Mansa, October 2 ,(Punjab Today News Ca):- ਸਿੱਧੂ ਮੂਸੇਵਾਲਾ ਕਤਲ ਕਾਂਡ (Sidhu Moosewala Murder Case) ਦਾ ਮੁਲਜ਼ਮ ਤੇ ਸ਼ਾਰਪ ਸ਼ੂਟਰ ਦੀਪਕ ਟੀਨੂੰ (Sharp Shooter Deepak Tinu) ਅੱਜ ਤੜਕੇ ਤਿੰਨ ਵਜੇ ਮਾਨਸਾ ਸੀਆਈਏ (Mansa CIA) ਹਿਰਾਸਤ ’ਚੋਂ ਫ਼ਰਾਰ ਹੋ ਗਿਆ,ਮਾਨਸਾ ਦੇ ਕਿਸੇ ਪੁਲੀਸ ਅਧਿਕਾਰੀ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ,ਪਰ ਪੰਜਾਬ ਦੇ ਸੀਨੀਅਰ ਅਧਿਕਾਰੀ ਨੇ ਇਸ ਦੀ ਪੁਸ਼ਟੀ ਕਰ ਦਿੱਤੀ ਹੈ,ਸੂਤਰਾਂ ਅਨੁਸਾਰ ਉਸ ਨੂੰ ਗੋਇੰਦਵਾਲ ਦੀ ਜੇਲ੍ਹ ’ਚੋਂ ਕਿਸੇ ਪੁੱਛ-ਪੜਤਾਲ ਲਈ ਇਥੇ ਲਿਆਂਦਾ ਗਿਆ ਸੀ ਅਤੇ ਉਹ ਸੀਆਈਏ (CIA) ਦੀ ਹਿਰਾਸਤ ’ਚੋਂ ਫ਼ਰਾਰ ਹੋ ਗਿਆ।
ਉਹ ਲਾਰੈਂਸ ਬਿਸ਼ਨੋਈ ਗੈਂਗ (Lawrence Bishnoi Gang) ਦਾ ਨਜ਼ਦੀਕੀ ਹੈ,ਸੂਬਾ ਪੁਲੀਸ ਨੂੰ ਚੌਕਸ ਕਰ ਦਿੱਤਾ ਗਿਆ ਹੈ,ਪੰਜਾਬ ਪੁਲੀਸ (Punjab Police) ਨੇ ਪੰਜਾਬ ਅਤੇ ਹਰਿਆਣਾ ਵਿੱਚ ਵੀ ਤਲਾਸ਼ੀ ਮੁਹਿੰਮ ਚਲਾ ਦਿੱਤੀ ਹੈ,ਇਸ ਦੌਰਾਨ ਗੈਂਗਸਟਰਾਂ ਦੇ ਭੱਜਣ ਵਿੱਚ ਮਾਨਸਾ ਸੀਆਈਏ ਇੰਚਾਰਜ (Mansa CIA In Charge) ਦੀ ਭੂਮਿਕਾ ਸ਼ੱਕ ਦੇ ਘੇਰੇ ਵਿੱਚ ਹੈ,ਕੁਝ ਦਿਨ ਪਹਿਲਾਂ ਉਸ ਨੂੰ ਮਾਨਸਾ ਪੁਲੀਸ (Mansa Police) ਵੱਲੋਂ ਇੱਕ ਵੱਖਰੇ ਕੇਸ ਵਿੱਚ ਤਰਨਤਾਰਨ ਜ਼ਿਲ੍ਹੇ ਦੀ ਗੋਇੰਦਵਾਲ ਸਾਹਿਬ ਜੇਲ੍ਹ (Goindwal Sahib Jail) ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਗਿਆ ਸੀ।
ਟੀਨੂੰ, ਮੂਸੇਵਾਲਾ ਕਤਲ ਕੇਸ (Sidhu Moosewala Murder Case) ਵਿੱਚ ਚਾਰਜਸ਼ੀਟ ਕੀਤੇ 24 ਮੁਲਜ਼ਮਾਂ ਵਿੱਚੋਂ ਇੱਕ ਹੈ,4 ਜੁਲਾਈ ਨੂੰ ਪੰਜਾਬ ਪੁਲੀਸ ਟੀਨੂੰ ਨੂੰ ਮੂਸੇਵਾਲਾ ਕਤਲ ਕੇਸ ਵਿੱਚ ਗ੍ਰਿਫ਼ਤਾਰ ਕਰਨ ਤੋਂ ਬਾਅਦ ਪ੍ਰੋਡਕਸ਼ਨ ਵਾਰੰਟਾਂ ‘ਤੇ ਤਿਹਾੜ ਜੇਲ੍ਹ ਤੋਂ ਲੈ ਕੇ ਆਈ ਸੀ,ਮਾਨਸਾ ਪੁਲੀਸ ਵੱਲੋਂ ਦਾਇਰ ਚਾਰਜਸ਼ੀਟ ਅਨੁਸਾਰ ਟੀਨੂੰ ਗੈਂਗਸਟਰਾਂ ਲਾਰੈਂਸ ਬਿਸ਼ਨੋਈ (According To The Charge Sheet Filed,Tinu Gangster Lawrence Bishnoi) ਅਤੇ ਜੱਗੂ ਭਗਵਾਨਪੁਰੀਆ ਦਾ ਨਜ਼ਦੀਕੀ ਹੈ।
ਅਤੇ ਉਹ ਵੱਖ-ਵੱਖ ਜੇਲ੍ਹਾਂ ਵਿੱਚ ਉਨ੍ਹਾਂ ਨਾਲ ਬੰਦ ਸੀ,ਪਿਛਲੇ ਮਹੀਨੇ ਜੇਲ੍ਹ ਵਿੱਚ ਉਸ ਕੋਲੋਂ ਮੋਬਾਈਲ ਫੋਨ ਬਰਾਮਦ ਹੋਇਆ ਸੀ,ਦਿਲਚਸਪ ਗੱਲ ਇਹ ਹੈ ਕਿ ਮੋਬਾਈਲ ਫ਼ੋਨ ਬਰਾਮਦ ਹੋਣ ਤੋਂ ਕਰੀਬ ਤਿੰਨ ਹਫ਼ਤੇ ਬਾਅਦ ਪੁਲੀਸ ਹਿਰਾਸਤ ਵਿੱਚੋਂ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ ਹੈ,ਸੂਚਨਾ ਅਨੁਸਾਰ ਟੀਨੂੰ 2017 ‘ਚ ਵੀ ਪੁਲੀਸ ਹਿਰਾਸਤ ‘ਚੋਂ ਫ਼ਰਾਰ ਹੋ ਗਿਆ ਸੀ,ਉਸ ਨੂੰ ਦਸੰਬਰ ਵਿੱਚ ਭਿਵਾਨੀ ਪੁਲੀਸ ਨੇ ਬੰਗਲੌਰ ਤੋਂ ਗ੍ਰਿਫਤਾਰ ਕੀਤਾ ਸੀ।