PUNJAB TODAY NEWS CA:- ਬਟਾਲਾ (Batala) ਦੇ ਪਿੰਡ ਕੋਟਲਾ ਬੋਜਾ ਤੋਂ ਲੰਮੇ ਪੁਲਿਸ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕੀਤੇ ਗੈਂਗਸਟਰ ਰਣਜੋਤ ਸਿੰਘ ਉਰਫ਼ ਬੱਬਲੂ (Gangster Ranjot Singh Alias Bablu) ਦਾ ਬਟਾਲਾ ਪੁਲਿਸ (Batala Police) ਨੂੰ 4 ਦਿਨਾਂ ਦਾ ਪੁਲਿਸ ਰਿਮਾਂਡ (Police Remand) ਮਿਲ ਗਿਆ,ਉਸ ਨੂੰ ਅੱਜ ਮਾਣਯੋਗ ਅਦਾਲਤ ‘ਚ ਪੇਸ਼ ਕੀਤਾ ਗਿਆ ਸੀ,ਦੱਸ ਦੇਈਏ ਕਿ ਗੈਂਗਸਟਰ ਬੱਬਲੂ ਦੇ ਗੋਲ਼ੀ ਲੱਗਣ ਕਾਰਨ ਉਹ ਹਸਪਤਾਲ ‘ਚ ਜ਼ੇਰੇ ਇਲਾਜ ਸੀ,ਪੁਲਿਸ ਵੱਲੋਂ ਉਸ ਨੂੰ ਬਟਾਲਾ ਦੇ ਸਰਕਾਰੀ ਹਸਪਤਾਲ (Government Hospital) ਵਿਖੇ ਦਾਖ਼ਲ ਕਰਵਾਇਆ ਗਿਆ ਸੀ,ਜਿਸ ਤੋਂ ਬਾਅਦ ਅੱਜ ਉਸ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਸੀ।
ਇਸ ਤੋਂ ਇਲਾਵਾ ਮਿਲੀ ਜਾਣਕਾਰੀ ਮੁਤਾਬਕ ਗੈਂਗਸਟਰ ਰਣਜੋਤ ਸਿੰਘ ਉਰਫ਼ ਬੱਬਲੂ (Gangster Ranjot Singh Alias Bablu) ਦੀ ਪਤਨੀ ਅਤੇ ਬੱਚੇ ਨੂੰ ਪੁਲਿਸ ਨੇ ਛੱਡ ਦਿੱਤਾ ਹੈ ਅਤੇ ਜਿਨ੍ਹਾਂ ਲੋਕਾਂ ਨੂੰ ਕੱਲ੍ਹ ਗ੍ਰਿਫ਼ਤਾਰ ਕੀਤੇ ਸੀ,ਉਸ ਕੋਲੋਂ ਫਿਲਹਾਲ ਪੁੱਛਗਿੱਛ ਕੀਤੀ ਜਾ ਰਹੀ ਹੈ,ਜ਼ਿਕਰਯੋਗ ਹੈ ਕਿ ਬੀਤੇ ਦਿਨ ਬਟਾਲਾ ਵਿਖੇ ਪੰਜਾਬ ਪੁਲਿਸ ਦੇ ਜਵਾਨਾਂ ਅਤੇ ਗੈਂਗਸਟਰਾਂ ਵਿੱਚ ਜ਼ਬਰਦਸਤ ਮੁਕਾਬਲਾ ਹੋਇਆ ਸੀ।
ਪੁਲਸ ਨਾਲ ਕਈ ਘੰਟੇ ਮੁਕਾਬਲੇ ਤੋਂ ਬਾਅਦ ਖੇਤਾਂ ‘ਚ ਲੱਕ ਕੇ ਬੈਠੇ ਗੈਂਗਸਟਰ ਨੂੰ ਕਾਬੂ ਕਰ ਲਿਆ ਗਿਆ,ਦੱਸ ਦੇਈਏ ਕਿ ਥਾਣਾ ਰੰਗੜ ਨੰਗਲ ਦੇ ਐੱਸ. ਐੱਚ. ਓ. ਮਨਬੀਰ ਸਿੰਘ ਨੇ ਅੱਜ ਸਵੇਰੇ ਅੱਡਾ ਅੰਮੋਨੰਗਲ (Adda Ammonangal) ਵਿਖੇ ਨਾਕਾਬੰਦੀ ਕੀਤੀ ਹੋਈ ਸੀ,ਇਸ ਦੌਰਾਨ ਕਾਬੂ ਕੀਤਾ ਗਿਆ ਗੈਂਗਸਟਰ ਬੀਤੇ ਦਿਨ ਆਪਣੀ ਪਤਨੀ ਸਮੇਤ ਬੱਚੇ ਨੂੰ ਸਕੂਲ ਛੱਡਣ ਜਾ ਰਿਹਾ ਸੀ ਪਰ ਪੁਲਸ ਨੂੰ ਦੇਖ ਕੇ ਉਹ ਅਚਾਨਕ ਪਿੱਛੇ ਮੁੜ ਗਿਆ,ਜਿਸ ਤੋਂ ਬਾਅਦ ਪੁਲਿਸ ਨੇ ਉਸਦਾ ਪਿੱਛਾ ਕੀਤਾ।