spot_img
Friday, April 19, 2024
spot_img
spot_imgspot_imgspot_imgspot_img
Homeਪੰਜਾਬਧਰਮ ਪਰਿਵਰਤਨ ਨੂੰ ਰੋਕਣ ਲਈ SGPC ਦਾ ਉਪਰਾਲਾ,ਚੁਣੇ 117 ਵਲੰਟੀਅਰ,ਸਿੱਖ ਇਤਿਹਾਸ ਅਤੇ...

ਧਰਮ ਪਰਿਵਰਤਨ ਨੂੰ ਰੋਕਣ ਲਈ SGPC ਦਾ ਉਪਰਾਲਾ,ਚੁਣੇ 117 ਵਲੰਟੀਅਰ,ਸਿੱਖ ਇਤਿਹਾਸ ਅਤੇ ਗੁਰਮਤਿ ਸਿਧਾਂਤਾਂ ਬਾਰੇ ਜਾਣਕਾਰੀ ਦੇਣਗੇ

PUNJAB TODAY NEWS CA:-

AMRTISAR SAHIB,(PUNAB TODAY NEWS CA):-  ਧਰਮ ਪਰਿਵਰਤਨ ਨੂੰ ਰੋਕਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਦੀ ਧਰਮ ਪ੍ਰਚਾਰ ਕਮੇਟੀ ਨਵਾਂ ਕਦਮ ਚੁੱਕਣ ਜਾ ਰਹੀ ਹੈ,ਸ਼੍ਰੋਮਣੀ ਕਮੇਟੀ ਵੱਲੋਂ 117 ਵਾਲੰਟੀਅਰ ਪ੍ਰਚਾਰਕਾਂ ਦੀ ਚੋਣ ਕੀਤੀ ਗਈ ਹੈ, ਜੋ ਲੋਕਾਂ ਨੂੰ ਸਿੱਖ ਇਤਿਹਾਸ ਅਤੇ ਗੁਰਮਤਿ ਸਿਧਾਂਤਾਂ (Sikh History And Gurmat Doctrines) ਬਾਰੇ ਜਾਣਕਾਰੀ ਦੇਣਗੇ,ਗੁੰਮਰਾਹ ਹੋਏ ਲੋਕਾਂ ਨੂੰ ਮੁੜ ਸਿੱਖੀ ਸਿਧਾਂਤਾਂ ਨਾਲ ਜੋੜਨ ਦਾ ਯਤਨ ਕਰੇਗਾ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੁਣੇ ਗਏ ਸਾਰੇ ਵਲੰਟੀਅਰ ਪ੍ਰਚਾਰਕ ਸਿੱਖ ਮਿਸ਼ਨਰੀ ਕਾਲਜਾਂ ਅਤੇ ਗੁਰਮਤਿ ਸਕੂਲਾਂ (Volunteer Missionary Sikh Missionary Colleges and Gurmati Schools) ਵਿੱਚੋਂ ਨਿਕਲੇ ਹਨ,ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ (Harjinder Singh Dhami) ਨੇ ਕਿਹਾ ਕਿ ਮੌਜੂਦਾ ਸਮੇਂ ਵਿਚ ਸਿੱਖੀ ਦੇ ਪ੍ਰਚਾਰ ਲਈ ਵੱਧ ਤੋਂ ਵੱਧ ਪ੍ਰਚਾਰਕਾਂ ਦੀ ਲੋੜ ਹੈ,ਜੋ ਲੋਕਾਂ ਨੂੰ ਸਿੱਖ ਇਤਿਹਾਸ ਅਤੇ ਗੁਰਮਤਿ ਸਿਧਾਂਤਾਂ (Sikh history And Gurmat Doctrines) ਨਾਲ ਜੋੜਨ ਦੇ ਨਾਲ-ਨਾਲ ਧਰਮ ਦੀਆਂ ਚੁਣੌਤੀਆਂ ਬਾਰੇ ਵੀ ਜਾਣਕਾਰੀ ਦੇਣ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਪ੍ਰਧਾਨ ਹਰਜਿੰਦਰ ਸਿੰਘ ਧਾਮੀ (Harjinder Singh Dhami) ਨੇ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਧਰਮ ਪਰਿਵਰਤਨ ਦੇ ਮੁੱਦੇ ਸਾਹਮਣੇ ਆ ਰਹੇ ਹਨ,ਜਿਨ੍ਹਾਂ ਦਾ ਜ਼ਮੀਨੀ ਪੱਧਰ ‘ਤੇ ਪਤਾ ਲਗਾਉਣ ਦੀ ਲੋੜ ਹੈ,ਗੁੰਮਰਾਹ ਹੋ ਰਹੇ ਪ੍ਰਚਾਰਕਾਂ ਤੋਂ ਸੰਗਤਾਂ ਨੂੰ ਸੁਚੇਤ ਕਰਨ ਦੀ ਲੋੜ ਹੈ,ਇਹ ਵਲੰਟੀਅਰ ਇਸ ਦਿਸ਼ਾ ਵਿਚ ਕੰਮ ਕਰਨਗੇ,ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਅਤੇ ਸਿੱਖ ਜਥੇਬੰਦੀਆਂ ਦਾ ਉਦੇਸ਼ ਦਿਖਾਵਾ ਕਰਨਾ ਨਹੀਂ,ਸਗੋਂ ਕੁਰਾਹੇ ਪਏ ਲੋਕਾਂ ਨੂੰ ਸਿੱਖੀ ਨਾਲ ਜੋੜਨਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular

Recent Comments