spot_img
Thursday, March 28, 2024
spot_img
spot_imgspot_imgspot_imgspot_img
Homeਪੰਜਾਬਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਰਾਲੀ ਸਾੜਨ ਦੀ ਸਮੱਸਿਆ ਨਾਲ...

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਅੱਠ ਨੁਕਾਤੀ ਏਜੰਡਾ ਕੀਤਾ ਤਿਆਰ

PUNJAB TODAY NEWS CA:-

ਮਾਨ ਨੇ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਅੱਠ ਨੁਕਾਤੀ ਏਜੰਡਾ ਕੀਤਾ ਤਿਆਰ

– ਪੰਜਾਬ ਨੂੰ ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਲੋਕਾਂ ਤੋਂ ਸਹਿਯੋਗ ਮੰਗਿਆ

CHANDIGARH,(PUNJAB TODAY NEWS CA):-  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨੇ ਸੂਬੇ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਅੱਠ ਨੁਕਾਤੀ ਯੋਜਨਾ ਤਿਆਰ ਕੀਤੀ ਹੈ,ਪਰਾਲੀ ਸਾੜਨ (Burning Stubble) ਵਿਰੁੱਧ ਮੁਹਿੰਮ ਦੀ ਅਗਵਾਈ ਕਰ ਰਹੇ ਮੁੱਖ ਮੰਤਰੀ ਨੇ ਇਸ ਰੁਝਾਨ ਨੂੰ ਰੋਕਣ ਲਈ ਸਾਰੇ ਜ਼ਿਲ੍ਹਿਆਂ ਵਿੱਚ ਕੀਤੇ ਜਾ ਰਹੇ ਯਤਨਾਂ ਦਾ ਨਿੱਜੀ ਤੌਰ ‘ਤੇ ਜਾਇਜ਼ਾ ਲੈਣ ਦਾ ਫੈਸਲਾ ਕੀਤਾ ਹੈ ਅਤੇ ਉਨ੍ਹਾਂ ਨੇ ਅਧਿਕਾਰੀਆਂ ਨੂੰ ਇਸ ਯੋਜਨਾ ਨੂੰ ਮਿਸ਼ਨਰੀ ਉਤਸ਼ਾਹ ਨਾਲ ਨਤੀਜਾਮੁਖੀ ਢੰਗ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਹਨ,ਉਨ੍ਹਾਂ ਕਿਹਾ ਕਿ ਇਸ ਯੋਜਨਾ ਦੇ ਹਿੱਸੇ ਵਜੋਂ ਸੂਬਾ ਸਰਕਾਰ ਨੇ ਹਾਲ ਹੀ ਵਿੱਚ ਪਰਾਲੀ ਦੇ ਖੇਤਾਂ ਵਿੱਚ ਨਿਬੇੜੇ ਲਈ 30,000 ਮਸ਼ੀਨਾਂ ਵੰਡੀਆਂ ਹਨ,ਜਿਸ ਨਾਲ ਅਜਿਹੀਆਂ ਮਸ਼ੀਨਾਂ ਦੀ ਕੁੱਲ ਗਿਣਤੀ 1.2 ਲੱਖ ਹੋ ਗਈ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨੇ ਅੱਗੇ ਦੱਸਿਆ ਕਿ ਖੇਤੀਬਾੜੀ ਵਿਭਾਗ (Department of Agriculture) ਵੱਲੋਂ ਸੂਬੇ ਦੇ ਸਾਰੇ ਕਿਸਾਨਾਂ ਨੂੰ ਪਿੰਡ-ਵਾਰ ਸੀਆਰਐਮ ਮਸ਼ੀਨ ਦੀ ਕਿਸਮ ਅਤੇ ਮਾਲਕਾਂ ਦੇ ਸੰਪਰਕ ਨੰਬਰ ਦਿੱਤੇ ਗਏ ਹਨ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨੇ ਕਿਹਾ ਕਿ ਪਰਾਲੀ ਸਾੜਨ ਵਿਰੁੱਧ ਸੂਬੇ ਭਰ ਵਿੱਚ ਮੁਹਿੰਮ ਵਿੱਢੀ ਗਈ ਹੈ,ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਦੀ ਸਮੱਸਿਆ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਧਾਇਕਾਂ ਅਤੇ ਸੀਨੀਅਰ ਅਧਿਕਾਰੀਆਂ ਵੱਲੋਂ ਸੰਵੇਦਨਸ਼ੀਲ ਖੇਤਰਾਂ ਵਿੱਚ ਮੀਟਿੰਗਾਂ, ਗੁਰਦੁਆਰਿਆਂ ਤੋਂ ਐਲਾਨ, ਸਰਪੰਚਾਂ, ਕਿਸਾਨ ਯੂਨੀਅਨਾਂ ਅਤੇ ਹੋਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨੇ ਕਿਹਾ ਕਿ ਇਸੇ ਤਰ੍ਹਾਂ ਪਰਾਲੀ ਸਾੜਨ ਦੇ ਖਤਰਨਾਕ ਰੁਝਾਨ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਦੀ ਮੁਹਿੰਮ ਵਿੱਚ ਸਿਹਤ ਅਤੇ ਸਿੱਖਿਆ ਵਿਭਾਗ ਦੀ ਵਿਆਪਕ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨੇ ਕਿਹਾ ਕਿ ਉਨ੍ਹਾਂ ਨੇ ਵਿਭਾਗਾਂ ਨੂੰ ਪਰਾਲੀ ਨਾ ਸਾੜਨ ਲਈ ਪੰਚਾਇਤਾਂ ਅਤੇ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਅਤੇ ਇਸ ਰੁਝਾਨ ਨੂੰ ਠੱਲ੍ਹਣ ਵਾਲੇ ਕਿਸਾਨਾਂ ਅਤੇ ਪੰਚਾਇਤਾਂ ਦੀ ਸਨਮਾਨ ਯਕੀਨੀ ਬਣਾਉਣ ਲਈ ਵੀ ਕਿਹਾ ਹੈ,ਇਸੇ ਤਰ੍ਹਾਂ ਉਨ੍ਹਾਂ ਨੇ ਅਧਿਕਾਰੀਆਂ ਨੂੰ ਰੋਜ਼ਾਨਾ ਅੱਗ ਲੱਗਣ ਦੀਆਂ ਘਟਨਾਵਾਂ ‘ਤੇ ਤੁਰੰਤ ਕਾਰਵਾਈ ਕਰਨ ਲਈ ਇੰਟਰਨੈੱਟ ਰਾਹੀਂ ਛੇਤੀ ਡੇਟਾ ਪ੍ਰਦਾਨ ਕਰਨ ਲਈ ਵੀ ਕਿਹਾ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨੇ ਅਧਿਕਾਰੀਆਂ ਨੂੰ ਪਰਾਲੀ ਨੂੰ ਅੱਗ ਲਗਾ ਕੇ ਸੂਬੇ ਦਾ ਵਾਤਾਵਰਨ ਦੂਸ਼ਿਤ ਕਰਨ ਵਾਲੇ ਮੁਲਾਜ਼ਮਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ,ਇਸ ਨੇਕ ਕਾਰਜ ਲਈ ਲੋਕਾਂ ਦੇ ਸਹਿਯੋਗ ਦੀ ਮੰਗ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨੇ ਉਨ੍ਹਾਂ ਨੂੰ ਸੂਬੇ ਵਿੱਚ ਵਾਤਾਵਰਨ ਪ੍ਰਦੂਸ਼ਣ ਨੂੰ ਰੋਕਣ ਲਈ ਅਹਿਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ,ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਹਰੇਕ ਨਾਗਰਿਕ ਨੂੰ ਰਾਜ ਨੂੰ ਸਾਫ਼-ਸੁਥਰਾ, ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਸੂਬਾ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨੇ ਕਿਹਾ ਕਿ ਸੂਬਾ ਸਰਕਾਰ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular

Recent Comments