GURUGRAM,(PUNJAB TODAY NEWS CA):- ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਤੇ ਸਮਾਜਵਾਦੀ ਪਾਰਟੀ (Socialist Party) ਦੇ ਸੰਸਥਾਪਕ ਮੁਲਾਇਮ ਸਿੰਘ ਯਾਦਵ (Mulayam Singh Yadav) ਦਾ ਸੋਮਵਾਰ ਨੂੰ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ (Medanta Hospital,Gurugram) ਵਿੱਚ ਦਿਹਾਂਤ ਹੋ ਗਿਆ,ਮੁਲਾਇਮ ਸਿੰਘ ਯਾਦਵ ਨੇ 82 ਸਾਲ ਦੀ ਉਮਰ ਵਿੱਚ ਆਖਰੀ ਸਾਹ ਲਏ,ਯੂਰਿਨ ਇਨਫੈਕਸ਼ਨ (Urine Infection) ਦੇ ਚੱਲਦਿਆਂ 26 ਸਤੰਬਰ ਨੂੰ ਉਨ੍ਹਾਂ ਨੂੰ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ (Medanta Hospital,Gurugram) ਵਿੱਚ ਦਾਖਲ ਕਰਵਾਇਆ ਗਿਆ ਸੀ,ਅਖਿਲੇਸ਼ ਯਾਦਵ ਨੇ ਸਮਾਜਵਾਦੀ ਪਾਰਟੀ ਦੇ ਟਵਿੱਟਰ ਹੈਂਡਲ ‘ਤੇ ਮੁਲਾਇਮ ਯਾਦਵ ਦੇ ਦਿਹਾਂਤ ਦੀ ਜਾਣਕਾਰੀ ਸਾਂਝੀ ਕੀਤੀ,ਉਨ੍ਹਾਂ ਨੇ ਇਸ ਸਬੰਧੀ ਜਾਣਕਾਰੀ ਸਾਂਝਾ ਕਰਦਿਆਂ ਲਿਖਿਆ,”ਮੇਰੇ ਪਿਤਾ ਜੀ ਤੇ ਸਭ ਦੇ ਨੇਤਾ ਜੀ ਨਹੀਂ ਰਹੇ।”
ਸਮਾਜਵਾਦੀ ਪਾਰਟੀ (Socialist Party) ਦੇ ਸੰਸਥਾਪਕ ਮੁਲਾਇਮ ਸਿੰਘ ਯਾਦਵ ਨੂੰ 2 ਅਕਤੂਬਰ ਨੂੰ ਆਕਸੀਜਨ ਲੈਵਲ (Oxygen Level) ਘੱਟ ਹੋਣ ਤੋਂ ਬਾਅਦ ICU ਵਿੱਚ ਸ਼ਿਫਟ ਕੀਤਾ ਗਿਆ ਸੀ,ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ (Medanta Hospital,Gurugram) ਦੇ PRO ਨੇ ਦੱਸਿਆ ਸੀ ਕਿ ਮੁਲਾਇਮ ਸਿੰਘ ਨੂੰ ਯੂਰਿਨ ਵਿੱਚ ਇਨਫੈਕਸ਼ਨ (Infection) ਦੇ ਨਾਲ ਹੀ ਬਲੱਡ ਪ੍ਰੈਸ਼ਰ ਦੀ ਸਮੱਸਿਆ ਵੀ ਵੱਧ ਗਈ ਸੀ,ਹਾਲਤ ਵਿੱਚ ਸੁਧਾਰ ਨਾ ਹੋਣ ‘ਤੇ ਡਾਕਟਰਾਂ ਨੇ ਉਨ੍ਹਾਂ ਨੂੰ ਵੈਂਟੀਲੇਟਰ (Ventilator) ‘ਤੇ ਸ਼ਿਫਟ ਕਰ ਦਿੱਤਾ ਸੀ,ਜ਼ਿਕਰਯੋਗ ਹੈ ਕਿ ਮੁਲਾਇਮ ਸਿੰਘ ਯਾਦਵ (Mulayam Singh Yadav) ਪਿਛਲੇ 2 ਸਾਲਾਂ ਤੋਂ ਬਿਮਾਰ ਚੱਲ ਰਹੇ ਸਨ,ਪਰੇਸ਼ਾਨੀ ਜ਼ਿਆਦਾ ਵੱਧ ਜਾਣ ਤੋਂ ਬਾਅਦ ਹੀ ਉਨ੍ਹਾਂ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ।