Patiala, November 1, 2022 , (Punjab Today News Ca):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਅੱਜ 1 ਨਵੰਬਰ ਨੂੰ ਸਵੇਰੇ 10 ਵਜੇ ਪਟਿਆਲਾ ਸ਼ਾਹੀ ਸ਼ਹਿਰ (Patiala Royal City) ਦੇ ਭਾਸ਼ਾ ਵਿਭਾਗ ਵਿੱਚ ਭਾਸ਼ਾ ਵਿਭਾਗ ਵੱਲੋਂ ਕਰਵਾਏ ਜਾ ਰਹੇ ਪੰਜਾਬ ਮਾਂਹ 2022 ਦੇ ਉਦਘਾਟਨੀ ਸਮਾਗਮ ਵਿੱਚ ਮੁੱਖ ਮਹਿਮਾਨ ਦੇ ਤੌਰ ’ਤੇ ਪਹੁੰਚਣਗੇ,ਉਨ੍ਹਾਂ ਦੇ ਨਾਲ ਵਿਸ਼ੇਸ਼ ਮਹਿਮਾਨ ਦੇ ਤੌਰ ’ਤੇ ਗੁਰਮੀਤ ਮੀਤ ਹੇਅਰ ਮੰਤਰੀ ਉਚੇਰੀ ਸਿੱਖਿਆ ਤੇ ਭਾਸ਼ਾ ਵੀ ਸ਼ਿਰਕਤ ਕਰਨਗੇ,ਇਸ ਮੌਕੇ ਸਰਵੋਤਮ ਪੁਸਤਕ ਪੁਰਸਕਾਰ ਵੀ ਦਿੱਤੇ ਜਾਣਗੇ,ਇਸ ਪ੍ਰੋਗਰਾਮ ਦੀ ਪ੍ਰਧਾਨਗੀ ਗੁਲਜ਼ਾਰ ਸੰਧੂ ਕਰਨਗੇ।
ਇਸ ਮੌਕੇ ਮੁੱਖ ਸਕੱਤਰ ਉਚੇਰੀ ਸਿੱਖਿਆ ਅਤੇ ਭਾਸ਼ਾ ਜਸਪ੍ਰੀਤ ਕੌਰ ਤਲਵਾੜ ਆਈ ਏ ਐਸ ਅਤੇ ਸੰਯੁਕਤ ਡਾਇਰੈਕਟਰ ਭਾਸ਼ਾ ਵਿਭਾਗ ਵੀਰਪਾਲ ਕੌਰ (IAS and Joint Director Language Department Virpal Kaur) ਵੀ ਹੋਣਗੇ,ਇਸੇ ਤਰ੍ਹਾਂ ਦੂਜੇ ਪਾਸੇ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ 1 ਨਵੰਬਰ 2022 ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ (Punjabi University Patiala) ਵਿਖੇ ਕਰਵਾਈ ਜਾ ਰਹੀ ਸਰਬ ਭਾਰਤੀ ਪੰਜਾਬੀ ਕਾਨਫਰੰਸ (All India Punjabi Conference) ਵਿਖੇ ਸਵੇਰੇ 10 ਵਜੇ ਪੁੱਜਣਗੇ,ਜਦਕਿ ਪੰਜਾਬ ਦੇ ਟੂਰਿਜ਼ਮ ਤੇ ਸਭਿਆਚਾਰਕ ਮਾਮਲਿਆਂ ਦੇ ਮੰਤਰੀ ਅਨਮੋਲ ਗਗਨ ਮਾਨ (Anmol Gagan Mann) ਬਾਅਦ ਦੁਪਹਿਰ 3 ਵਜੇ ਸ਼ਿਰਕਤ ਕਰਨਗੇ।