
MOHALI,(PUNJAB TODAY NEWS CA):- ਪੀਆਰਟੀਸੀ ਤੇ ਪਨਬੱਸ ਮੁਲਾਜ਼ਮਾਂ (PRTC And Panbus Employees) ਨੇ ਰੁਜ਼ਗਾਰ ਤੇ ਭਰਤੀ ਦੀ ਮੰਗ ਨੂੰ ਲੈ ਕੇ ਸਰਕਾਰ ਤੇ ਪ੍ਰਸ਼ਾਸਨ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ,ਇਸ ਦੇ ਨਾਲ ਹੀ ਖ਼ਬਰ ਆ ਰਹੀ ਹੈ ਕਿ ਇਨ੍ਹਾਂ ਮੁਲਾਜ਼ਮਾਂ ਨੇ ਚੰਡੀਗੜ੍ਹ-ਖਰੜ ਹਾਈਵੇਅ ਜਾਮ (Chandigarh-Kharar Highway Jam) ਕਰ ਦਿੱਤਾ ਹੈ,ਕੁਝ ਮੁਲਾਜ਼ਮ ਟੈਂਕੀ ’ਤੇ ਚੜ੍ਹ ਕੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਹਨਮੁਲਾਜ਼ਮਾਂ ਦਾ ਕਹਿਣਾ ਹੈ।
ਕਿ ਅਸੀਂ ਪਿਛਲੇ 15 ਸਾਲਾਂ ਤੋਂ ਪਨਬੱਸ ਵਿੱਚ ਕੰਮ ਕਰ ਰਹੇ ਹਾਂ,ਸਾਡੇ ਖਿਲਾਫ ਨਜਾਇਜ਼ ਰਿਪੋਰਟਾਂ ਕਰਨ ਲਈ ਸਾਨੂੰ ਨੌਕਰੀ ਤੋਂ ਕੱਢ ਦਿੱਤਾ ਗਿਆ,ਸਾਨੂੰ ਬਲੈਕਲਿਸਟ (Blacklist) ਕੀਤਾ ਗਿਆ,ਉਹ ਨਵੇਂ ਮੁਲਾਜ਼ਮ ਭਰਤੀ ਕਰ ਰਹੇ ਹਨ ਪਰ ਸਾਨੂੰ ਕਿਤੇ ਵੀ ਤਬਦੀਲ ਨਹੀਂ ਕੀਤਾ ਜਾ ਰਿਹਾ,ਸਰਕਾਰ ਨਾਲ ਸਾਡੀਆਂ ਤਿੰਨ ਮੀਟਿੰਗਾਂ ਹੋ ਚੁੱਕੀਆਂ ਹਨ।
ਜਿਸ ਵਿੱਚ ਸਾਨੂੰ ਭਰੋਸਾ ਦਿੱਤਾ ਗਿਆ ਸੀ ਕਿ ਤੁਹਾਡਾ ਪੱਤਰ ਪਾ ਕੇ ਤੁਹਾਨੂੰ ਬਹਾਲ ਕਰ ਦਿੱਤਾ ਜਾਵੇਗਾ ਪਰ ਸਾਨੂੰ ਬਹਾਲ ਨਹੀਂ ਕੀਤਾ ਗਿਆ,ਇਹੀ ਕਾਰਨ ਹੈ ਕਿ ਅਸੀਂ ਆਪਣੀਆਂ ਨੌਕਰੀਆਂ ਬਚਾਉਣ ਲਈ ਟੈਂਕੀ ‘ਤੇ ਚੜ੍ਹ ਗਏ ਹਾਂ,ਜੇਕਰ ਸਾਡੀ ਮੰਗ ਨਾ ਮੰਨੀ ਗਈ ਤਾਂ ਅਸੀਂ ਇੱਥੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਵਾਂਗੇ,ਉਨ੍ਹਾਂ ਨੇ ਚਿਤਾਵਨੀ ਦਿੱਤੀ ਜਦ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਹ ਥੱਲੇ ਨਹੀਂ ਉਤਰਨਗੇ,ਯੂਨੀਅਨ ਵੱਲੋਂ ਉਨ੍ਹਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਕੋਈ ਗਲਤ ਕਦਮ ਨਾ ਚੁੱਕਣ ਜਿਸ ਨਾਲ ਕੋਈ ਜਾਨੀ ਨੁਕਸਾਨ ਹੋਵੇ।