spot_img
Thursday, April 25, 2024
spot_img
spot_imgspot_imgspot_imgspot_img
Homeਰਾਸ਼ਟਰੀMorbi Accident News: ਮੋਰਬੀ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ 141

Morbi Accident News: ਮੋਰਬੀ ਹਾਦਸੇ ‘ਚ ਮਰਨ ਵਾਲਿਆਂ ਦੀ ਗਿਣਤੀ 141

Punjab Today News Ca:-

Gujarat, (Punjab Today News Ca):-   Morbi Accident News:  ਗੁਜਰਾਤ ਦੇ ਮੋਰਬੀ (Morbi) ਵਿੱਚ ਐਤਵਾਰ ਸ਼ਾਮ ਨੂੰ ਇੱਕ ਵੱਡਾ ਹਾਦਸਾ ਵਾਪਰ ਗਿਆ,ਮਿਲੀ ਜਾਣਕਾਰੀ ਅਨੁਸਾਰ ਇਸ ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ 141 ਹੋ ਗਈ ਹੈ,ਜ਼ਖਮੀਆਂ ਦੀ ਗਿਣਤੀ 70 ਦੱਸੀ ਜਾ ਰਹੀ ਹੈ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ (Hospital) ਦਾਖਲ ਕਰਵਾਇਆ ਗਿਆ ਹੈ,ਬਾਕੀ ਬਚੇ ਲੋਕਾਂ ਨੂੰ ਨਦੀ ‘ਚੋਂ ਕੱਢਣ ਲਈ ਬਚਾਅ ਮੁਹਿੰਮ ਚਲਾਈ ਜਾ ਰਹੀ ਹੈ,ਹੁਣ ਵੀ 50 ਤੋਂ ਵੱਧ ਲੋਕ ਲਾਪਤਾ ਦੱਸੇ ਜਾ ਰਹੇ ਹਨ,ਇਸ ਪੁਲ ਨੂੰ ਹਾਲ ਹੀ ਵਿੱਚ ਨਵੀਨੀਕਰਨ ਤੋਂ ਬਾਅਦ ਚਾਲੂ ਕੀਤਾ ਗਿਆ ਸੀ,ਮੋਰਬੀ (Morbi) ਦਾ ਇਹ ਇਤਿਹਾਸਕ ਪੁਲ ਮਹਾਰਾਜਾ ਵਾਘਜੀ ਠਾਕੋਰ ਨੇ 1887 ਵਿੱਚ ਬਣਵਾਇਆ ਸੀ।

ਇਸ ਪੁਲ ਦੀ ਕੁੱਲ ਲੰਬਾਈ 765 ਫੁੱਟ ਅਤੇ ਚੌੜਾਈ 4.5 ਫੁੱਟ ਹੈ,ਕਿਹਾ ਜਾਂਦਾ ਹੈ ਕਿ ਮਹਾਰਾਜਾ ਇਸ ਪੁਲ ਦੀ ਵਰਤੋਂ ਮਹਿਲ ਤੋਂ ਸ਼ਾਹੀ ਦਰਬਾਰ ਤੱਕ ਜਾਣ ਲਈ ਕਰਦੇ ਸਨ,ਸੂਬੇ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ ਹਸਪਤਾਲ ਪੁੱਜੇ ਅਤੇ ਜ਼ਖਮੀਆਂ ਨਾਲ ਮੁਲਾਕਾਤ ਕੀਤੀ,ਉਨ੍ਹਾਂ ਪੁਲ ਦੇ ਡਿੱਗਣ ਤੋਂ ਬਾਅਦ ਸਮੀਖਿਆ ਮੀਟਿੰਗ ਵੀ ਕੀਤੀ,ਜਿਸ ਵਿੱਚ ਉਨ੍ਹਾਂ ਦੇ ਕੈਬਨਿਟ ਮੰਤਰੀਆਂ, ਸੰਸਦ ਮੈਂਬਰਾਂ, ਵਿਧਾਇਕਾਂ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਸ਼ਿਰਕਤ ਕੀਤੀ,ਇਸ ਦੌਰਾਨ ਸਥਿਤੀ ਦਾ ਜਾਇਜ਼ਾ ਲਿਆ ਗਿਆ,ਘਟਨਾ ਦੀ ਜਾਂਚ ਲਈ ਐਸਆਈਟੀ (SIT) ਦੀ ਪੰਜ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular

Recent Comments