SANGRUR,(PUNJAB TODAY NEWS CA):- ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਆਮ ਆਦਮੀ ਪਾਰਟੀ (Aam Aadmi Party) ਦੀ ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ (Narinder Kaur Bharaj,MLA From Sangrur) ਭਲਕੇ ਵਿਆਹ ਕਰਵਾਉਣ ਜਾ ਰਹੇ ਹਨ,CM ਭਗਵੰਤ ਮਾਨ (CM Bhagwant Mann) ਵੀ ਇਸ ਵਿਆਹ ਸਮਾਗਮ ਵਿੱਚ ਸ਼ਿਰਕਤ ਕਰਨਗੇ,ਦੱਸਿਆ ਜਾ ਰਿਹਾ ਹੈ ਕਿ ਵਿਧਾਇਕਾ ਦੇ ਵਿਆਹ ਦੀ ਰਸਮ ਪਟਿਆਲਾ ਨੇੜੇ ਹੋਵੇਗੀ ।
ਦੱਸ ਦੇਈਏ ਕਿ ਵਿਧਾਨ ਸਭਾ ਹਲਕਾ ਸੰਗਰੂਰ (Vidhan Sabha Constituency Sangrur) ਤੋਂ ਇੱਕ ਆਮ ਕਿਸਾਨ ਪਰਿਵਾਰ ਦੀ ਧੀ ਨਰਿੰਦਰ ਕੌਰ ਭਰਾਜ ਨੇ ਪਹਿਲੀ ਵਾਰ ਵਿਧਾਨ ਸਭਾ ਚੋਣ (Assembly Elections) ਲੜੀ ਅਤੇ ਰਿਕਾਰਡਤੋੜ ਵੋਟਾਂ ਨਾਲ ਜਿੱਤ ਹਾਸਿਲ ਕੀਤੀ,ਨਰਿੰਦਰ ਕੌਰ ਭਰਾਜ ਨੇ ਕਾਂਗਰਸ ਪਾਰਟੀ ਦੇ ਦਿੱਗਜ ਆਗੂ ਵਿਜੇਇੰਦਰ ਸਿੰਗਲਾ ਨੂੰ ਭਾਰੀ ਵੋਟਾਂ ਦੇ ਫ਼ਰਕ ਨਾਲ ਹਰਾਇਆ ਸੀ।
ਵਿਧਾਇਕਾ ਨਰਿੰਦਰ ਕੌਰ ਭਰਾਜ (MLA Narendra Kaur Bharaj) ਨੇ ਵਿਜੇਇੰਦਰ ਸਿੰਗਲਾ ਨੂੰ 35868 ਵੋਟਾਂ ਨਾਲ ਹਰਾਇਆ,ਗੌਰਤਲਬ ਹੈ ਕਿ ਨਰਿੰਦਰ ਭਰਾਜ ਪੰਜਾਬ ਵਿੱਚ ਸਭ ਤੋਂ ਘੱਟ 27 ਸਾਲ ਦੀ ਉਮਰ ਵਿੱਚ ਵਿਧਾਇਕਾ ਬਣੇ ਹਨ,ਉਨ੍ਹਾਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ (Punjabi University Patiala) ਤੋਂ LLB ਕੀਤੀ ਹੈ,ਵਿਧਾਇਕਾ ਨਰਿੰਦਰ ਕੌਰ ਭਰਾਜ ਦੋ ਵਾਰ ‘AAP’ ਦੀ ਜ਼ਿਲ੍ਹਾ ਯੂਥ ਪ੍ਰਧਾਨ ਵੀ ਬਣੀ।