CHANDIGARH,(PUNJAB TODAY NEWS CA):- ਪੰਜਾਬ ਦੇ ਸੀਐਮ ਭਗਵੰਤ ਮਾਨ (Punjab CM Bhagwant Mann) ਨੇ ਟਵੀਟ ਸਾਂਝਾ ਕੀਤਾ ਹੈ,ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਸ਼ਾਂਤੀ ਦੀ ਅਪੀਲ ਕਰਦਿਆਂ ਕਿਹਾ ਕਿ ਸੂਬੇ ਦੀ ਸ਼ਾਂਤੀ ਨੂੰ ਭੰਗ ਕਰਨ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ,ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਟਵੀਟ ਵਿੱਚ ਕਿਹਾ ਕਿ ਪੰਜਾਬ ਇੱਕ ਸ਼ਾਂਤੀ ਪਸੰਦ ਸੂਬਾ ਹੈ ਜਿੱਥੇ ਲੋਕਾਂ ਦਾ ਆਪਸੀ ਭਾਈਚਾਰਾ ਬਹੁਤ ਮਜ਼ਬੂਤ ਹੈ,ਕਿਸੇ ਨੂੰ ਵੀ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ,ਸੂਬੇ ‘ਚ ਸ਼ਾਂਤੀ ਬਣਾਈ ਰੱਖਣ ਲਈ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ,ਜਾਣਕਾਰੀ ਲਈ ਦੱਸ ਦੇਈਏ ਅੱਜ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੀ ਅਣਪਛਾਤੇ ਬਾਈਕ ਸਵਾਰਾਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ,ਡੇਰਾ ਪ੍ਰੇਮੀ ਪ੍ਰਦੀਪ ਸਿੰਘ ਬਰਗਾੜੀ ਬੇਅਦਬੀ ਮਾਮਲੇ ਸਬੰਧੀ ਐਫਆਈਆਰ ਨੰਬਰ 63 ਵਿੱਚ ਨਾਮਜ਼ਦ ਸੀ।