CHADNIGARH,(PUNJAB TODAY NEWS CA):- ਪੰਜਾਬ ਸਰਕਾਰ ਵਲੋਂ ਡਾ. ਗੁਰਪ੍ਰੀਤ ਸਿੰਘ ਵਾਂਡਰ (Punjab Government Dr. Gurpreet Singh Wonder) ਨੂੰ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ (Baba Farid Medical University) ਦੇ ਵਾਈਸ ਚਾਂਸਲਰ (Vice Chancellor) ਨਿਯੁਕਤ ਕੀਤਾ ਗਿਆ ਹੈ,ਇਸ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਟਵੀਟ ਜ਼ਰੀਏ ਸਾਂਝੀ ਕੀਤੀ,ਉਹਨਾਂ ਲਿਖਿਆ,“ਦਿਲ ਦੇ ਰੋਗਾਂ ਨਾਲ ਸਬੰਧਤ ਮੰਨੇ-ਪ੍ਰਮੰਨੇ ਡਾ. ਗੁਰਪ੍ਰੀਤ ਸਿੰਘ ਵਾਂਡਰ (Dr. Gurpreet Singh Wonder) ਨੂੰ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ (Baba Farid Medical University) ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ (Medical Sciences Center Faridkot) ਦੇ ਵਾਈਸ ਚਾਂਸਲਰ (Vice Chancellor) ਦੇ ਅਹੁਦੇ ਤੇ ਨਿਯੁਕਤ ਕੀਤਾ ਗਿਆ ਹੈ,ਉਮੀਦ ਹੈ ਕਿ ਉਹਨਾਂ ਦੀ ਯੋਗ ਅਗਵਾਈ ਹੇਠ ਇਹ ਸੰਸਥਾ ਲੋਕ ਸੇਵਾ ਲਈ ਵੱਡਮੁੱਲਾ ਯੋਗਦਾਨ ਪਾਵੇਗੀ”।