Ranchi,(Punjab Today News Ca):- ਦੀਵਾਲੀ (Diwali) ਵਾਲੇ ਦਿਨ ਵਾਪਰੇ ਇਸ ਦਰਦਨਾਕ ਹਾਦਸੇ ਨੇ ਬੱਸ ਸਟੈਂਡ (Bus Stand) ਵਿੱਚ ਕੰਮ ਕਰਦੇ ਸਮੂਹ ਮੁਲਾਜ਼ਮਾਂ ਨੂੰ ਹਿਲਾ ਕੇ ਰੱਖ ਦਿੱਤਾ ਹੈ,ਮਾਮਲੇ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ,ਪੁਲਿਸ (Police) ਜਾਂਚ ਵਿੱਚ ਜੁਟੀ ਹੋਈ ਹੈ,ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ,ਰਾਂਚੀ ਲੋਅਰ ਬਾਜ਼ਾਰ ਥਾਣਾ (Ranchi Lower Bazar Police Station) ਖੇਤਰ ਦੇ ਖਡਗੜ੍ਹਾ ਬੱਸ ਸਟੈਂਡ (Khadgarha Bus Stand) ‘ਤੇ ਬੱਸ ‘ਚ ਸੁੱਤੇ ਡਰਾਈਵਰ ਅਤੇ ਕੰਡਕਟਰ ਦੀ ਮੌਤ ਹੋ ਗਈ।
ਦੱਸਿਆ ਜਾ ਰਿਹਾ ਹੈ ਕਿ ਦੀਵਾਲੀ (Diwali) ਦੀ ਰਾਤ ਦੋਵੇਂ ਬੱਸ ‘ਚ ਦੀਵਾ ਜਗਾ ਕੇ ਸੌਂ ਗਏ ਸਨ,ਜਿਸ ਤੋਂ ਬਾਅਦ ਅਚਾਨਕ ਅੱਗ ਲੱਗ ਗਈ,ਹਾਦਸੇ ਵਿੱਚ ਡਰਾਈਵਰ ਅਤੇ ਕੰਡਕਟਰ (Driver And Conductor) ਨੂੰ ਬਚਣ ਦਾ ਮੌਕਾ ਵੀ ਨਹੀਂ ਮਿਲਿਆ ਅਤੇ ਦੋਵੇਂ ਜ਼ਿੰਦਾ ਸੜ ਗਏ,ਸੂਚਨਾ ਮਿਲਣ ‘ਤੇ ਜਦੋਂ ਫਾਇਰ ਬ੍ਰਿਗੇਡ (Fire Brigade) ਦੀ ਟੀਮ ਪਹੁੰਚੀ, ਉਦੋਂ ਤੱਕ ਬੱਸ ਸੜ ਕੇ ਸੁਆਹ ਹੋ ਚੁੱਕੀ ਸੀ,ਇਸ ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਿਸ (Police) ਨੇ ਮੌਕੇ ‘ਤੇ ਪਹੁੰਚ ਕੇ ਦੋਵੇਂ ਅੱਧ ਸੜੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ।