Amritsar,(Punjab Today News Ca):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Advocate Harjinder Singh Dhami) ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sachkhand Sri Harmandir Sahib) ਦੇ ਹਜ਼ੂਰੀ ਰਾਗੀ ਭਾਈ ਸੁਲੱਖਣ ਸਿੰਘ ਸਭਰਾ (Hazuri Ragi Bhai Sulkhan Singh Sabra) ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Advocate Harjinder Singh Dhami) ਨੇ ਕਿਹਾ ਕਿ ਗੁਰੂ ਘਰ ਦੇ ਕੀਰਤਨੀਏ ਸਿੰਘਾਂ (Kirtaniye Singhs) ਦਾ ਸਿੱਖ ਪੰਥ ਵਿਚ ਅਹਿਮ ਸਥਾਨ ਹੈ,ਹਜ਼ੂਰੀ ਕੀਰਤਨਏ ਭਾਈ ਸੁਲੱਖਣ ਸਿੰਘ ਨੇ ਗੁਰੂ ਬਖ਼ਸ਼ੀ ਕੀਰਤਨ ਦੀ ਸੇਵਾ ਦੁਆਰਾ ਸੰਗਤ ਨੂੰ ਗੁਰਬਾਣੀ ਨਾਲ ਜੋੜਿਆ ਅਤੇ ਗੁਰਸਿੱਖੀ ਜੀਵਨ ਲਈ ਪ੍ਰੇਰਿਤ ਕੀਤਾ,ਉਨ੍ਹਾਂ ਕਿਹਾ ਕਿ ਭਾਈ ਸੁਲੱਖਣ ਸਿੰਘ ਦੇ ਚਲਾਣੇ ਨਾਲ ਪਰਿਵਾਰ ਤੇ ਸਿੱਖ ਸੰਗਤਾਂ ਨੂੰ ਵੱਡਾ ਘਾਟਾ ਪਿਆ ਹੈ,ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Advocate Harjinder Singh Dhami) ਨੇ ਭਾਈ ਸੁਲੱਖਣ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਣ।