spot_img
Thursday, March 28, 2024
spot_img
spot_imgspot_imgspot_imgspot_img
Homeਰਾਸ਼ਟਰੀਪ੍ਰਧਾਨ ਮੰਤਰੀ Narendra Modi ਨੇ ਡੇਰਾ ਬਿਆਸ ਦਾ ਦੌਰਾ ਕੀਤਾ

ਪ੍ਰਧਾਨ ਮੰਤਰੀ Narendra Modi ਨੇ ਡੇਰਾ ਬਿਆਸ ਦਾ ਦੌਰਾ ਕੀਤਾ

Punjab Today News Ca:-

Beas, 05 November 2022,(Punjab Today News Ca):-  ਪ੍ਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ 5 ਨਵੰਬਰ ਨੂੰ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਦੇ ਨਾਲ ਡੇਰੇ ਵਿਚ ਪਹੁੰਚ ਕੇ ਡੇਰੇ ਦਾ ਦੌਰਾ ਵੀ ਕੀਤਾ,ਮੋਦੀ ਵਲੋਂ ਹਿਮਾਚਲ ਪ੍ਰਦੇਸ਼ (Himachal Pradesh) ਵਿਚ ਵਿਧਾਨ ਸਭਾ ਚੋਣਾਂ (Assembly Elections) ਨੂੰ ਲੈ ਕੇ ਕੀਤੇ ਜਾ ਰਹੇ ਦੌਰੇ ਤੋਂ ਪਹਿਲਾਂ ਡੇਰਾ ਬਿਆਸ ਪਹੁੰਚੇ ਹਨ,ਪ੍ਰਧਾਨ ਮੰਤਰੀ ਦਾ ਆਦਮਪੁਰ ਏਅਰਬੇਸ (Adampur Airbase) ਪਹੁੰਚਣ ‘ਤੇ ਸ਼ਾਨਦਾਰ ਸਵਾਗਤ ਕੀਤਾ ਗਿਆ,ਇਸ ਤੋਂ ਬਾਅਦ ਉਹ ਹੈਲੀਕਾਪਟਰ (Helicopter) ਰਾਹੀਂ ਡੇਰਾ ਬਿਆਸ ਲਈ ਰਵਾਨਾ ਹੋ ਗਏ।

ਪ੍ਰਧਾਨ ਮੰਤਰੀ ਨੇ ਜਿੱਥੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ ਉੱਥੇ ਹੀ ਉਨ੍ਹਾਂ ਡੇਰੇ ਦਾ ਦੌਰਾ ਵੀ ਕੀਤਾ,ਇਸ ਦੌਰਾਨ ਪ੍ਰਧਾਨ ਮੰਤਰੀ ਸੰਗਤ ਭਵਨ ਵੀ ਪੁੱਜੇ ਅਤੇ ਉੱਥੇ ਮੌਜੂਦ ਡੇਰਾ ਸਮਰਥਕਾਂ ਨਾਲ ਰੂਬਰੂ ਵੀ ਹੋਏ,ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਡੇਰੇ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ,ਦੋਵਾਂ ਦੀਆਂ ਕਮਰੇ ਵਿੱਚ ਬੈਠੇ ਗੱਲਾਂ ਕਰਨ ਦੀ ਵੀਡੀਓ ਵੀ ਸਾਹਮਣੇ ਆਈ ਹੈ,ਡੇਰਾ ਬਿਆਸ (Beas) ਦਾ ਪੰਜਾਬ ਦੇ ਨਾਲ-ਨਾਲ ਹਿਮਾਚਲ ਪ੍ਰਦੇਸ਼ (Himachal Pradesh) ਵਿੱਚ ਵੀ ਕਾਫੀ ਪ੍ਰਭਾਵ ਹੈ,ਹਿਮਾਚਲ ਪ੍ਰਦੇਸ਼ (Himachal Pradesh) ਵਿੱਚ ਵੱਡੀ ਗਿਣਤੀ ਵਿੱਚ ਡੇਰਾ ਬਿਆਸ ਦੇ ਪੈਰੋਕਾਰ ਹਨ,ਇਸ ਤੋਂ ਪਹਿਲਾਂ ਰਾਹੁਲ ਗਾਂਧੀ ਵੀ ਕਈ ਵਾਰ ਇੱਥੇ ਆਸ਼ੀਰਵਾਦ ਲੈਣ ਆ ਚੁੱਕੇ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular

Recent Comments