲਿਖੀ ਚਿੱਠੀ ਵਿੱਚ ਕਈ ਸਹੂਲਤਾਂ ਦੇਣ ਦੀ ਗੱਲ ਕਹੀ ਗਈ ਹੈ,ਫੌਜ ਦਾ ਕਹਿਣਾ ਹੈ ਕਿ ਭਰਤੀ ਰੈਲੀ ਦੌਰਾਨ ਕਿਸੇ ਵੀ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਮੈਡੀਕਲ ਸਹੂਲਤਾਂ ਜ਼ਰੂਰੀ ਹਨ,ਰੈਲੀ ਵਾਲੀ ਥਾਂ ‘ਤੇ ਮੈਡੀਕਲ ਟੀਮ ਸਮੇਤ ਐਂਬੂਲੈਂਸ ਦਾ ਪ੍ਰਬੰਧ ਜ਼ਰੂਰੀ ਹੈ,ਇਸ ਦੇ ਨਾਲ ਹੀ ਭਰਤੀ ਰੈਲੀ ਦੌਰਾਨ ਰੋਜ਼ਾਨਾ 3 ਤੋਂ 4 ਹਜ਼ਾਰ ਲੋਕਾਂ ਲਈ ਖਾਣੇ ਦਾ ਵੀ ਪ੍ਰਬੰਧ ਕੀਤਾ ਜਾਵੇ।