MOHALI,(PUNAJB TODAY NEWS CA):- ਚੰਡੀਗੜ੍ਹ ਯੂਨੀਵਰਸਿਟੀ ਵੀਡੀਓ ਵਾਇਰਲ ਕੇਸ (Chandigarh University Video Viral Case) ‘ਚ ਵਿਦਿਆਰਥਣ ਸਮੇਤ 2 ਲੜਕਿਆਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ,ਜਿਸ ਤੋਂ ਬਾਅਦ ਉਨ੍ਹਾਂ ਨੂੰ ਖਰੜ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੇ ਅਦਾਲਤ ਨੇ ਪੁਲਿਸ ਨੂੰ ਮੁਲਜ਼ਮਾਂ ਦਾ 7 ਦਿਨਾਂ ਰਿਮਾਂਡ ਦੇ ਦਿੱਤਾ ਹੈ,ਦੱਸ ਦੇਈਏ ਕਿ ਡੀਜੀਪੀ ਪੰਜਾਬ ਗੌਰਵ ਯਾਦਵ (DGP Punjab Gaurav Yadav) ਨੇ ਸੋਮਵਾਰ ਨੂੰ ਏਡੀਜੀਪੀ ਕਮਿਊਨਿਟੀ ਅਫੇਅਰਜ਼ ਡਿਵੀਜ਼ਨ (ADGP Community Affairs Division) ਅਤੇ ਮਹਿਲਾ ਮਾਮਲੇ ਗੁਰਪ੍ਰੀਤ ਕੌਰ ਦਿਓ ਦੀ ਸਮੁੱਚੀ ਨਿਗਰਾਨੀ ਹੇਠ ਤਿੰਨ ਮੈਂਬਰੀ ਆਲ ਵੂਮੈਨ ਸਪੈਸ਼ਲ ਇਨਵੈਸਟੀਗੇਸ਼ਨ ਟੀਮ (A Three-Member All-Women Special Investigation Team) ਦਾ ਗਠਨ ਕੀਤਾ ਹੈ।
ਐਸਆਈਟੀ (SIT) ਵਿੱਚ ਐਸਪੀ ਕਾਊਂਟਰ ਇੰਟੈਲੀਜੈਂਸ ਲੁਧਿਆਣਾ ਰੁਪਿੰਦਰ ਕੌਰ ਭੱਟੀ (SP Counter Intelligence Ludhiana Rupinder Kaur Bhatti) ਨੂੰ ਇੰਚਾਰਜ ਵਜੋਂ ਸ਼ਾਮਲ ਕੀਤਾ ਗਿਆ ਹੈ, ਜਦੋਂ ਕਿ ਦੋ ਮੈਂਬਰਾਂ ਵਿੱਚ ਡੀਐਸਪੀ ਖਰੜ-1 ਰੁਪਿੰਦਰ ਕੌਰ ਅਤੇ ਡੀਐਸਪੀ ਏਜੀਟੀਐਫ ਦੀਪਿਕਾ ਸਿੰਘ ਸ਼ਾਮਲ ਹਨ,ਐਸਆਈਟੀ ਡੀਆਈਜੀ ਰੂਪਨਗਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਅਤੇ ਐਸਐਸਪੀ ਐਸਏਐਸ ਨਗਰ ਵਿਵੇਕ ਸ਼ੀਲ ਸੋਨੀ (SIT DIG Rupnagar Range Gurpreet Singh Bhullar and SSP SAS Nagar Vivek Sheel Soni) ਦੀ ਨਿਗਰਾਨੀ ਹੇਠ ਕੰਮ ਕਰੇਗੀ, ਅਤੇ ਕਾਰਜਸ਼ੀਲ ਲੋੜਾਂ ਦੇ ਅਧਾਰ ‘ਤੇ ਕਿਸੇ ਹੋਰ ਮੈਂਬਰ ਦੀ ਚੋਣ ਕਰ ਸਕਦੀ ਹੈ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਵੱਲੋਂ ਮਾਮਲੇ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਜਾਣ ਤੋਂ ਇਕ ਦਿਨ ਬਾਅਦ ਇਹ ਘਟਨਾਕ੍ਰਮ ਸਾਹਮਣੇ ਆਇਆ ਹੈ।