spot_img
Sunday, May 19, 2024
spot_img
spot_imgspot_imgspot_imgspot_img
Homeਕੈਨੇਡਾ ਦੀਆਂ ਖਬਰਾਂਐਨ.ਆਰ.ਆਈ.ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਸਰੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਮੌਕੇ ਵਿਸ਼ਾਲ ਨਗਰ...

ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਸਰੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ

Punjab Today News Ca:-

Surrey,(Punjab Today News Ca):– ਸ੍ਰੀ ਗੁਰੂ ਨਾਨਕ ਦੇਵ ਜੀ (Sri Guru Nanak Dev Ji) ਦੇ ਆਗਮਨ ਪੁਰਬ ਮੌਕੇ ਸਰੀ ਦੇ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ (Gurdwara Sahar Nivaran Sahib) ਵੱਲੋਂ ਵਿਸ਼ਾਲ ਨਗਰ ਕੀਰਤਨ (Vishal Nagar Kirtan) ਸਜਾਇਆ ਗਿਆ,ਇਹ ਨਗਰ ਕੀਰਤਨ ਸਵੇਰੇ ਗੁਰਦੁਆਰਾ ਸਾਹਿਬ (Gurdwara Sahib) ਅਰਦਾਸ ਤੋਂ ਕਰਕੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਰਵਾਨਾ ਹੋਇਆ ਅਤੇ ਵੱਖ ਵੱਖ ਗਲੀਆਂ ਵਿੱਚੋਂ ਲੰਘਦਾ ਹੋਇਆ ਸ਼ਾਮ 4 ਵਜੇ ਗੁਰੁਦਆਰਾ ਸਾਹਿਬ (Gurdwara Sahib) ਵਿਖੇ ਵਾਪਸ ਪਹੁੰਚ ਕੇ ਸਮਾਪਤ ਹੋਇਆ।

ਇਸ ਨਗਰ ਕੀਤਰਨ ਵਿਚ ਸੰਗਤਾਂ ਦਾ ਉਤਸ਼ਾਹ ਅਤੇ ਸ਼ਰਧਾ ਦੇਖਣਯੋਗ ਸੀ,ਹਜਾਰਾਂ ਸ਼ਰਧਾਲੂ ਨਗਰ ਕੀਰਤਨ ਵਿਚ ਸ਼ਾਮਲ ਹੋ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਨਤਮਸਤਕ ਹੋਏ,ਨਗਰ ਕੀਤਰਨ ਦੌਰਾਨ ਰਸਭਿੰਨੇ ਕੀਰਤਨ ਦਾ ਪ੍ਰਵਾਹ ਚੱਲਦਾ ਰਿਹਾ,ਖਾਲਸਾਈ ਬਾਣੇ ਵਿਚ ਸਜੇ ਸਿੰਘਾਂ ਵੱਲੋਂ ਗੱਤਕੇ ਦੇ ਜੌਹਰ ਦਿਖਾਏ ਗਏ,ਸ਼ਰਧਾਲੂਆਂ ਵੱਲੋਂ ਥਾਂ ਥਾਂ ਵੱਖ ਵੱਖ ਖਾਧ ਪਦਾਰਥਾਂ ਦੇ ਲੰਗਰ ਲਾਏ ਗਏ ਸਨ।

ਇਸ ਦੌਰਾਨ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ (Gurdwara Sahar Nivaran Sahib) ਦੇ ਪ੍ਰਧਾਨ ਗਿਆਨੀ ਨਰਿੰਦਰ ਸਿੰਘ ਨੇ ਸਮੂਹ ਸਿੱਖ ਭਾਈਚਾਰੇ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ (Sri Guru Nanak Dev Ji) ਦੇ ਪ੍ਰਕਾਸ਼ ਪੁਰਬ (Prakash Purab) ਦੀ ਵਧਾਈ ਦਿੱਤੀ ਅਤੇ ਨਗਰ ਕੀਰਤਨ ਵਿਚ ਸ਼ਾਮਲ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ,ਨਗਰ ਕੀਤਰਨ ਵਿਚ ਗੁਰਦੁਆਰਾ ਸਾਹਿਬ (Gurdwara Sahib) ਦੇ ਬਾਹਰ ਬੀਸੀ ਕੈਂਸਰ ਫਾਊਂਡੇਸ਼ਨ ਵੱਲੋਂ ਵਿਸ਼ੇਸ਼ ਸਟਾਲ ਲਾ ਕੇ ਲੋਕਾਂ ਨੂੰ ਕੈਂਸਰ ਪ੍ਰਤੀ ਜਾਗਰੂਕ ਕਰਨ ਦੇ ਨਾਲ ਨਾਲ ਬੀਸੀ ਕੈਂਸਰ ਫਾਊਂਡੇਸ਼ਨ ਲਈ ਦਾਨ ਕਰਨ ਲਈ ਪ੍ਰੇਰਿਆ ਗਿਆ ਤਾਂ ਜੋ ਇਸ ਨਾਮੁਰਾਦ ਬੀਮਾਰੀ ਦੇ ਇਲਾਜ ਲਈ ਹੋਰ ਖੋਜ ਅਤੇ ਉਪਰਾਲੇ ਕੀਤੇ ਜਾ ਸਕਣ।

‘ਵਾਕ ਫਾਰ ਕੈਂਸਰ ਰਿਸਰਚ’ ਦੇ ਕਾਮੇ ਜਤਿੰਦਰ ਜੇ. ਮਿਨਹਾਸ, ਇੰਦਰਜੀਤ ਸਿੰਘ ਬੈਂਸ, ਪ੍ਰੋ. ਅਵਤਾਰ ਸਿੰਘ ਵਿਰਦੀ ਅਤੇ ਸਟੀਵ ਕੂਨਰ ਨੇ ਸਮੂਹ ਭਾਈਚਾਰੇ ਨੂੰ ਸ੍ਰੀ ਗੁਰੂ ਨਾਨਕ ਦੇ ਨਾਨਕ ਦੇਵ ਜੀ (Sri Guru Nanak Dev Ji) ਦੇ ਆਗਮਨ ਪੁਰਬ ਦੀ ਮੁਬਾਰਕਬਾਦ ਦਿੱਤੀ ਅਤੇ ਕੈਂਸਰ ਲਈ ਫੰਡ ਰੇਜ਼ਿੰਗ ਲਈ ਦਾਨੀਆਂ ਨੂੰ ਅੱਗੇ ਆਉਣ ਦੀ ਅਪੀਲ ਕੀਤੀ,ਇਸ ਦੌਰਾਨ ਆਰਸੀਐਮਪੀ ਸਰੀ (RCMP Surrey) ਵੱਲੋਂ ਜੈਸ ਜੌਹਲ ਨੇ ਸਮੂਹ ਸਿੱਖ ਸੰਗਤ ਨੂੰ ਗੁਰਪੁਰਬ ਦੀ ਵਧਾਈ ਦਿੱਤੀ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular

Recent Comments