CHANDIGARH,(PUNJAB TODAY NEWS CA):- ਕੇਂਦਰੀ ਖੇਡ ਮੰਤਰਾਲੇ ਵੱਲੋਂ ਸਾਲ 2022 ਲਈ ਐਲਾਨੇ ਰਾਸ਼ਟਰੀ ਖੇਡ ਪੁਰਸਕਾਰਾਂ ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ (Guru Nanak Dev University Amritsar) ਨੂੰ ਮੌਲਾਨਾ ਅਬੁਲ ਕਲਾਮ ਆਜ਼ਾਦ (ਮਾਕਾ) ਟਰਾਫੀ (Maulana Abul Kalam Azad (Maka) Trophy) ਲਈ ਚੁਣਿਆ ਗਿਆ ਹੈ,ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਨੇ ਇਹ ਟ੍ਰਾਫੀ 24ਵੀਂ ਵਾਰ ਜਿੱਤੀ ਹੈ।
ਖੇਡ ਪੁਰਸਕਾਰਾਂ ਵਿੱਚ ਪੰਜਾਬ ਦੇ ਰਾਸ਼ਟਰਮੰਡਲ ਖੇਡਾਂ (Commonwealth Games) ਦੇ ਤਗਮਾ ਜੇਤੂ ਵੇਟਲਿਫਟਰ ਵਿਕਾਸ ਠਾਕੁਰ ਨੂੰ ਅਰਜੁਨ ਪੁਰਸਕਾਰ ਲਈ,ਤੀਰਅੰਦਾਜ਼ੀ ਕੋਚ ਜੀਵਨਜੋਤ ਸਿੰਘ ਤੇਜਾ ਨੂੰ ਦਰੋਣਾਚਾਰੀਆ ਪੁਰਸਕਾਰ ਲਈ ਅਤੇ ਹਾਕੀ ਓਲੰਪੀਅਨ ਧਰਮਵੀਰ ਸਿੰਘ ਨੂੰ ਧਿਆਨ ਚੰਦ ਲਾਈਫ ਟਾਈਮ ਅਚੀਵਮੈਂਟ ਐਵਾਰਡ ਲਈ ਚੁਣਿਆ ਗਿਆ ਹੈ।
ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Punjab Sports Minister Gurmeet Singh Meet Here) ਅਤੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ: ਜਸਪਾਲ ਸਿੰਘ ਸੰਧੂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ (Guru Nanak Dev University Amritsar) ਦੇ ਖਿਡਾਰੀਆਂ ਅਤੇ ਕੋਚਾਂ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ ਹੈ,ਜਿਸ ਨਾਲ ਪੰਜਾਬ ਦਾ ਮਾਣ ਵਧਿਆ ਹੈ,ਖੇਡ ਮੰਤਰੀ ਮੀਤ ਹੇਅਰ ਨੇ ਵੀ ਆਪਣੇ ਟਵਿਟਰ ‘ਤੇ ਇਹ ਜਾਣਕਾਰੀ ਸਾਂਝੀ ਕੀਤੀ ਹੈ।