CHANDIGARH,(PUNJAB TODAY NEWS CA):- ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੇ ਕਤਲ ਮਗਰੋਂ ਦਿੱਲੀ ਪੁਲਿਸ (Delhi Police) ਨੇ ਵੱਡੀ ਕਾਰਵਾਈ ਕਰਦੇ ਹੋਏ 3 ਮੁਲਜ਼ਮਾਂ ਦੀ ਗ੍ਰਿਫ਼ਤਾਰੀ ਕੀਤੀ ਹੈ,ਉਥੇ ਹੀ ਪੁਲਿਸ ਨੇ 6 ਮੁਲਜ਼ਮਾਂ ਦੀ ਪਛਾਣ ਕੀਤੀ ਸੀ,ਮੁਲਜ਼ਮਾਂ ਦੀ ਪਛਾਣ ਪੰਜਾਬ ਪੁਲਿਸ ਇੰਟੈਲੀਜੈਂਸ (Punjab Police Intelligence) ਅਤੇ ਦਿੱਲੀ ਪੁਲਿਸ (Delhi Police) ਦੇ ਕਾਊਂਟਰ ਇੰਟੈਲੀਜੈਂਸ (Counter Intelligence) ਨੇ ਕੀਤੀ ਹੈ,ਮਿਲੀ ਜਾਣਕਾਰੀ ਮੁਤਾਬਿਕ ਹਮਲਾਵਰ 2 ਫਰੀਦਕੋਟ ਅਤੇ 4 ਹਰਿਆਣਾ ਨਾਲ ਸੰਬੰਧਿਤ ਹਨ,ਪੁਲਿਸ ਦਾ ਦਾਅਵਾ ਕੀਤਾ ਜਾ ਰਿਹਾ ਹੈ ਕਿ ਸਾਰੇ ਲਾਰੈਂਸ ਗਰੁੱਪ ਨਾਲ ਸਬੰਧ ਰੱਖਦੇ ਹਨ।
ਕਾਬਿਲੇਗੌਰ ਹੈ ਕਿ ਬਰਗਾੜੀ ਬੇਅਦਬੀ (Bargari Blasphemy) ਮਾਮਲੇ ਵਿੱਚ ਐਫਆਈਆਰ ਨੰਬਰ 63 ਵਿੱਚ ਨਾਮਜ਼ਦ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੀ ਅਣਪਛਾਤੇ ਬਾਈਕ ਸਵਾਰਾਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ,ਇਕ ਗੰਨਮੈਨ ਵੀ ਜ਼ਖ਼ਮੀ ਹੋ ਗਿਆ,ਸਵੇਰੇ ਜਦੋਂ ਪ੍ਰਦੀਪ ਸਿੰਘ ਆਪਣੀ ਦੁਕਾਨ ਖੋਲ੍ਹਣ ਜਾ ਰਿਹਾ ਸੀ ਤਾਂ ਦੋ ਬਾਈਕ ਸਵਾਰ ਕੁਝ ਵਿਅਕਤੀਆਂ ਨੇ ਫਾਇਰਿੰਗ ਕਰ ਦਿੱਤੀ,ਜਿਸ ‘ਚ ਪ੍ਰਦੀਪ ਸਿੰਘ ਦੀ ਮੌਤ ਹੋ ਗਈ ਜਦਕਿ ਗੰਨਮੈਨ ਨੂੰ ਜ਼ਖਮੀ ਹਾਲਤ ‘ਚ ਮੈਡੀਕਲ ਹਸਪਤਾਲ (Medical Hospital) ‘ਚ ਦਾਖ਼ਲ ਕਰਵਾਇਆ ਗਿਆ,ਅੰਮ੍ਰਿਤਸਰ (Amritsar)ਵਿਖੇ ਹਿੰਦੂ ਆਗੂ ਸੁਧੀਰ ਸੂਰੀ ਦੀ ਹੱਤਿਆ ਨਾਲ ਇਹ ਇਕ ਹਫ਼ਤੇ ਵਿਚ ਦੂਜੀ ਸਭ ਤੋਂ ਵੱਡੀ ਘਟਨਾ ਹੈ,ਪੰਜਾਬ ‘ਚ ਗ਼ੈਰ ਸਮਾਜਿਕ ਅਨਸਰ ਸ਼ਰੇਆਮ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ।