Jalandhar,(Punjab Today News Ca):- ਜਲੰਧਰ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਵਿਦਿਅਕ ਅਦਾਰਿਆਂ ’ਚ 5 ਨਵੰਬਰ ਨੂੰ ਅੱਧੇ ਦਿਨ ਦੀ ਛੁੱਟੀ ਰਹੇਗੀ,ਇਹ ਐਲਾਨ ਜਲੰਧਰ ਦੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਕੀਤਾ ਹੈ,ਉਨ੍ਹਾਂ ਵੱਲੋਂ ਕੀਤੇ ਆਦੇਸ਼ਾਂ ਮੁਤਾਬਕ ਸ੍ਰੀ ਗੁਰੂ ਨਾਨਕ ਦੇਵ ਜੀ (Sri Guru Nanak Dev Ji) ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸ਼ਹਿਰ ਵਿਚ 5 ਨਵੰਬਰ ਨੂੰ ਕੱਢਿਆ ਜਾ ਰਿਹਾ ਜਿਸ ਕਾਰਨ ਇਸ ਦਿਨ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਕਾਲਜਾਂ (Government And Private Schools Colleges) ’ਚ ਅੱਧੇ ਦਿਨ ਦੀ ਛੁੱਟੀ ਰਹੇਗੀ।