Punjab Today News Ca:- ਸਿੱਧੂ ਮੂਸੇ ਵਾਲਾ ਕਤਲ ਕਾਂਡ (Sidhu Musa Wala Murder Case) ‘ਚ ਨਾਮਜ਼ਦ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ (Gangster Manpreet Singh Manna) ਤੋਂ ਕੇਂਦਰੀ ਜੇਲ੍ਹ ਫਿਰੋਜ਼ਪੁਰ (Central Jail Ferozepur) ‘ਚੋਂ ਦੋ ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ,ਪੰਜਾਬ ਦੀਆਂ ਜੇਲ੍ਹਾਂ ਵਿਚੋਂ ਮੋਬਾਈਲ ਫੋਨ ਬਰਾਮਦ ਹੋਣ ਦਾ ਸਿਲਸਿਲਾ ਖ਼ਤਮ ਹੁੰਦਾ ਨਜ਼ਰ ਨਹੀਂ ਆ ਰਿਹਾ,ਬੀਤੇ ਐਤਵਾਰ ਨੂੰ ਵੀ ਫਿਰੋਜ਼ਪੁਰ (Ferozepur) ਦੀ ਕੇਂਦਰੀ ਜੇਲ੍ਹ ‘ਚੋਂ ਤਲਾਸ਼ੀ ਦੌਰਾਨ 12 ਮੋਬਾਇਲ ਫੋਨ ਬਰਾਮਦ ਹੋਣ ਦੀ ਖਬਰ ਹੈ।
ਇਸ ਦੌਰਾਨ ਕੇਂਦਰੀ ਜੇਲ੍ਹ ਵਿਚ ਬੰਦ ਗੈਂਗਸਟਰ ਮਨਪ੍ਰੀਤ ਸਿੰਘ ਉਰਫ ਮੰਨਾ ਵਾਸੀ ਤਲਵੰਡੀ ਸਾਬੋ (Talwandi Sabo) ਤੋਂ ਜਦੋਂ ਜੇਲ੍ਹ ਅਧਿਕਾਰੀਆਂ ਨੇ ਮੋਬਾਇਲ ਖੋਹਿਆ ਤਾਂ ਉਸ ਨੇ ਕੰਧ ਵਿਚ ਟੱਕਰਾਂ ਮਾਰ ਕੇ ਆਪਣੇ-ਆਪ ਨੂੰ ਜ਼ਖ਼ਮੀ ਕਰਨ ਦੀ ਕੋਸ਼ਿਸ਼ ਕੀਤੀ,ਜੇਲ੍ਹ ਅਧਿਕਾਰੀਆਂ ਵੱਲੋਂ ਉਸ ਨੂੰ ਰੋਕੇ ਜਾਣ ‘ਤੇ ਉਸ ਨੇ ਅਧਿਕਾਰੀਆਂ ਨੂੰ ਹੀ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਦਿੱਤੀਆਂ,ਇਸ ਸਬੰਧ ਵਿਚ ਥਾਣਾ ਸਿਟੀ ਫਿਰੋਜ਼ਪੁਰ ਪੁਲਿਸ ਨੇ ਗੈਂਗਸਟਰ ਮਨਪ੍ਰੀਤ ਸਿੰਘ ਉਰਫ ਮੰਨਾ (Gangster Manpreet Singh Manna) ਦੇ ਖਿਲਾਫ ਆਈਪੀਸੀ ਦੀ ਧਾਰਾ 506 /186 ਅਤੇ 52-ਏ ਪਰੀਸੰਨਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ,ਜਦਕਿ ਮੋਬਾਇਲ ਦੀ ਵਰਤੋਂ ਕਰਨ ਵਾਲੇ ਹੋਰ ਕੈਦੀਆਂ ਤੇ ਹਵਾਲਾਤੀਆਂ ਖਿਲਾਫ 52-ਏ ਪਰੀਸੰਨਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ।