
Rohtak,(Punjab Today News):- ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਇੱਕ ਵਾਰ ਫਿਰ ਪੈਰੋਲ (Parole) ਮਿਲ ਗਈ ਹੈ,ਮਿਲੀ ਜਾਣਕਾਰੀ ਮੁਤਾਬਿਕ ਗੁਰਮੀਤ ਰਾਮ ਰਹੀਮ ਨੂੰ 40 ਦਿਨਾਂ ਦੀ ਪੈਰੋਲ (Parole) ਮਿਲੀ ਹੈ,ਦੱਸਿਆ ਜਾ ਰਿਹਾ ਹੈ ਕਿ ਗੁਰਮੀਤ ਰਾਮ ਰਹੀਮ ਨੂੰ ਰਾਜਸਥਾਨ ਸਥਿਤ ਆਸ਼ਰਮ ਵਿੱਚ ਲੈ ਕੇ ਜਾਇਆ ਜਾ ਸਕਦਾ ਹੈ,ਦੱਸ ਦੇਈਏ ਕਿ ਵਿਵਾਦਤ ਬਾਬਾ ਗੁਰਮੀਤ ਰਾਮ ਰਹੀਮ ਨੂੰ ਪਹਿਲਾਂ ਵੀ ਕਈ ਵਾਰ ਜੇਲ੍ਹ ਤੋਂ ਪੈਰੋਲ (Parole) ਮਿਲ ਚੁੱਕੀ ਹੈ,ਜ਼ਿਕਰਯੋਗ ਹੈ ਕਿ ਸਾਧਵੀ ਯੌਨ ਸ਼ੋਸ਼ਣ ਮਾਮਲੇ ‘ਚ ਗੁਰਮੀਤ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ (Sunaria Jail of Rohtak) ‘ਚ 20 ਸਾਲ ਦੀ ਸਜ਼ਾ ਕੱਟ ਰਿਹਾ ਹੈ।
17 ਜੂਨ ਨੂੰ ਗੁਰਮੀਤ ਰਾਮ ਰਹੀਮ ਇੱਕ ਮਹੀਨੇ ਦੀ ਪੈਰੋਲ ‘ਤੇ ਬਾਗਪਤ ਸਥਿਤ ਬਰਨਾਵਾ ਆਸ਼ਰਮ ਆਇਆ ਸੀ,ਪੈਰੋਲ (Parole) ਦੀ ਮਿਆਦ ਪੂਰੀ ਹੋਣ ਤੋਂ ਬਾਅਦ ਹਰਿਆਣਾ ਪੁਲਿਸ (Haryana Police) ਉਸ ਨੂੰ ਵਾਪਸ ਜੇਲ੍ਹ ਲੈ ਗਈ,ਦੱਸ ਦੇਈਏ ਕਿ ਸਾਧਵੀ ਯੌਨ ਸ਼ੋਸ਼ਣ, ਪੱਤਰਕਾਰ ਛਤਰਪਤੀ ਅਤੇ ਰਣਜੀਤ ਸਿੰਘ ਕਤਲ ਕੇਸ (Journalist Chhatrapati And Ranjit Singh Murder Case) ਵਿੱਚ ਰੋਹਤਕ (Rohtak) ਦੇ ਸੁਨਿਆਰੇ ਜੇਲ੍ਹ (Sunyare Jail) ਵਿੱਚ ਸਜ਼ਾ ਭੁਗਤ ਰਹੇ ਹਨ।