NEW DELHI,(PUNJAB TODAY NEWS CA):- ਬੀਤੇ ਦਿਨੀਂ ਪੰਜਾਬ ਦੇ ਹੁਸ਼ਿਆਰਪੁਰ (Hoshiarpur) ਦੇ ਹਰਸੀ ਪਿੰਡ ਨਾਲ ਸੰਬੰਧਿਤ ਪਰਿਵਾਰ ਦੇ 4 ਮੈਂਬਰਾਂ ਨੂੰ ਅਮਰੀਕਾ ‘ਚ ਅਣਪਛਾਤੇ ਵਿਅਕਤੀਆਂ ਵੱਲੋਂ ਅਗਵਾ ਕੀਤਾ ਗਿਆ ਸੀ,ਕਾਫ਼ੀ ਭਾਲ ਕਰਨ ਤੋਂ ਬਾਅਦ ਪੰਜਾਬੀ ਪਰਿਵਾਰ ਦੇ 4 ਜੀਆਂ ਦੀਆਂ ਲਾਸ਼ਾਂ ਇਕ ਪਾਰਕ ਵਿੱਚੋਂ ਬਰਾਮਦ ਹੋਈਆਂ ਹਨ,ਇਸ ਬਾਰੇ ‘ਚ ਪੰਜਾਬ ਤੋਂ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ (Rajya Sabha Member From Punjab Vikramjit Singh Sahni) ਨੇ ਵੀ ਟਵੀਟ ਕਰਕੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ,ਨ੍ਹਾਂ ਟਵੀਟ ਕਰਦਿਆਂ ਲਿਖਾਇਆ ਕਿ ਅਮਰੀਕਾ ਵਿਖੇ ਇਕ ਬੱਚੀ,ਉਸਦੇ ਮਾਤਾ-ਪਿਤਾ ਅਤੇ ਅੰਕਲ ਦਾ ਬੇਰਹਿਮੀ ਨਾਲ ਕੀਤਾ ਗਿਆ,ਇਹ ਕਤਲ ਦੁਨੀਆ ਭਰ ਦੇ ਪੰਜਾਬੀਆਂ ਲਈ ਸਦਮਾ ਦਾ ਵਿਸ਼ਾ ਹੈ,ਉਨ੍ਹਾਂ ਕਿਹਾ ਕਿ ਮੇਰੀ ਹਮਦਰਦੀ ਪਰਿਵਾਰ ਅਤੇ ਦੋਸਤਾਂ ਨਾਲ ਹੈ,ਵਿਕਰਮਜੀਤ ਸਿੰਘ ਸਾਹਨੀ ਨੇ ਵਿਦੇਸ਼ ਮੰਤਰੀ ਡਾ. ਐੱਸ. ਜੈ ਸ਼ੰਕਰ ਅਤੇ ਅਮਰੀਕਾ ਦੇ ਰਾਸ਼ਟਰਪਤੀ ਤੋਂ ਮੰਗ ਕਰਦਿਆਂ ਕਿਹਾ ਕਿ ਦੋਸ਼ੀ ਖ਼ਿਲਾਫ਼ ਸਖ਼ਤ ਕਾਰਵਾਈ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਸਖ਼ਤ ਸਜ਼ਾ ਵੀ ਦਿੱਤੀ ਜਾਵੇ।