Daler Mehndi Relief From High Court in Human Trafficking Case: ਪੰਜਾਬ ਦੇ ਪ੍ਰਸਿੱਧ ਗਾਇਕ ਦਲੇਰ ਮਹਿੰਗੀ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ,19 ਸਾਲ ਪੁਰਾਣੇ ਮਨੁੱਖੀ ਤਸਕਰੀ (ਕਬੂਤਰਬਾਜ਼ੀ) ਮਾਮਲੇ ਵਿੱਚ ਹਾਈਕੋਰਟ (High Court) ਨੇ ਅਰਜ਼ੀ ਮਨਜੂਰ ਕਰ ਲਈ ਹੈ ਅਤੇ ਹੁਣ ਦਲੇਰ ਮਹਿੰਦੀ (Daler Mehndi) ਛੇਤੀ ਹੀ ਜੇਲ੍ਹ ਵਿਚੋਂ ਬਾਹਰ ਆਉਣਗੇ।
ਦੱਸ ਦੇਈਏ ਕਿ ਪੁਲੀਸ (Police) ਨੇ ਬਖਸ਼ੀਸ਼ ਸਿੰਘ ਨਾਂ ਦੇ ਵਿਅਕਤੀ ਦੀ ਸ਼ਿਕਾਇਤ ’ਤੇ 2003 ਵਿੱਚ ਦਲੇਰ ਖ਼ਿਲਾਫ਼ ਕੇਸ ਦਰਜ ਕੀਤਾ ਸੀ,ਹੇਠਲੀ ਅਦਾਲਤ ਨੇ ਦਲੇਰ ਮਹਿੰਦੀ ਨੂੰ ਦੋ ਸਾਲ ਦੀ ਸਜ਼ਾ ਸੁਣਾਈ ਸੀ,ਉਦੋਂ ਤੋਂ ਹੀ ਦਲੇਰ ਮਹਿੰਦੀ ਪਟਿਆਲਾ ਜੇਲ੍ਹ (Daler Mehndi Patiala Jail) ਵਿੱਚ ਹੈ,ਦਲੇਰ ਮਹਿੰਦੀ ਦਾ ਭਰਾ ਸ਼ਮਸ਼ੇਰ ਸਿੰਘ ਵੀ ਇਸ ਮਾਮਲੇ ਵਿੱਚ ਸਹਿ ਮੁਲਜ਼ਮ ਸੀ ਪਰ ਉਸ ਦੀ 2017 ਵਿੱਚ ਮੌਤ ਹੋ ਗਈ ਸੀ।
ਦਲੇਰ ਮਹਿੰਦੀ (Daler Mehndi) ਦੇ ਵਕੀਲ ਸੁਮਨਜੀਤ ਕੌਰ ਨੇ ਦਲੇਰ ਦੀ ਸਜ਼ਾ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ,ਉਹ ਜੇਲ੍ਹ ਤੋਂ ਬਾਹਰ ਆਉਣਗੇ,ਅਸੀਂ ਸਜ਼ਾ ਦੇ ਖਿਲਾਫ ਹਾਈਕੋਰਟ ‘ਚ ਅਪੀਲ ਦਾਇਰ ਕੀਤੀ ਸੀ,ਹਾਈਕੋਰਟ (High Court) ਨੇ ਅਪੀਲ ਸਵੀਕਾਰ ਕਰਦੇ ਹੋਏ ਸਜ਼ਾ ਮੁਅੱਤਲ ਕਰ ਦਿੱਤੀ,ਐਡਵੋਕੇਟ ਸੁਮਨ ਜੀਤ ਕੌਰ (Advocate Suman Jeet Kaur) ਨੇ ਕਿਹਾ ਕਿ ਦਲੇਰ ਮਹਿੰਦੀ (Daler Mehndi) ‘ਤੇ ਬੇਬੁਨਿਆਦ ਦੋਸ਼ ਲਾਏ ਗਏ ਹਨ,ਸ਼ਿਕਾਇਤਕਰਤਾ ਬਖਸ਼ੀਸ਼ ਸਿੰਘ ਦੇ ਦੋਸ਼ ਝੂਠੇ ਹਨ।
ਕੀ ਸੀ ਪੂਰਾ ਮਾਮਲਾ
ਜ਼ਿਕਰਯੋਗ ਹੈ ਕਿ ਦਲੇਰ ਮਹਿੰਦੀ (Daler Mehndi) ਨੂੰ ਕਬੂਤਰਬਾਜ਼ੀ ਮਾਮਲੇ ਵਿਚ ਅਦਾਲਤ ਨੇ ਉਨ੍ਹਾਂ ਨੂੰ ਦੋਸ਼ੀ ਕਰਾਰ ਦਿੱਤਾ ਸੀ,ਪਟਿਆਲਾ ਅਦਾਲਤ ਨੇ ਦਲੇਰ ਮਹਿੰਦੀ ਨੂੰ 2 ਸਾਲ ਦੀ ਕੈਦ ਤੋਂ ਇਲਾਵਾ 2 ਹਜ਼ਾਰ ਰੁਪਏ ਦਾ ਜ਼ੁਰਮਾਨਾ ਵੀ ਲਗਾਇਆ ਸੀ,ਜਦਕਿ ਇਸੇ ਮਾਮਲੇ ਵਿੱਚ ਮੁਲਜ਼ਮ ਬੁਲਬੁਲ ਮਹਿਤਾ ਨੂੰ ਬਰੀ ਕਰ ਦਿੱਤਾ ਗਿਆ ਸੀ।
ਕਾਬਿਲ-ਏ-ਗੌਰ ਹੈ ਕਿ ਥਾਣਾ ਸਦਰ ਪਟਿਆਲਾ ਪੁਲਿਸ (Thana Sadar Patiala Police) ਨੇ 19 ਅਕਤੂਬਰ, 2003 ਨੂੰ ਪਿੰਡ ਬਲਬੇੜਾ ਦੇ ਰਹਿਣ ਵਾਲੇ ਬਖਸ਼ੀਸ਼ ਸਿੰਘ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕੀਤਾ ਸੀ,ਇਸ ਵਿੱਚ ਪੰਜਾਬੀ ਪੌਪ ਗਾਇਕ ਦਲੇਰ ਮਹਿੰਦੀ (Punjabi pop singer Daler Mehndi), ਉਸਦੇ ਭਰਾ ਸ਼ਮਸ਼ੇਰ ਮਹਿੰਦੀ,ਬੁਲਬੁਲ ਮਹਿਤਾ ਅਤੇ ਧਿਆਨ ਸਿੰਘ ਦੇ ਖਿਲਾਫ਼ ਧੋਖ਼ਾਧੜੀ ਅਤੇ ਮਨੁੱਖ਼ੀ ਤਸਕਰੀ ਤਹਿਤ FIR No. 498 dated 27/08/03 u/s 406,420,120B,465,468,471 IPC and Indian Passport Act ਤਹਿਤ ਮੁਕੱਦਮਾ ਦਰਜ ਕੀਤਾ ਸੀ।