
Jagraon , (Punjab Today News Ca):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਦੇ ਜਗਰਾਓਂ ਪਹੁੰਚਣ ਉੱਤੇ ਸਾਬਕਾ ਫੌਜੀਆਂ ਨੇ ਕਾਲੀਆਂ ਝੰਡੀਆਂ ਦਿਖਾ ਕੇ ਰੋਸ ਪ੍ਰਦਰਸ਼ਨ ਕੀਤਾ,ਸਾਬਕਾ ਫ਼ੌਜੀਆ ਦੇ ਆਗੂਆਂ ਨੇ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ (Assembly Elections) ‘ਚ ਆਮ ਆਦਮੀ ਪਾਰਟੀ (Aam Aadmi Party) ਦੇ ਆਗੂਆਂ ਨੇ ਸਰਕਾਰ ਬਣਨ ’ਤੇ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਪੂਰੀਆਂ ਕਰਨ ਦਾ ਵਾਅਦਾ ਕੀਤਾ ਸੀ ਪਰ ਸਰਕਾਰ ਨੇ ਸਾਡੀਆਂ ਮੰਗਾਂ ਨੂੰ ਅਣਸੁਣਿਆ ਕੀਤਾ ਹੈ।
ਸਾਬਕਾ ਫ਼ੌਜੀਆਂ ਨੂੰ ਭਾਰੀ ਪੁਲਿਸ ਫੋਰਸ (Police Force) ਨੇ ਬੱਸ ਸਟੈਂਡ (Bus Stand) ਨੇੜੇ ਰੋਕ ਲਿਆ,ਦੂਜੇ ਪਾਸੇ ਲੁਧਿਆਣਾ ਸਾਈਡ ਜੀਟੀ ਰੋਡ (Ludhiana Side GT Road) ‘ਤੇ ਸੰਤ ਦਰਬਾਰਾ ਸਿੰਘ ਲੋਪੋ (Sant Darbara Singh Lopo) ਦੇ ਆਸ਼ਰਮ ਨੇੜੇ ਸਾਬਕਾ ਫੌਜੀਆਂ ਦੇ ਦਫ਼ਤਰ ‘ਚ ਇਕੱਠੇ ਹੋਏ ਮੈਂਬਰਾਂ ਨੂੰ ਪੁਲਿਸ ਨੇ ਰੋਕ ਲਿਆ,ਸਾਬਕਾ ਸੈਨਿਕਾਂ ਵੱਲੋਂ ਮੁੱਖ ਮੰਤਰੀ ਨੂੰ ਕਾਲੇ ਝੰਡੇ ਦਿਖਾ ਕੇ ਆਪਣੇ ਗੁੱਸੇ ਦਾ ਇਜ਼ਹਾਰ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਫੈਸਲੇ ਕਾਰਨ ਅਸੀਂ ਪ੍ਰਸ਼ਾਸਨ ਤੇ ਸਿਆਸਤਦਾਨਾਂ ਤੋਂ ਠੱਗੇ ਹੋਏ ਮਹਿਸੂਸ ਕਰ ਰਹੇ ਹਾਂ,ਸਾਡੀ ਮੰਗ ਹੈ ਕਿ ਪੰਜ ਮੈਂਬਰੀ ਕਮੇਟੀ ਬਣਾਈ ਜਾਵੇ,ਜਿਸ ਵਿਚ ਇਕ ਮੈਂਬਰ ਜੀਓਜੀ ਟੀਮ ਤੇ ਇਕ ਵਿਰੋਧੀ ਪਾਰਟੀ ਦਾ ਹੋਵੇ,ਸਾਡੇ ਵੱਲੋਂ ਪ੍ਰਾਪਤ ਫੀਡਬੈਕ ਦੀ ਜਾਂਚ ਕੀਤੀ ਜਾਵੇ ਤੇ ਵਿਭਾਗ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇ,ਉਨ੍ਹਾਂ ਕਿਹਾ ਕਿ ਲੈਫਟੀਨੈਂਟ ਜਨਰਲ ਤੇਜਿੰਦਰ ਸਿੰਘ ਸ਼ੇਰ ਗਿੱਲ (Lieutenant General Tejinder Singh Sher Gill) ਤੇ ਕੈਪਟਨ ਅਮਰਿੰਦਰ ਸਿੰਘ (ਸਾਬਕਾ ਮੁੱਖ ਮੰਤਰੀ ਪੰਜਾਬ) ਨੇ ਸਮਾਜ ਵਿੱਚੋਂ ਭ੍ਰਿਸ਼ਟਾਚਾਰ ਦਾ ਕਲੰਕ ਮਿਟਾਉਣ ਤੇ ਲੋੜਵੰਦ ਵਰਗ ਨੂੰ ਸਰਕਾਰ ਦੀਆਂ ਸਮਾਜ ਭਲਾਈ ਸਕੀਮਾਂ ਦਾ ਲਾਭ ਮਿਲਣਾ ਯਕੀਨੀ ਬਣਾਉਣ ਲਈ ਸਾਬਕਾ ਫ਼ੌਜੀਆਂ ਦੀਆਂ ਸੇਵਾਵਾਂ ਲਈਆਂ,ਸੈਨਿਕ ਆਪਣੀ ਸੇਵਾ ਦੌਰਾਨ ਸਰਹੱਦਾਂ ਦੀ ਰਾਖੀ ਕਰਦੇ ਹਨ,GOG ਨੇ ਸੱਚੇ ਫ਼ੌਜੀਆਂ ਦੀ ਨਿਸ਼ਠਾ ਤੇ ਸਮਰਪਣ ਨੂੰ ਸਖ਼ਤ ਮਿਹਨਤ ਨਾਲ ਸਾਬਿਤ ਕੀਤਾ।