
Amritsar Sahib,(Punjab Today News Ca):- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ (Sahib Sri Guru Nanak Dev Ji) ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sachkhand Sri Harmandir Sahib),ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ (Gurdwara Baba Atal Rai Sahib) ਵਿਖੇ ਸੁੰਦਰ ਜਲੌਅ ਸਜਾਏ ਗਏ,ਦੇਸ਼ ਵਿਦੇਸ਼ ਦੀਆਂ ਸੰਗਤਾਂ ਨੇ ਪਰਿਵਾਰਾਂ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਦੀਦਾਰੇ ਕੀਤੇ,ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚਿਆਂ ਸੰਗਤ ਨੇ ਕਿਹਾ ਕਿ ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ (The first Guru Sri Guru Nanak Dev Ji) ਦੇ ਪ੍ਰਕਾਸ਼ ਪੁਰਬ ਮੌਕੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ (Sachkhand Sri Harmandir Sahib) ਵਿਖੇ ਨਤਮਸਤਕ ਹੋਣ ਦਾ ਮੌਕਾ ਮਿਲਿਆ ਹੈ।
ਜਿਸਦੇ ਚਲਦੇ ਅਜ ਗੁਰੂ ਘਰ ਹਾਜ਼ਰੀਆ ਭਰੀਆਂ ਹਨ,ਸਚਖੰਡ ਸ੍ਰੀ ਹਰਿਮੰਦਰ ਸਾਹਿਬ (Sachkhand Sri Harmandir Sahib) ਵਿਖੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ (Sahib Sri Guru Nanak Dev Ji) ਦੇ ਪ੍ਰਕਾਸ਼ ਪੁਰਬ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਵੱਡੇ ਪੱਧਰ ਉੱਤੇ ਮਨਾਇਆ ਜਾ ਰਿਹਾ ਹੈ,ਉਨ੍ਹਾਂ ਕਿਹਾ ਕਿ ਸ੍ਰੀ ਸੰਗਤ ਵੱਡੀ ਗਿਣਤੀ ਵਿੱਚ ਸਚਖੰਡ ਸ੍ਰੀ ਹਰਿਮੰਦਰ ਸਾਹਿਬ (Sachkhand Sri Harmandir Sahib) ਵਿਖੇ ਨਤਮਸਤਕ ਹੋਣ ਪਹੁੰਚ ਰਹੀਆਂ ਹਨ,ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।
ਸ੍ਰੀ ਅਕਾਲ ਤਖ਼ਤ ਸਾਹਿਬ ਜੀ (Shri Akal Takht Sahib Ji) ਤੋਂ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ (Shri Guru Granth Sahib) ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਇਸ ਨਗਰ ਕੀਰਤਨ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ (Shri Guru Granth Sahib Ji) ਦੇ ਪਾਵਨ ਸਰੂਪ ’ਤੇ ਚੌਰ ਸਾਹਿਬ ਦੀ ਸੇਵਾ ਨਿਭਾਈ,ਨਗਰ ਕੀਰਤਨ (Nagar Kirtan) ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕਰਦਿਆਂ ਗੁਰੂ ਜਸ ਉਚਾਰਨ ਕਰਦੇ ਹੋਏ ਸ਼ਰਧਾ ਦਾ ਪ੍ਰਗਟਾਵਾ ਕੀਤਾ,ਨਗਰ ਕੀਰਤਨ (Nagar Kirtan) ਦੇ ਰਸਤੇ ਵਿਚ ਸੰਗਤਾਂ ਨੇ ਵੱਖ-ਵੱਖ ਪਕਵਾਨਾਂ ਦੇ ਲੰਗਰਾਂ ਰਾਹੀਂ ਸੇਵਾ ਕੀਤੀ,ਇਸ ਦੌਰਾਨ ਸਕੂਲੀ ਬੱਚਿਆਂ, ਬੈਂਡ ਪਾਰਟੀਆਂ, ਸ਼ਬਦ ਚੌਂਕੀ ਜਥੇ ਤੇ ਗਤਕਾ ਪਾਰਟੀਆਂ ਨੇ ਪੂਰੇ ਉਤਸ਼ਾਹ ਨਾਲ ਨਗਰ ਕੀਰਤਨ ਵਿਚ ਸ਼ਮੂਲੀਅਤ ਕੀਤੀ।