Kotakpura,(Punjab Today News Ca):- ਕੋਟਕਪੂਰਾ (Kotakpura) ਵਿੱਚ ਡੇਰਾ ਪ੍ਰੇਮੀ ਦਾ ਕਤਲ ਕਰ ਦਿੱਤਾ ਗਿਆ ਹੈ,ਡੇਰਾ ਪ੍ਰੇਮੀ ਪ੍ਰਦੀਪ ਦੀ ਅਣਪਛਾਤੇ ਬਾਈਕ ਸਵਾਰਾਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ,ਡੇਰਾ ਪ੍ਰੇਮੀ ਪ੍ਰਦੀਪ ਬਰਗਾੜੀ ਬੇਅਦਬੀ (Bargari Blasphemy) ਮਾਮਲੇ ਸਬੰਧੀ ਐਫਆਈਆਰ ਨੰਬਰ 63 (FIR No. 63) ਵਿੱਚ ਨਾਮਜ਼ਦ ਸੀ,ਅੱਜ ਸਵੇਰੇ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੀ ਅਣਪਛਾਤੇ ਬਾਈਕ ਸਵਾਰਾਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ,ਇਸ ਹਮਲੇ ਵਿੱਚ ਇੱਕ ਗੰਨਮੈਨ ਵੀ ਜ਼ਖ਼ਮੀ ਹੋ ਗਿਆ,ਅੱਜ ਸਵੇਰੇ ਜਦੋਂ ਪ੍ਰਦੀਪ ਆਪਣੀ ਦੁਕਾਨ ਖੋਲ੍ਹਣ ਜਾ ਰਿਹਾ ਸੀ ਤਾਂ ਦੋ ਬਾਈਕ ਸਵਾਰ ਵਿਅਕਤੀਆਂ ਨੇ ਫਾਇਰਿੰਗ (Firing) ਕਰ ਦਿੱਤੀ,ਇਸ ‘ਚ ਪ੍ਰਦੀਪ ਸਿੰਘ ਦੀ ਮੌਤ ਹੋ ਗਈ ਜਦਕਿ ਗੰਨਮੈਨ ਨੂੰ ਜ਼ਖਮੀ ਹਾਲਤ ‘ਚ ਹਸਪਤਾਲ (Hospital) ‘ਚ ਦਾਖਲ ਕਰਵਾਇਆ ਗਿਆ,ਇਸ ਸਾਰੀ ਘਟਨਾ ਦੀ ਸੀ. ਸੀ. ਟੀ. ਵੀ. ਫੁਟੇਜ (C. C. T. Also The Footage) ਵੀ ਸਾਹਮਣੇ ਆ ਗਈ ਹੈ,ਦੱਸ ਦਈਏ ਕਿ ਅਜੇ ਕੁਝ ਦਿਨ ਪਹਿਲਾਂ ਹੀ ਸ਼ਿਵ ਸੈਨਾ ਦੇ ਲੀਡਰ ਸੁਧੀਰ ਸੂਰੀ ਦੀ ਹੱਤਿਆ ਕਰ ਦਿੱਤੀ ਗਈ ਸੀ,ਇਸ ਮਗਰੋਂ ਮਾਹੌਲ ਕਾਫੀ ਗਰਮਾ ਗਿਆ ਸੀ,ਪੰਜਾਬ ਸਰਕਾਰ ਨੂੰ ਅਮਨ-ਕਾਨੂੰਨ ਦੀ ਹਾਲਤ ਠੀਕ ਨਾ ਹੋਣ ਕਰਕੇ ਘੇਰਿਆ ਗਿਆ ਸੀ,ਹੁਣ ਡੇਰਾ ਪ੍ਰੇਮੀ ਦੀ ਹੱਤਿਆ ਕਰ ਦਿੱਤੀ ਗਈ ਹੈ,ਇਸ ਲਈ ਸਰਕਾਰ ਮੁੜ ਕਸੂਤੀ ਘਿਰ ਸਕਦੀ ਹੈ।