spot_img
Thursday, April 25, 2024
spot_img
spot_imgspot_imgspot_imgspot_img
Homeਪੰਜਾਬਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਨਮ ਦਿਨ ਮੌਕੇ ਸਾਂਝੀ ਕੀਤੀ...

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਨਮ ਦਿਨ ਮੌਕੇ ਸਾਂਝੀ ਕੀਤੀ ਆਪਣੀ ਬਚਪਨ ਦੀ ਤਸਵੀਰ

PUNJAB TODAY NEWS CA:-

CHANDIGARH,(PUNJAB TODAY NEWS CA):-  CM Mann Birthday: ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਦਾ ਜਨਮ ਦਿਨ ਹੈ,ਇਸ ਦੌਰਾਨ ਕਈ ਵੱਡੇ ਸਿਆਸੀ ਨੇਤਾਵਾਂ ਸਮੇਤ ਕਈ ਲੋਕਾਂ ਵੱਲੋਂ ਉਨ੍ਹਾਂ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ,ਇਸ ਦੌਰਾਨ ਭਗਵੰਤ ਮਾਨ ਨੇ ਆਪਣੇ ਟਵਿੱਟਰ ਅਕਾਊਂਟ (Twitter Account) ‘ਤੇ ਆਪਣੇ ਬਚਪਨ ਦੀ ਤਸਵੀਰ ਸਾਂਝੀ ਕੀਤੀ ਹੈ,ਇਸ ਦੌਰਾਨ ਉਨ੍ਹਾਂ ਨੇ ਲਿਖਿਆ ਹੈ ਕਿ ਜਨਮ ਦਿਨ ਮੌਕੇ ਸ਼ੁਭਕਾਮਨਾਵਾਂ ਦੇਣ ਵਾਲਿਆਂ ਦਾ ਧੰਨਵਾਦ ਕੀਤਾ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann)ਦਾ ਟਵੀਟ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨੇ ਇਸ ਸਬੰਧੀ ਟਵੀਟ (Tweet) ਕਰਦਿਆਂ ਲਿਖਿਆ ਹੈ-ਜਨਮ ਦਿਨ ਦੀਆਂ ਵਧਾਈਆਂ ਦੇਣ ਲਈ ਧੰਨਵਾਦ ..ਮੈਂ ਜਦ ਵੀ ਇਸ ਦੁਨੀਆਂ ਤੇ ਆਂਵਾਂ ਮੇਰਾ ਦੇਸ਼ ਹੋਵੇ ਪੰਜਾਬ…। ਭਗਵੰਤ ਮਾਨ ਆਮ ਆਦਮੀ ਪਾਰਟੀ (Aam Aadmi Party) ਦੇ ਨੇਤਾ ਅਤੇ ਪੰਜਾਬ ਦੇ ਮੁੱਖ ਮੰਤਰੀ ਹਨ ਅਤੇ ਸੋਮਵਾਰ ਨੂੰ 49 ਸਾਲ ਦੇ ਹੋ ਗਏ ਹਨ।

ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਦਾ ਜਨਮ 17 ਅਕਤੂਬਰ 1973 ਨੂੰ ਪੰਜਾਬ ਦੇ ਸੰਗਰੂਰ ਜ਼ਿਲ੍ਹੇ (Sangrur District) ਦੇ ਸ਼ੀਮਾ ਮੰਡੀ ਨੇੜੇ ਪਿੰਡ ਸਤੋਜ ਵਿੱਚ ਹੋਇਆ ਸੀ,ਉਹਨਾਂ ਦੇ ਪਿਤਾ ਮਹਿੰਦਰ ਸਿੰਘ ਸਰਕਾਰੀ ਅਧਿਆਪਕ ਸਨ ਅਤੇ ਮਾਤਾ ਹਰਪਾਲ ਕੌਰ ਘਰੇਲੂ ਔਰਤ ਹੈ,ਆਪਣੀ ਗ੍ਰੈਜੂਏਸ਼ਨ ਪੂਰੀ ਕਰਨ ਤੋਂ ਬਾਅਦ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨੇ ਕਾਮੇਡੀ ਦੇ ਖੇਤਰ ਵਿੱਚ ਪ੍ਰਵੇਸ਼ ਕੀਤਾ।

ਉਹਨਾਂ ਨੇ ਸੁਨਾਮ ਸ਼ਹੀਦ ਊਧਮ ਸਿੰਘ ਕਾਲਜ, ਸੰਗਰੂਰ ਵਿਖੇ ਕਾਮੇਡੀ ਅਤੇ ਕਵਿਤਾ ਦੇ ਕਈ ਮੁਕਾਬਲੇ ਜਿੱਤੇ,ਭਗਵੰਤ ਮਾਨ ਫਿਰ  ਕਾਮੇਡੀਅਨ ਤੋਂ ਸਿਆਸਤਦਾਨ ਵੱਲ ਵਧੇ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਬਣਨ ਤੋਂ ਪਹਿਲਾਂ ਉਹ ਸੰਗਰੂਰ ਲੋਕ ਸਭਾ ਸੀਟ ਤੋਂ 2014 ਅਤੇ 2019 ਦੀਆਂ ਲੋਕ ਸਭਾ ਚੋਣਾਂ ਜਿੱਤ ਚੁੱਕੇ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular

Recent Comments