Chandigarh, September 18, 2022,(Punjab Today News Ca):- ਪੰਜਾਬ ਦੇ ਮੋਹਾਲੀ ਸਥਿਤ ਚੰਡੀਗੜ੍ਹ ਯੂਨੀਵਰਸਿਟੀ (Chandigarh University) ‘ਚ ਸ਼ਨੀਵਾਰ ਅੱਧੀ ਰਾਤ ਨੂੰ ਹੰਗਾਮਾ ਹੋ ਗਿਆ,ਇੱਥੇ ਪੜ੍ਹਦੀ ਇੱਕ ਵਿਦਿਆਰਥਣ ਨੇ ਕਾਫੀ ਵਿਦਿਆਰਥਣਾਂ ਦੀਆਂ ਨਹਾਉਣ ਦੀ ਵੀਡੀਓ ਵਾਇਰਲ (Video Viral) ਕਰ ਦਿੱਤੀ,ਉਸ ਨੇ ਇਹ ਵੀਡੀਓ ਸ਼ਿਮਲਾ ‘ਚ ਰਹਿੰਦੇ ਆਪਣੇ ਦੋਸਤ ਨੂੰ ਭੇਜੀ ਸੀ,ਉਸ ਨੇ ਇਸ ਨੂੰ ਸੋਸ਼ਲ ਮੀਡੀਆ (Social Media) ‘ਤੇ ਵਾਇਰਲ ਕਰ ਦਿੱਤਾ,ਇਸ ਮਗਰੋਂ ਕੁਝ ਕੁੜੀਆਂ ਵੱਲੋਂ ਖੁਦੁਕੁਸ਼ੀ ਕਰਨ ਦੀ ਰਿਪੋਰਟ ਹੈ,
ਵੀਡੀਓ ਭੇਜਣ ਵਾਲੀ ਲੜਕੀ ਅਤੇ ਇਸ ਨੂੰ ਵਾਇਰਲ ਕਰਨ ਵਾਲਾ ਉਸਦਾ ਦੋਸਤ ਦੋਵੇਂ ਹੀ ਹਿਮਾਚਲ ਦੇ ਰਹਿਣ ਵਾਲੇ ਹਨ।
ਪੁਲਿਸ ਨੇ ਵੀਡੀਓ ਭੇਜਣ ਵਾਲੀ ਵਿਦਿਆਰਥਣ ਨੂੰ ਹਿਰਾਸਤ ਵਿੱਚ ਲੈ ਲਿਆ ਹੈ,ਰਾਤ ਕਰੀਬ 2.30 ਵਜੇ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ,ਹਾਲਾਂਕਿ ਗੁੱਸੇ ‘ਚ ਕੁੜੀਆਂ ਨੇ ਪੁਲਿਸ ‘ਤੇ ਵੀ ਗੁੱਸਾ ਕੱਢਿਆ,ਉਨ੍ਹਾਂ ਪੁਲਿਸ ਦਾ ਵਿਰੋਧ ਕੀਤਾ ਅਤੇ ਉਨ੍ਹਾਂ ਦੇ ਵਾਹਨਾਂ ਦੀ ਭੰਨਤੋੜ ਵੀ ਕੀਤੀ,ਪੁਲਿਸ ਵੀਡੀਓ ਦਾ ਮਕਸਦ ਜਾਣਨ ਦੀ ਕੋਸ਼ਿਸ਼ ਕਰ ਰਹੀ ਹੈ,ਇਸ ਮਾਮਲੇ ‘ਚ ਸਭ ਤੋਂ ਅਹਿਮ ਗੱਲ ਹੁਣ ਲਗਾਤਾਰ ਵਿਦਿਆਰਥਣਾਂ ਦੀਆਂ ਵੀਡੀਓ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ,ਵਿਦਿਆਰਥਣ ਕਾਫੀ ਸਮੇਂ ਤੋਂ ਇਹ ਵੀਡੀਓ ਬਣਾ ਰਹੀ ਸੀ।
ਇਨ੍ਹਾਂ ਵੀਡੀਓਜ਼ (videos) ਨੂੰ ਇਕੱਠਾ ਕਰਨ ਦਾ ਮਕਸਦ ਕੀ ਸੀ? ਪੁਲਿਸ ਨੇ ਇਸ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਹੈ,ਪੁਲਿਸ ਨੇ ਸ਼ਿਮਲਾ ਦੇ ਰਹਿਣ ਵਾਲੇ ਦੋਸ਼ੀ ਦੋਸਤ ਨੂੰ ਫੜਨ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ,ਇਹ ਕੁੜੀ ਵੀ ਹਿਮਾਚਲ ਦੀ ਹੈ ਤੇ ਮੁੰਡਾ ਵੀ ਉਥੋਂ ਦਾ ਤਾਂ ਇਨ੍ਹਾਂ ਦੋਹਾਂ ਨੇ ਅਜਿਹਾ ਕਿਉਂ ਕੀਤਾ? ਇਸ ਨੂੰ ਲੈ ਕੇ ਕਈ ਸਵਾਲ ਉੱਠ ਰਹੇ ਹਨ,ਸ਼ੁਰੂਆਤੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਇਹ ਲੜਕੀ ਕਾਫੀ ਸਮੇਂ ਤੋਂ ਵਿਦਿਆਰਥਣਾਂ ਦੀ ਵੀਡੀਓ ਬਣਾ ਰਹੀ ਸੀ,ਜਿਸ ਨੂੰ ਉਹ ਸ਼ਿਮਲਾ ‘ਚ ਆਪਣੇ ਦੋਸਤ ਨੂੰ ਭੇਜ ਰਹੀ ਸੀ,ਉਸ ਦੋਸਤ ਨੇ ਹੁਣ ਇਹ ਵੀਡੀਓ ਵਾਇਰਲ (Video Viral) ਕਰ ਦਿੱਤੀ ਹੈ,ਇਹ ਪਤਾ ਲੱਗਦਿਆਂ ਹੀ ਕੁੜੀਆਂ ਦਾ ਗੁੱਸਾ ਭੜਕ ਗਿਆ।
‘ਸਾਨੂੰ ਇਨਸਾਫ ਚਾਹੀਦਾ ਹੈ’ ਦੇ ਨਾਅਰੇ ਲੱਗੇ ਵਿਦਿਆਰਥਣਾਂ ਨੇ ਯੂਨੀਵਰਸਿਟੀ (University) ਦੇ ਸਾਹਮਣੇ ਕਾਫੀ ਹੰਗਾਮਾ ਕੀਤਾ,ਵਿਦਿਆਰਥਣਾਂ ਨੇ ‘ਸਾਨੂੰ ਨਿਆਂ ਚਾਹੀਦਾ ਹੈ’ ਦੇ ਨਾਅਰੇ ਲਾਏ ਅਤੇ ਯੂਨੀਵਰਸਿਟੀ ਦੇ ਗੇਟ ’ਤੇ ਧਰਨਾ ਦਿੱਤਾ,ਦੋਸ਼ੀ ਵਿਦਿਆਰਥਣਾਂ ਦੀ ਪਛਾਣ ਕਰ ਲਈ ਗਈ ਹੈ,ਹੋਸਟਲ ‘ਚ ਯੂਨੀਵਰਸਿਟੀ (University) ਪ੍ਰਸ਼ਾਸਨ ਨੇ ਹੋਰ ਵਿਦਿਆਰਥਣਾਂ ਦੇ ਸਾਹਮਣੇ ਉਸ ਤੋਂ ਪੁੱਛਗਿੱਛ ਕੀਤੀ ਹੈ,ਵਿਦਿਆਰਥਣ ਨੇ ਯੂਨੀਵਰਸਿਟੀ (University) ਪ੍ਰਸ਼ਾਸਨ ਨੂੰ ਪੁੱਛਗਿੱਛ ‘ਚ ਦੱਸਿਆ ਕਿ ਉਹ ਕਾਫੀ ਸਮੇਂ ਤੋਂ ਵਿਦਿਆਰਥਣਾਂ ਦੀ ਵੀਡੀਓ ਬਣਾ ਰਹੀ ਸੀ,ਜਿਸ ਲੜਕੇ ਨੂੰ ਉਹ ਇਹ ਵੀਡੀਓ ਭੇਜਦੀ ਸੀ,ਉਹ ਸ਼ਿਮਲਾ ਦਾ ਰਹਿਣ ਵਾਲਾ ਹੈ,ਪੁਲਿਸ ਵੱਲੋਂ ਕੋਈ ਖਰੜ ਥਾਣੇ (Kharar Police Station) ‘ਚ ਕੇਸ ਦਰਜ ਕੀਤਾ ਗਿਆ ਹੈ।