Amritsar, 24 October 2022 , (Punjab Today News Ca):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਦੇ ਪ੍ਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Advocate Harjinder Singh Dhami) ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਵਧਾਈ ਦਿੱਤੀ ਹੈ,ਉਨ੍ਹਾਂ ਆਖਿਆ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ (Sri Guru Hargobind Sahib Ji) ਦੇ ਗਵਾਲੀਅਰ (Gwalior) ਦੀ ਕੈਦ ਵਿਚੋਂ ਰਿਹਾਅ ਹੋ ਕੇ ਸ੍ਰੀ ਅੰਮ੍ਰਿਤਸਰ (Sri Amritsar) ਪਹੁੰਚਣ ਦੀ ਯਾਦ ਵਿਚ ਮਨਾਇਆ ਜਾਂਦਾ ਇਹ ਦਿਹਾੜਾ ਮਾਨਵਤਾ ਦੇ ਹੱਕ ਵਿਚ ਅਵਾਜ਼ ਬੁਲੰਦ ਕਰਨ ਦੀ ਪ੍ਰੇਰਣਾ ਦਿੰਦਾ ਹੈ।