
Patiala 26 September 2022 , (PUNJAB TODAY NEWS CA):- ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਜਿਹੜੇ ਕਤਲ ਕੇਸ ਚ ਪਟਿਆਲਾ ਦੀ ਕੇਂਦਰੀ ਜੇਲ੍ਹ (Patiala Central Jail) ਵਿਚ ਬੰਦ ਹਨ ਉਨ੍ਹਾਂ ਨੇ ਮੋਨ ਰੱਖਣ ਦਾ ਫੈਸਲਾ ਲਿਆ ਹੈ,ਇਹ ਜਾਣਕਾਰੀ ਉਨ੍ਹਾਂ ਦੀ ਪਤਨੀ ਡਾ ਨਵਜੋਤ ਕੌਰ ਸਿੱਧੂ ਨੇ ਸਾਂਝੀ ਕੀਤੀ ਹੈ,ਇਕ ਟਵੀਟ ਵਿਚ ਉਨ੍ਹਾਂ ਦੱਸਿਆ ਕਿ ਮੇਰੇ ਪਤੀ ਨਵਰਾਤਰੀ ਦੌਰਾਨ ਮੌਨ ਰੱਖਣਗੇ ਅਤੇ 5 ਅਕਤੂਬਰ ਤੋਂ ਬਾਅਦ ਸਾਰਿਆਂ ਨੂੰ ਮਿਲਣਗੇ।