CHANDIGARH,(Punjab Today News Ca):- ਸੰਯੁਕਤ ਕਿਸਾਨ ਮੋਰਚਾ (United Kisan Morcha) ਦੀਆਂ ਗੈਰ-ਸਿਆਸੀ ਜਥੇਬੰਦੀਆਂ ਨੇ ਦਿੱਲੀ ਦੀਆਂ ਸਰਹੱਦਾਂ ਅਤੇ ਲਖੀਮਪੁਰ ਖੀਰੀ (Lakhimpur Khiri) ਵਿਖੇ ਸਾਲ ਭਰ ਚੱਲੇ ਕਿਸਾਨ ਮੋਰਚੇ ਦੇ ਸਾਰੇ ਸ਼ਹੀਦਾਂ ਨੂੰ ਸਨਮਾਨ ਦੇਣ ਦਾ ਫੈਸਲਾ ਕੀਤਾ ਹੈ,ਕਿਸਾਨ ਅੰਦੋਲਨ ਦੇ 2 ਸਾਲ ਪੂਰੇ ਹੋਣ ‘ਤੇ 14 ਨਵੰਬਰ ਨੂੰ ਦਿੱਲੀ ‘ਚ ਸੰਯੁਕਤ ਕਿਸਾਨ ਮੋਰਚਾ (United Kisan Morcha) ਦੀ ਵੱਡੀ ਮੀਟਿੰਗ ਕੀਤੀ ਜਾਵੇਗੀ,ਇਸ ਦੇ ਨਾਲ ਹੀ ਉਨ੍ਹਾਂ ਨੇ ਕਿਸਾਨਾਂ ਵੱਲੋਂ 26 ਨਵੰਬਰ ਨੂੰ ਦੇਸ਼ ਭਰ ‘ਚ ਪ੍ਰਦਰਸ਼ਨ ਕੀਤੇ ਜਾਣਗੇ ਅਤੇ ਰਾਜ ਭਵਨਾਂ ਤੱਕ ਰੋਸ ਮਾਰਚ ਕੱਢੇ ਜਾਣਗੇ।
ਹੋਰ ਜਾਣਕਾਰੀ ਦਿੰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਚੰਡੀਗੜ੍ਹ (Chandigarh) ਵਿਖੇ ਹੋਈ ਮੀਟਿੰਗ ਤੋਂ ਬਾਅਦ ਜਗਜੀਤ ਸਿੰਘ ਡੱਲੇਵਾਲ, ਗੁਰਿੰਦਰ ਸਿੰਘ ਭੰਗੂ ਅਤੇ ਅਭਿਮਨਿਊ ਕੋਹਾੜ ਨੇ ਐਲਾਨ ਕੀਤਾ ਕਿ 11 ਦਸੰਬਰ ਨੂੰ ਵੱਡੀ ਗਿਣਤੀ ਵਿੱਚ ਕਿਸਾਨ ਸਿੰਘੂ ਬਾਰਡਰ (Kisan Singhu Border) ਨੇੜੇ ਇਕੱਠੇ ਹੋ ਕੇ ‘ਸ਼ਹੀਦੀ ਸਮਾਗਮ’ ਕਰਨਗੇ,ਇਸ ਮੌਕੇ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਸੱਦਾ ਦਿੱਤਾ ਜਾਵੇਗਾ,ਉਸ ਤੋਂ ਬਾਅਦ ਆਗੂ ਕੇਂਦਰ ਸਰਕਾਰ ਦੇ ਕਿਸੇ ਵੀ ਨੁਮਾਇੰਦੇ ਨੂੰ ਮੰਗ ਪੱਤਰ ਸੌਂਪਣਗੇ,ਉਹ ਕਿਸਾਨ ਮੋਰਚੇ ਦੌਰਾਨ ਦਰਜ ਕਿਸਾਨਾਂ ਵਿਰੁੱਧ ਦਰਜ ਐਫਆਈਆਰ (FIR) ਰੱਦ ਕਰਨ ਦੀ ਮੰਗ ਕਰਨਗੇ ਅਤੇ ਹੋਰ ਮੰਗਾਂ ਸਮੇਤ ਘੱਟੋ-ਘੱਟ ਸਮਰਥਨ ਮੁੱਲ ‘ਤੇ ਗਾਰੰਟੀ ਦੀ ਮੰਗ ਕਰਨਗੇ।