
PUNJAB TODAY NEWS CA:- ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ (Amritpal Singh) ਦਾ ਟਵਿੱਟਰ ਅਕਾਊਂਟ (Twitter Account) ਭਾਰਤ ਵਿਚ ਬੰਦ ਹੋ ਗਿਆ ਹੈ,ਅੰਮ੍ਰਿਤਪਾਲ ਸਿੰਘ ‘ਤੇ ਪੰਜਾਬ ਦਾ ਮਾਹੌਲ ਖਰਾਬ ਕਰਨ ਦਾ ਦੋਸ਼ ਲੱਗਾ ਹੈ,ਉਨ੍ਹਾਂ ਨੂੰ ਜਥੇਬੰਦੀ ਦਾ ਪ੍ਰਧਾਨ ਬਣਿਾ ਲਗਭਗ ਇਕ ਸਾਲ ਦਾ ਸਮਾਂ ਹੋ ਗਿਆ ਹੈ,ਪਰ ਹਾਲ ਹੀ ਵਿਚ ਉਹ ਕਾਪੀ ਚਰਚਾ ਵਿਚ ਹਨ,ਦੱਸ ਦੇਈਏ ਕਿ ਅੰਮ੍ਰਿਤਪਾਲ ਸਿੰਘ ਬਾਰੇ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਦਾ ਏਜੰਸੀਆਂ ਨਾਲ ਸਬੰਧ ਹੈ,ਜਦਕਿ ਦੂਜੇ ਪਾਸੇ ਅੰਮ੍ਰਿਤਪਾਲ ਸਿੰਘ (Amritpal Singh) ਦਾ ਕਹਿਣਾ ਹੈ ਕਿ ਮੈਂ ਆਮ ਪਰਿਵਾਰ ਨਾਲ ਸਬੰਧ ਰੱਖਦਾ ਹਾਂ ਤੇ ਮੇਰਾ ਕੋਈ ਪਿਛੋਕੜ ਇਤਿਹਾਸ ਨਹੀਂ ਹੈ।
ਮੇਰਾ ਸ਼ੁਰੂ ਤੋਂ ਹੀ ਪੰਥ ਤੇ ਸ਼ਹੀਦਾਂ ਨਾਲ ਪ੍ਰੇਮ ਰਿਹਾ ਹੈ,ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ (Amritpal Singh) ਦਾ ਕਹਿਣਾ ਹੈ ਕਿ ਇਹ ਜਥੇਬੰਦੀ ਪੰਜਾਬ ਦੇ ਮੁੱਦਿਆਂ,ਪੰਥ ਅਤੇ ਪੰਜਾਬ ਦੀ ਆਜ਼ਾਦੀ ਦੀ ਗੱਲ ਕਰਦੀ ਹੈ ਅਤੇ ਇਸ ‘ਚ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ,ਉਨ੍ਹਾਂ ਕਿਹਾ ਕਿ ਜਥੇਬੰਦੀ ਨੂੰ ਲੱਗਾ ਕੇ ਮੈਂ ਇਸ ਰਾਹ ‘ਤੇ ਚੱਲ ਸਕਦਾ ਹਾਂ,ਇਸ ਲਈ ਉਨ੍ਹਾਂ ਨੇ ਮੈਨੂੰ ਇਹ ਜ਼ਿੰਮੇਵਾਰੀ ਦਿੱਤੀ ਹੈ,ਨੌਜਵਾਨਾਂ ਨੂੰ ਨਸ਼ਿਆਂ ‘ਚੋਂ ਕੱਢਿਆ ਅਤੇ ਗੁਲਾਮੀ ਖ਼ਿਲਾਫ਼ ਸੰਘਰਸ਼ ਕੀਤਾ ਸੀ,ਜੋ ਕਿ ਪੰਜਾਬ ਲਈ ਇਕ ਸਮਾਜ ਧਾਰਕ ਲਹਿਰ ਸੀ।